Punjabi: NT

Luke

24

1ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈਕੇ ਔਰਤਾਂ ਕਬਰ ਤੇ ਆਈਆਂ।2ਉਨ੍ਹਾਂ ਨੇ ਵੇਖਿਆ ਕਿ ਜਿਹਡ਼ਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।3ਉਹ ਅੰਦਰ ਗਈਆਂ, ਪਰ ਉਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲਭੀ।4ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪਡ਼ੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖਢ਼ੇ ਹੋ ਗਏ।5ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?6ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?7ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”8ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।9ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।10ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।11ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰਖਤਾ ਵਾਲੀਆਂ ਗੱਲਾਂ ਵਾਂਗ ਸਨ।12ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌਡ਼ਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪਡ਼ਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।13ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।14ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।15ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।16ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸਨੂੰ ਪਛਾਨਣ ਨਹੀਂ ਦਿੱਤਾ।17ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬਡ਼ੇ ਉਦਾਸ ਨਜ਼ਰ ਆ ਰਹੇ ਸਨ।18ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸਨੂੰ ਇਹ ਨਹੀਂ ਪਤਾ ਕਿ ਉਥੇ ਪਿਛਲੇ ਕੁਝ ਦਿਨੀ ਕੀ ਵਾਪਰਿਆ ਸੀ।”19ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।20ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸਨੂੰ ਸਲੀਬ ਉੱਪਰ ਠੋਕ ਦਿੱਤਾ।21ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।22ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।23ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸ਼ਰੀਰ ਉਸ ਵਿੱਚ ਨਾ ਲਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।24ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉਥੇ ਯਿਸੂ ਨਾ ਲਭਿਆ।25ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿਲ੍ਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਆਸਥਾ ਰੱਖਣੀ ਚਾਹੀਦੀ ਹੈ।26ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”27ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।28ਜਦੋਂ ਉਹ ਇੰਮਊਸ ਸ਼ਹਿਰ ਦੇ ਨੇਡ਼ੇ ਪਹੁੰਚੇ ਤਾਂ ਉਸਨੇ ਉਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।29ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।30ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ਡ਼ਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋਡ਼ੀ ਅਤੇ ਉਨ੍ਹਾਂ ਨੂੰ ਦੇ ਦਿੱਤੀ।31ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।32ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”33ਉਹ ਤੁਰੰਤ ਹੀ ਉਠੇ ਅਤੇ ਯਰੂਸ਼ਲਮ ਨੂੰ ਮੁਡ਼ੇ। ਉਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕਠ੍ਠੇ ਹੋਏ ਦੇਖਿਆ।34ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”35ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋਡ਼ ਰਿਹਾ ਸੀ।36ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖਢ਼ਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”37ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।38ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?39ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦ ਆਤਾਂ ਨਹੀਂ ਹੁੰਦਾ।”40ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।41ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”42ਉਨ੍ਹਾਂ ਨੇ ਉਸਨੂੰ ਭੁਜ੍ਜੀ ਮਛੀ ਦਾ ਟੁਕਡ਼ਾ ਦਿੱਤਾ।43ਯਿਸੂ ਨੇ ਉਨ੍ਹਾਂ ਕੋਲੋਂ ਲੈਕੇ ਉਨ੍ਹਾਂ ਦੇ ਸਾਮ੍ਹਣੇ ਉਹ ਖਾ ਲਿਆ।44ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”45ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸਕਣ।46ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।47[This verse may not be a part of this translation]48[This verse may not be a part of this translation]49ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”50ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਮ੍ਹਣੇ ਲੈ ਗਿਆ। ਉਸਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।51ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।52ਉਸਦੇ ਚੇਲੇ ਉਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁਡ਼ ਆਏ। ਉਹ ਬਹੁਤ ਖੁਸ਼ ਸਨ।53ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।