聖經新譯本 (Simplified)

Punjabi: NT

1 Timothy

1

1问安
1ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
2写信给因信主而作我真儿子的提摩太。愿恩惠、怜悯、平安从父 神和我们的主基督耶稣临到你。
2ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ।
3提防别的教义我往马其顿去的时候,曾经劝你留在以弗所,为要嘱咐某些人,不可传别的教义,
3ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ।
4也不可沉迷于无稽之谈和无穷的家谱;这些事只能引起争论,对于 神在信仰上所定的计划是毫无帮助的。
4ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹਡ਼ੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪਤ੍ਰ੍ਰੀਆ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖਡ਼ਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
5这嘱咐的目的是出于爱;这爱是发自纯洁的心、无愧的良心和无伪的信心。
5ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
6有些人偏离了这些,就转向无意义的辩论,
6ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹਡ਼ੀਆਂ ਨਿਰਾਰਥਕ ਹਨ।
7想要作律法教师,却不明白自己讲的是什么,主张的又是什么。
7ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕ੍ਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
8我们知道律法是好的,只要应用得恰当。
8ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।
9要知道律法本来不是为义人设立的,而是为那些无法无天和放荡不羁的、不敬虔和犯罪的、不圣洁和世俗的、弒父母和杀人的、
9ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹਡ਼ੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹਡ਼ੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹਡ਼ੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹਡ਼ੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,
10淫乱的、亲男色的、拐带人口的、说谎话的、发假誓的,以及为其他抵挡纯正教训的人设立的。
10ਉਨ੍ਹਾਂ ਲਈ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹਡ਼ੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹਡ਼ੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹਡ਼ੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
11这是照着可称颂的、荣耀的 神所交托我的福音说的。
11ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
12基督耶稣降世为要拯救罪人我感谢那赐我能力的、我们的主基督耶稣,因为他认为我有忠心,派我服事他。
12ਮੈਂ ਮਸੀਹ ਤਿਸੂ, ਸਾਡੇ ਪ੍ਰਭੂ, ਦਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
13我从前是亵渎 神的、迫害人的、凌辱人的,然而我还蒙了怜悯,因为我是在不信的时候,由于无知而作的。
13ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
14我们主的恩典,随着在基督耶稣里的信心和爱心,在我身上越发增加。
14ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
15“基督耶稣降世,为要拯救罪人。”这话是可信的,是值得完全接纳的。在罪人中我是个罪魁。
15ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
16可是,我竟然蒙了怜悯,好让基督耶稣在我这个罪魁身上,显明他完全的忍耐,给后来信他得永生的人作榜样。
16ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹਡ਼ੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ।
17但愿尊贵荣耀归给万世的君王,就是那不朽坏、人不能见、独一的 神,直到永永远远。阿们。
17ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹਡ਼ਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ।
18我儿提摩太啊!我照着从前关于你的预言,把这命令交托你,为的是要叫你借着这些预言打那美好的仗。
18ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹਡ਼ੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁਧ ਲਡ਼ੋ।
19常常存着信心和无愧的良心。有些人丢弃良心,就在信仰上失落了。
19ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਆਸਥਾ ਤੋਂ ਡਿੱਗ ਗਏ।
20他们当中有许米乃和亚历山大,我已经把他们交给撒但,使他们受管教不再亵渎。
20ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।