聖經新譯本 (Simplified)

Punjabi: NT

Acts

9

1扫罗悔改归主(徒22:3-16,26:9-18)
1ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
2要求他发公函给大马士革各会堂,如果发现奉行这道的人,准他连男带女缉拿到耶路撒冷。
2ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨਹਆਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
3他快到大马士革的时候,忽然有光从天上向他四面照射。
3ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬਡ਼ੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ।
4他仆倒在地,听见有声音对他说:“扫罗,扫罗!你为什么迫害我?”
4ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇੇ ਕਿਉਂ ਦੇ ਰਿਹਾ ਹੈਂ”
5他说:“主啊,你是谁?”主说:“我就是你所迫害的耶稣。
5ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।
6起来,进城去!你应当作的事,一定有人告诉你。”
6ਉਠ ਅਤੇ ਉਠਕੇ ਹੁਣ ਸ਼ਹਿਰ ਨੂੰ ਜਾ ਉਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
7同行的人,听见声音,却看不见人,只是目瞪口呆地站在那里。
7ਜਿਹਡ਼ੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖਢ਼ੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
8扫罗从地上爬起来,睁开眼睛,却什么也看不见。他们牵着他的手,领他进大马士革。
8ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
9他三天都不能看见什么,不吃也不喝。
9[This verse may not be a part of this translation]
10在大马士革,有一个门徒名叫亚拿尼亚,主在异象中对他说:“亚拿尼亚!”他说:“主啊,我在这里。”
10ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
11主说:“起来,到那叫直街的路上去,要在犹大家里找一个大数人,名叫扫罗。你看,他正在祷告,
11ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
12在异象中他看见一个人,名叫亚拿尼亚,进来为他按手,使他可以再看得见。”
12ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
13但亚拿尼亚回答:“主啊,我听见许多人说起这个人,他在耶路撒冷作了许多苦害你圣徒的事;
13ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
14并且他在这里得到祭司长的授权,要捆绑所有求告你名的人。”
14ਹੁਣ ਉਹ ਇਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ਡ਼ਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰਖਦੇ ਹਨ।”
15主对他说:“你去吧!这人是我拣选的器皿,为要把我的名传给外族人、君王和以色列人。
15ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬਡ਼ੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
16我要指示他,为了我的名他必须受许多的苦。”
16ਮੈਂ ਉਸਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।
17扫罗在大马士革传道亚拿尼亚就去了,进了那家,为扫罗按手,说:“扫罗弟兄,在你来的路上向你显现的耶稣,就是主,差我来使你可以看见,又被圣灵充满。”
17ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
18立刻有鳞状的东西,从扫罗的眼里掉下来,他就能看见了。于是起来,受了洗,
18ਉਸੇ ਵੇਲੇ ਅਚਾਨਕ ਉਸ ਦੀਆਂ ਅਖਾਂ ਤੋਂ ਛਿਲਕੇ ਜਿਹਿਆ ਕੁਝ ਡਿਗਿਆ ਅਤੇ ਉਸਨੂੰ ਮੁਡ਼ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ।
19吃过了饭,就有气力了。他和大马士革的门徒一同住了几天,
19ਫ਼ਿਰ ਉਸਨੇ ਕੁਝ ਖਾਧਾ ਅਤੇ ਮੁਡ਼ ਤੋਂ ਆਪਣੇ ਆਪ ਵਿੱਚ ਤਕਡ਼ਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
20随即在各会堂传讲耶稣,说他是 神的儿子。
20ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਪ੍ਰਭੂ ਦਾ ਪੁੱਤਰ ਹੈ।”
21听见的人都很惊奇,说:“在耶路撒冷残害求告这名的,不是这个人吗?他来这里不是要缉拿他们交给祭司长吗?”
21ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
22然而扫罗更加有能力,驳倒住在大马士革的犹太人,证明耶稣是基督。
22ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕਡ਼ਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹਡ਼ੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
23扫罗逃脱犹太人的谋害过了许多日子,犹太人商议要杀掉扫罗;
23ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
24但他们的计谋给扫罗知道了。他们就在各城门日夜把守,要杀掉他。
24ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
25于是他的门徒就漏夜用大篮子把他从城墙上缒下去。
25ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
26扫罗到了耶路撒冷,想要接近门徒,但大家都怕他,不信他是个门徒。
26ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
27只有巴拿巴接待他,带他去见使徒,把他怎样在路上看见主,主向他说话,和他怎样在大马士革奉耶稣的名放胆讲道,都讲了出来。
27ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
28于是扫罗在耶路撒冷和门徒一同出入,奉主的名放胆讲道,
28ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।
29并且与讲希腊话的犹太人谈论辩驳,那些人却想下手杀他。
29ਉਹ ਅਭਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
30弟兄们知道了,就送他到该撒利亚,差他往大数去。
30ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ।
31那时犹太、加利利、撒玛利亚各处的教会,都得到平安,被建立起来,存着敬畏主的心过生活,并且因着圣灵的激励,人数增多起来。
31ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
32彼得医好以尼雅彼得周游各地的时候,也到了住在吕大的圣徒那里。
32ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
33他遇见一个人,名叫以尼雅,害了瘫痪病,在床上躺卧了八年。
33ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ।
34彼得对他说:“以尼雅,耶稣基督医好你了!起来,收好你的褥子!”他就立刻起来。
34ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖਢ਼ਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖਢ਼ਾ ਹੋ ਗਿਆ।”
35所有住在吕大和沙仑的人,看见了他就归向主。
35ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
36彼得使多加复活在约帕有一个女门徒,名叫戴比莎,希腊话叫多加;她为人乐善好施。
36ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬਡ਼ੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
37那时,她因病死了;有人把她洗净了,停放在楼上。
37ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬਡ਼ੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
38吕大靠近约帕,门徒听说彼得在那边,就派两个人去求他,说:“请到我们那边去,不要耽延!”
38ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇਡ਼ੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
39彼得就动身,跟他们一同去。到了之后,他们领他上楼。所有寡妇站在彼得旁边哭,把多加和她们在一起的时候所做的内衣外衣拿给他看。
39ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
40彼得叫大家出去之后,就跪下来祷告,然后转过身来对着尸体说:“戴比莎,起来!”她就睁开眼睛,一看见彼得,就坐了起来。
40ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
41彼得伸手扶她起来,叫圣徒们和寡妇都进来,把多加活活地交给他们。
41ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
42这事传遍了约帕,就有很多人信了主。
42ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।
43此后,彼得在约帕一个制皮工人西门的家里住了许多日子。
43ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉਥੇ ਇੱਕ ਸ਼ਮਊਨ ਨਾਂ ਦੇ ਚਮਡ਼ੇ ਦੇ ਕੰਮ ਕਰਨ ਵਾਲੇ ਚਮਾਰ ਦੇ ਘਰ ਰਿਹਾ।