1要为万人祷告
1ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬਤ੍ਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹਡ਼ੀਆਂ ਲੋਕਾਂ ਨੂੰ ਲੋਡ਼ੀਂਦੀਆਂ ਹਨ, ਅਤੇ ਉਸਦਾ ਸ਼ੁਕਰਾਨਾ ਕਰੋ।
2
2ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ।
3在我们的救主 神看来,这是美好的,可蒙悦纳的。
3ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀਦਾਤਾ ਨੂੰ ਪ੍ਰਸੰਨ ਕਰਦਾ ਹੈ।
4他愿意万人得救,并且充分认识真理。
4ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।
5因为 神只有一位,在 神和人中间也只有一位中保,就是降世为人的基督耶稣。
5ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
6他舍了自己作万人的赎价,到了适当的时候,这事就证实了。
6ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।
7为了这事,我也被派作传道的和使徒(我说的是真话,不是谎言),在信仰和真理上作外族人的教师。
7ਇਹੀ ਕਾਰਣ ਹੈ ਜੋ ਉਸਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
8敬畏 神的女人因此,我愿意男人没有忿怒,没有争论,举起圣洁的手随处祷告。
8ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹਡ਼ੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹਡ਼ੇ ਕ੍ਰੋਧ ਕਰਦੇ ਹਨ ਅਤੇ ਝਗਡ਼ਦੇ ਹਨ।
9照样,我也愿意女人以端正、娴淑、自律为装饰;不要以鬈发、金饰、珠宝,或名贵衣裳为装饰,
9ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪਡ਼ੇ ਪਾਉਣ ਜਿਹਡ਼ੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪਡ਼ੇ ਨਹੀਂ ਪਹਿਨਣੇ ਚਾਹੀਦੇ।
10却要以善行作装饰,这才配称为敬畏 神的女人。
10ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹਡ਼ੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
11女人应该安静而又完全顺服地学习。
11ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
12我不准女人教训男人,辖制男人;女人总要安静。
12ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
13因为先造的是亚当,后造的是夏娃;
13ਕਿਉਂ? ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹਵਾਹ ਬਣਾਈ ਗਈ ਸੀ।
14不是亚当受了引诱,而是女人受了引诱,陷在过犯里面。
14ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵਗਿਆਕਾਰੀ ਬਣ ਗਈ।
15然而女人要是常常存着信心、爱心、圣洁自律,在她生育的事上必定得救。
15ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।