聖經新譯本 (Simplified)

Punjabi: NT

Acts

24

1保罗受审
1ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।
2保罗传来了之后,帖土罗就控诉他说:“腓力斯大人,因着你的缘故,我们大大地享受着太平;因着你的远见,本国大事改革;
2ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬਡ਼ੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।
3我们随时随地感激不尽。
3ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।
4现在我不想多烦扰你,只求你宽容一下,听我们讲几句话。
4ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।
5我们看这个人就像瘟疫一样,是煽动普天下犹太人生乱的人,又是拿撒勒派的首领。
5ਇਹ ਆਦਮੀ ਮੁਸੀਬਤਾਂ ਖਢ਼ੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖਢ਼ੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧਡ਼ੇ ਦਾ ਆਗੂ ਹੈ।
6他还意图污秽圣殿,我们就把他捉住。
6[This verse may not be a part of this translation]
7(有些抄本在此有以下一段:“我们想按照我们的律法审问他。7可是千夫长吕西亚来了,用武力把他从我们手中抢走,8还吩咐原告到你这里来。”)
7[This verse may not be a part of this translation]
8你亲自审问之后,就必清楚知道我们告他的一切事了。”
8[This verse may not be a part of this translation]
9犹太人也都跟他一同控告保罗,证实事情确是这样。
9ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।”
10保罗在腓力斯面前申辩总督向保罗示意,叫他说话,他就说:“我知道你在本国审案多年,所以乐意为自己申辩。
10ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।
11你清楚知道,自从我上耶路撒冷去礼拜,到现在还没有十二天;
11ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸਕਦੇ ਹੋ ਕਿ ਇਹ ਗੱਲ ਸੱਚ ਹੈ।
12无论在殿里、会堂中或城里,他们都没有看见我跟人辩论,或煽动群众作乱,
12ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖਢ਼ੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।
13也不能向你证明他们现在控告我的事。
13ਇਹ ਜੋ ਹੁਣ ਮੇਰੇ ਸਿਰ ਦੋਸ਼ ਮਢ਼ ਰਹੇ ਹਨ, ਇਹ ਸਾਬਿਤ ਨਹੀਂ ਕਰ ਸਕਦੇ।
14但有一件事我要向你承认,他们所称为异端的这道,我正是根据这道来敬拜我祖先的 神的。一切律法和先知所记的,我都相信。
14ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
15我靠着 神所存的盼望,也是他们自己所期待的,就是义人和不义的人都要复活;
15ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰਖਦਾ ਹਾਂ ਜਿਸਦੀ ਇਹ ਖੁਦ ਰਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉਠਣਾ ਹੋਵੇਗਾ।
16因此,我常常勉励自己,对 神对人要常存无亏的良心。
16ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਮ੍ਹਣੇ ਸਹੀ ਹੈ।
17过了几年我带着捐款回来赒济本国,同时也带了祭物,
17“ਬਹੁਤ ਸਾਲ ਮੈਂ ਇਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਉਣ ਲਈ ਆਇਆ ਹਾਂ।
18他们看见我在殿里的时候,我已经行完了洁净礼,并没有和一大群人在一起,也没有生乱,
18ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖਢ਼ਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀਡ਼ ਇਕਠੀ ਹੋਈ ਸੀ।
19只有几个从亚西亚来的犹太人而已。他们若有事要控告我,就应该到你面前来控告。
19ਪਰ ਉਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉਥੇ ਮੌਜ਼ੂਦ ਸਨ।
20要不然,当我站在公议会中受审的时候,这些人若发现我有什么罪行,早就亲自说出来了。
20ਇਨ੍ਹਾਂ ਯਹੂਦੀਆਂ ਨੂੰ ਇਥੇ ਪੁਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?
21如果有的话,就是我站在他们中间所喊的:‘我今天在你们面前受审,是为了死人复活的事’那一句话。”
21ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਰਣਾ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਪੁਨਰ ਉਥਾਨ ਹੋਵੇਗਾ।”‘
22腓力斯本来就详细晓得这道,却故意拖延他们,说:“等千夫长吕西亚来了,再断定你们的事。”
22ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾ ਲਿਸਿਯਾਸ ਇਥੇ ਆਵੇਗਾ।”
23于是吩咐百夫长看守保罗,但要宽待他,不可阻止亲友来照料他。
23ਫ਼ਿਰ ਉਸਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸਨੂੰ ਥੋਡ਼ੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।
24腓力斯听道后害怕起来过了几天,腓力斯和他的犹太妻子土西拉一同来到,他又传见保罗,听听他对基督耶稣的信仰。
24ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿਲ੍ਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।
25保罗讲到公义、自制和将来的审判的时候,腓力斯就害怕起来,说:“你先走吧,等我有空的时候再叫你来。”
25ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”
26同时他也希望保罗送钱给他,所以又多次传见他,和他谈话。
26ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
27过了两年,波求.非斯都接了腓力斯的任;腓力斯为要讨好犹太人,就把保罗留在监里。
27ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।