聖經新譯本 (Simplified)

Punjabi: NT

Colossians

2

1我愿意你们知道,我为你们和在老底嘉的人,以及所有没有跟我见过面的人,是怎样竭力奋斗,
1ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
2为的是要他们的心得着勉励,在爱中彼此联系,可以得着凭悟性、因确信而来的一切丰盛,也可以充分认识 神的奥秘,这奥秘就是基督;
2ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇਕਮੁਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
3一切智慧和知识的宝库都蕴藏在基督里面。
3ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
4我说这些话,免得有人用花言巧语欺骗你们。
4ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸਕੇ ਜਿਹਡ਼ੀਆਂ ਲਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
5我虽然不在你们那里,心却与你们同在。我看见你们循规蹈矩,并且对基督有坚定的信心,就欢喜了。
5ਹਾਲਾਂ ਕਿ ਮੈਂ ਤੁਹਾਡੇ ਨਾਲ, ਸ਼ਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕਡ਼ੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
6在基督里得丰盛你们怎样接受了基督耶稣为主,就当照样在他里面行事为人,
6ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰਖੋ।
7按着你们所学到的,在他里面扎根、建造,信心坚定,满有感谢的心。
7ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜਢ਼ਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿਡ਼ ਰਹਿਣ ਦਿਉ। ਪ੍ਰਭੂ ਦੇ ਸ਼ੁਕਰਗੁਜ਼ਾਰ ਹੋਵੋ।
8你们要谨慎,免得有人不照着基督,而照着人的传统,和世俗的言论,借着哲学和骗人的空谈,把你们掳去。
8ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
9因为 神本性的一切丰盛,都有形有体地住在基督里面,
9ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸ਼ਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿਤ੍ਤ ਤੁਸੀਂ ਭਰਪੂਰ ਹੋ।
10你们也是在他里面得了丰盛。他是一切执政掌权者的元首。
10ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।
11你们也在他里面受了不是由人手所行的割礼,而是受了基督的割礼,就是除掉你们的罪身。
11ਮਸੀਹ ਦੇ ਨਮਿਤ੍ਤ ਤੁਸੀਂ ਵਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।
12你们在洗礼中已经与他一同埋葬,也在洗礼中,因信那使基督从死人中复活的 神所运行的动力,与他一同复活了。
12ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਅਸੀਹ ਦੇ ਨਾਲ ਉਭਾਰੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਸੀ।
13你们因着过犯和肉体未受割礼,原是死的,然而 神赦免了我们的一切过犯,使你们与基督一同活过来,
13ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
14涂抹了那写在规条上反对我们、与我们为敌的字句,并且把这字句从我们中间拿去,钉在十字架上。
14ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸਨੂੰ ਲੈ ਲਿਆ ਅਤੇ ਇਸਨੂੰ ਸਲੀਬ ਉੱਤੇ ਟਂਗ ਦਿੱਤਾ।
15他既然靠着十字架胜过了一切执政掌权的,废除了他们的权势,就在凯旋的行列中,把他们公开示众。
15ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
16所以不要让人因着饮食、节期、月朔、安息日批评你们,
16ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ।
17这些不过是将来的事的影子,那真体却是属于基督的。
17ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹਡ਼ੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲਭਦੀਆਂ ਹਨ।
18不要让人夺去你们的奖赏,他们以故意谦卑,敬拜天使为乐;迷于自己所见过的;凭着肉体的意念,无故地自高自大;
18ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹਡ਼ੇ ਉਨ੍ਹਾਂ ਨੇ ਵੇਖੇ ਹਨ। ਉਨਹਆਂ ਲਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
19不与头紧密相连。其实全身都是借着关节和筋络从头得着供应和联系,就照着 神所要求的,生长起来。
19ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸ਼ਰੀਰ ਦਾ ਮੁਖੀ ਹੈ। ਸਾਰਾ ਸ਼ਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸ਼ਰੀਰ ਦੇ ਸਾਰੇ ਅੰਗ ਇਕਠੇ ਜੁਡ਼ੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸ਼ਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
20在基督里作新人你们若与基督一同死了,脱离了世俗的言论,为什么仍然好像活在世俗中一样,
20ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਸੁਤੰਤਰ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
21拘守那“不可摸、不可尝、不可触”的规条呢?
21“ਇਸਨੂੰ ਨਾ ਫ਼ਡ਼ੋ,” “ਇਸਦਾ ਸੁਆਦ ਨਾ ਵੇਖੋ”, ਇਸਨੂੰ ਨਾ ਛੂਹ?”
22(这一切东西,一经使用,就都朽坏了。)这些规条是照着人的命令和教训而定的,
22ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹਡ਼ੇ ਲੋਕਾਂ ਤੋਂ ਆਉਂਦੇ ਹਨ।
23在随着己意敬拜,故作谦卑,和苦待己身等事上,似乎是智慧之言,其实只能叫人放纵肉体,再没有任何价值。
23ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸ਼ਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।