聖經新譯本 (Simplified)

Punjabi: NT

1 Peter

4

1要有受苦的心志
1ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸ਼ਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹਡ਼ੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸ਼ਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।
2好叫你们不再随从人的私欲,只顺从 神的旨意,在世上度余下的光阴。
2ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
3因为你们过去随从教外人的心意,行邪淫、私欲、醉酒、荒宴、狂饮和可憎拜偶像的事,时候已经够了。
3ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਨਾਸਥਾਵਾਨ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
4他们见你们不再与他们同奔那纵情放荡的路,就觉得奇怪,毁谤你们。
4ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਿਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।
5他们必要向那位预备要审判活人死人的主交帐。
5ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਰਣ ਕਰਨ ਲਈ ਤਿਆਰ ਹੈ।
6因此,那些死人也曾有福音传给他们,好使他们的肉体受了人要受的审判,他们的灵却靠 神活着。
6ਖੁਸ਼ ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹਡ਼ੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਰਣਾ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।
7按照恩赐彼此服事万物的结局近了,所以你们要谨慎警醒地祷告。
7ਉਹ ਦਿਨ ਨੇਡ਼ੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰਖੋ ਅਤੇ ਸਵੈ ਕਾਬੂ ਰਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਸਹਾਇਤਾ ਕਰੇਗਾ।
8最重要的是要彼此切实相爱,因为爱能遮盖许多的罪。
8ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢਕ ਲੈਂਦਾ ਹੈ।
9你们要互相接待,不发怨言。
9ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
10你们要作 神各样恩赐的好管家,各人照着所领受的恩赐彼此服事。
10ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵਖ ਵਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨਹਆਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
11讲道的,应当按着 神的圣言讲;服事的,应当按着 神所赐的力量服事,为要在一切事上,使 神借耶稣基督得荣耀。荣耀、权能都是他的,直到永永远远。阿们。
11ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹਡ਼ੇ ਕੋਈ ਸੇਵਾ ਕਰਦਾ ਹੈ, ਉਸਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹਡ਼ੀ ਪਰਮੇਸ਼ੁਰ ਉਸਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
12为基督受苦的有福了亲爱的,有火炼的试验临到你们,不要以为奇怪,好像是遭遇非常的事,
12ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹਡ਼ੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
13倒要欢喜,因为你们既然在基督的受苦上有分,就在他荣耀显现的时候,可以欢喜快乐。
13ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
14你们要是为基督的名受辱骂,就有福了!因为 神荣耀的灵,住在你们身上。
14ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
15你们中间不可有人因为杀人、或偷窃、或行恶、或好管闲事而受苦。
15ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹਡ਼ਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।
16如果因为作基督徒而受苦,不要以为羞耻,倒要借着这名字荣耀 神。
16ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
17因为审判从 神的家开始,就在这时候了。如果先从我们起头,那不信从 神福音的人,结局将要怎样呢?
17ਨਿਰਣੇ ਦੀ ਘਡ਼ੀ ਆ ਚੁੱਕੀ ਹੈ ਅਤੇ ਇਹ ਨਿਰਣਾ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹਡ਼ੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
18“如果义人仅仅得救,不敬虔和犯罪的人,又会变成怎样呢?”
18“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹਡ਼ਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।” ਕਹਾਉਤਾਂ 11 : 31 (ਯੂਨਾਨੀ ਅਨੁਵਾਦ)
19所以那顺着 神的旨意而受苦的人,要继续地行善,把自己的生命交托那信实的创造者。
19ਇਸ ਲਈ ਜਿਹਾਡ਼ੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।