1不可分派结党
1ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ - ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।
2我喂给你们吃的是奶,不是饭,因为那时你们不能吃,就是现在还是不能,
2ਜਿਹਡ਼ੀ ਸਿਖਿਆ ਮੈਂ ਤੁਹਾਨੂੰ ਦਿੱਤੀ ਉਹ ਦੁਧ੍ਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੁ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।
3因为你们仍然是属肉体的。在你们当中既然有嫉妒纷争,你们不还是属肉体,照着世人的方式而行吗?
3ਤੁਸੀਂ ਹਾਲੇ ਵੀ ਆਤਮਕ ਲੋਕ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗਡ਼ੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।
4有人说“我是保罗派的”,又有人说“我是亚波罗派的”,你们不是和世人一样吗?
4ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਣ ਦੁਨਿਆਵੀ ਲੋਕਾਂ ਵਾਂਗ ਵਿਹਾਰ ਕਰਦੇ ਹੋ।
5亚波罗算什么?保罗算什么?我们不过是 神的仆人,你们借着我们信了主;按着主所赐给各人的,
5ਕੀ ਅਪੁਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
6我栽种了,亚波罗浇灌了,唯有 神使它生长。
6ਮੈਂ ਬੀਜ਼ ਬੀਜਿਆ ਸੀ ਅਤੇ ਅਪੁਲੋਸ ਨੇ ਇਸਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।
7所以,栽种的算不得什么,浇灌的也算不得什么,只在乎那使它生长的 神。
7ਇਸ ਲਈ ਨਾ ਹੀ ਜਿਹਡ਼ਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹਡ਼ਾ ਇਸਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।
8栽种的和浇灌的都是一样,只是各人要照着自己的劳苦得着自己的报酬。
8ਜਿਹਡ਼ਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹਡ਼ਾ ਇਸਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
9我们是 神的同工,你们是 神的田地, 神的房屋。
9ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।
10我照着 神赐给我的恩典,就像一个聪明的工程师,立好了根基,别人在上面建造。各人要注意怎样在上面建造,
10ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵਧਾਨੀ ਵਰਤਨੀ ਚਾਹੀਦੀ ਹੈ।
11因为除了那已经立好的根基以外,没有人能立别的根基。那根基就是耶稣基督。
11ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸਕਦਾ। ਜਿਹਡ਼ੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ।
12如果有人用金、银、宝石、草、木、禾秸,在这根基上建造,
12ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕਡ਼ੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸਕਦਾ ਹੈ।
13各人的工程将来必要显露,因为那日子必把它显明出来。有火要把它显露出来,那火要考验各人的工程是怎样的。
13ਪਰ ਹਰ ਇੱਕ ਵਿਅਕਤੀ ਦਾ ਕੰਮ ਸਪਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਰਣੇ ਦਾ ਦਿਨ ਇਸਨੂੰ ਬਹੁਤ ਸਪਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰਖ ਕਰੇਗੀ।
14如果有人在这根基上建造的工程存得住,他就要得到赏赐;
14ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।
15如果有人的工程被烧毁,他就要受亏损;自己却要得救,只是要像从火里经过一样。
15ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।
16难道不知道你们是 神的殿, 神的灵住在你们里面吗?
16ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ।
17如果有人毁坏 神的殿, 神必要毁坏这人,因为 神的殿是圣洁的,这殿就是你们。
17ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।
18谁也不要自欺。如果你们当中有人以为自己在这世代里是有智慧的,他就应该变为愚笨,好让他有智慧。
18ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸਕਦਾ ਹੈ।
19因为这世界的智慧,在 神看来是愚笨的,如经上所记:“他使有智慧的人中了自己的诡计。”
19ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ਡ਼ਦਾ ਹੈ।”
20又说:“主知道智慧人的意念是虚妄的。”
20ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿਚਾਰ ਨਿਰਾਰਥਕ ਹਨ।”
21所以,谁都不可拿人来夸耀,因为一切都是你们的。
21ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
22无论是保罗,是亚波罗,是矶法,是世界,是生,是死,是现在的事,是将来的事,都是你们的。
22ਪੌਲੁਸ, ਅਪੁਲੋਸ ਅਤੇ ਕੇਫ਼ਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿਖ੍ਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
23你们是属基督的,基督是属 神的。
23ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।