聖經新譯本 (Simplified)

Punjabi: NT

1 Peter

2

1信徒像活石建造成灵宫
1ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ।
2像初生婴孩爱慕那纯净的灵奶,好叫你们靠它长大,进入救恩;
2ਨਵੇਂ ਜਨਮੇ ਬਚਿਆਂ ਵਰਗੇ ਹੋਵੋ ਅਤੇ ਸ਼ੁਧ ਆਤਮਕ ਦੁਧ੍ਧ ਦੀ ਇੱਛਾ ਕਰੋ ਜਿਹਡ਼ਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵਧਣ ਲਈ ਮਦਦ ਕਰੇਗਾ।
3因为你们已经体验过主是美善的。
3ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚਖ੍ਖ ਲਿਆ ਹੈ।
4主是活石,虽然被人弃绝,却是 神所拣选所珍贵的;你们到他面前来,
4ਪ੍ਰਭੂ ਉਹ “ਪਥ੍ਥਰ” ਹੈ ਜਿਹਡ਼ਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥ੍ਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥ੍ਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
5也就像活石,被建造成为灵宫,作圣洁的祭司,借着耶稣基督献上蒙 神悦纳的灵祭。
5ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹਡ਼ੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
6因为经上记着:“看哪,我在锡安放了一块石头,就是所拣选所珍贵的房角石,信靠他的人,必不致失望。”
6ਪੋਥੀ ਆਖਦੀ ਹੈ; “ਦੇਖੋ, ਮੈਂ ਇੱਕ ਅਨਮੋਲ ਖੂਂਜੇ ਦਾ ਪਥ੍ਥਰ ਚੁਣਿਆ ਹੈ। ਅਤੇ ਮੈਂ ਉਸ ਪਥ੍ਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹਡ਼ਾ ਵਿਅਕਤੀ ਉਸ ਵਿੱਚ ਭਰੋਸਾ ਰਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।” ਯਸਾਯਾਹ 28:16
7所以这石头,对你们信的人是宝贵的,但对那不信的人,却是“建筑工人所弃的石头,成了房角的主要石头。”
7ਇਹ ਪਥ੍ਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹਡ਼ੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥ੍ਥਰ ਹੈ; “ਜਿਸ ਪਥ੍ਥਰ ਨੂੰ ਉਸਾਰੀਆਂ ਨੇ ਰਦਿਆ, ਸ੍ਸੋਈ ਖੂਂਜੇ ਦਾ ਸਿਰਾ ਹੋ ਗਿਆ।” ਜ਼ਬੂਰ 118:22
8它又“作了绊脚的石头,使人跌倒的磐石。”他们跌倒是因为不顺从这道,他们这样是必然的。
8ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
9然而你们是蒙拣选的族类,是君尊的祭司,是圣洁的国民,是属 神的子民,为要叫你们宣扬那召你们出黑暗入奇妙光明者的美德。
9ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
10“你们从前不是子民,现在却是 神的子民;从前未蒙怜恤,现在却蒙了怜恤。”
10ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
11应当品行端正亲爱的,我劝你们作客旅和寄居的人,要禁戒肉体的私欲,这私欲是与灵魂争战的。
11ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ।
12你们在教外人中,应当品行端正,使那些人,虽然毁谤你们是作恶的,但因为看见你们的好行为,就要在鉴察的日子颂赞 神。
12ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
13你们为主的缘故,要顺服人的一切制度,无论是至尊的君王,
13ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
14或是君王所派赏善罚恶的官员;
14ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹਡ਼ੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।
15因为这是 神的旨意,要借着你们的善行,塞住糊涂无知人的口。
15ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।
16你们是自由的人,但不要用自由来掩饰邪恶,总要像 神的仆人。
16ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
17要尊重众人,爱护弟兄,敬畏 神,尊敬君王。
17ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
18基督受苦的榜样你们作仆人的,要凡事敬畏顺服主人,不单是对善良温和的,就是乖僻的也要顺服。
18ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
19因为人若在 神面前为良心的缘故,忍受冤屈的苦楚,是有福的。
19ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।
20你们若因犯罪受责打而能忍耐,有什么可夸的呢?但你们若因行善而受苦,能忍耐,在 神看来,这是有福的。
20ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋਡ਼ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
21你们就是为此蒙召,因基督也为你们受过苦,给你们留下榜样,叫你们跟随他的脚踪行。
21ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
22“他从来没有犯过罪,口里也找不到诡诈。”
22“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾ ਹੀ ਉਸਨੇ ਕਦੇ ਕੋਈ ਝੂਠ ਬੋਲਿਆ।” ਯਸਾਯਾਹ 53:9
23他被骂的时候不还嘴,受苦的时候也不说恐吓的话;只把自己交托给那公义的审判者。
23ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਹੀ ਨਿਆਂ ਦਿੰਦਾ ਹੈ।
24他在木头上亲身担当了我们的罪,使我们既然不活在罪中,就可以为义而活。因他受的鞭伤,你们就得了医治。
24ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
25你们从前好像迷路的羊,但现在已经回到你们灵魂的牧人和监督那里了。
25[This verse may not be a part of this translation]