1末世的情况
1ਇਹ ਯਾਦ ਰਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਿਲਾਂ ਆਉਣਗੀਆਂ।
2那时,人会专爱自己、贪爱钱财、自夸、高傲、亵渎、悖逆父母、忘恩负义、不圣洁、
2ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਨਾ ਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
3没有亲情、不肯和解、恶言中伤、不能自律、横蛮凶暴、不爱良善、
3ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
4卖主卖友、容易冲动、傲慢自大、爱享乐过于爱 神,
4ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।
5有敬虔的形式,却否定敬虔的能力;这些人你应当避开。
5ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ।
6他们中间有人潜入别人的家里,操纵无知的妇女。这些妇女被罪压住,又被各种私欲拖累,
6ਤਿਮੋਥਿਉਸ ਘਰੀਂ ਵਡ਼ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯਂਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।
7虽然常常学习,总不能充分明白真理。
7ਉਹ ਔਰਤਾਂ ਹਮੇਸਹਆ ਨਵੇਂ ਉਪਦੇਸ਼ਾਂ ਨੂੰ ਸਿਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।
8从前雅尼和杨蓓怎样反对摩西,这些人也怎样反对真理。他们的心思败坏,信仰也经不起考验。
8ਯਂਨੇਸ ਤੇ ਯਂਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
9然而他们不能再这样下去了,因为他们的愚昧终必在众人面前显露出来,好像那两个人一样。
9ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹਡ਼ੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।
10圣经都是 神默示的但是,你已经了解我的教训、品行、志向、信心、宽容、爱心和忍耐,
10ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹਡ਼ੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
11以及我在安提阿、以哥念、路司得所受的苦和迫害。我所忍受的是怎样的迫害;这一切主都救我脱离了。
11ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕਡ਼ਾਂ ਤੋਂ ਬਚਾਇਆ।
12其实,所有立志在基督耶稣里过敬虔生活的,都必遭受迫害。
12ਹਰ ਕੋਈ ਜਿਹਡ਼ਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
13但恶人和骗子必越来越坏,他们欺骗人,也必受欺骗。
13ਇਹ ਲੋਕ ਜਿਹਡ਼ੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈਡ਼ੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
14你应当遵守所学和确信的;你知道是跟谁学的,
14ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹਡ਼ੇ ਤੁਸੀਂ ਸਿਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿਖਾਈਆਂ।
15并且知道自己从小就明白圣经,这圣经能够使你有智慧,可以因信基督耶稣得着救恩。
15ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
16全部圣经都是 神所默示的,在教训、责备、矫正和公义的训练各方面,都是有益的,
16ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।
17为要使属 神的人装备好,可以完成各样的善工。
17ਉਹ ਵਿਅਕਤੀ ਜਿਹਡ਼ਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸਨੂੰ ਹਰ ਚੰਗਾ ਕੰਮ ਕਰਨ ਲਈ ਲੋਡ਼ੀਦਾ ਹੈ।