1出死入生
1ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹਡ਼ੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸਨ।
2那时你们在过犯和罪恶中行事为人,随着时代的潮流,也服从空中掌权的首领,就是现今在悖逆的人身上运行的灵。
2ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜਿਉਂਏ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜਿਉਂਏ ਤੁਸੀਂ ਸੰਸਾਰ ਵਿੱਚ ਬਦੀ ਦਿਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹਡ਼ੇ ਪਰਮੇਸ਼ੁਰ ਨੂੰ ਅਵਗਿਆਕਾਰੀ ਹਨ।
3我们从前也都和他们在一起,放纵肉体的私欲,随着肉体和心意所喜好的去行;我们与别人一样,生来都是可怒的儿女。
3ਪਿਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
4然而 神满有怜悯,因着他爱我们的大爱,
4ਪਰ ਪਰਮੇਸ਼ੁਰ ਨੇ ਜਿਹਡ਼ਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।
5就在我们因过犯死了的时候,使我们与基督一同活过来,(你们得救是靠着恩典,)
5ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।
6又使我们在基督耶稣里,与他一同复活,一同坐在天上,
6ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉਠਾਇਆ ਅਤੇ ਸਾਨੂੰ ਉਸਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।
7为的是要在将来的世代中,显明他在基督耶稣里赐给我们的恩典,是多么的丰盛。
7ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
8你们得救是靠着恩典,借着信心。这不是出于自己,而是 神所赐的;
8ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
9这也不是出于行为,免得有人自夸。
9ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹਡ਼ੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ।
10我们原是 神所作成的,是在基督耶稣里创造的,为的是要我们行各样的善事,就是 神预先所安排的。
10ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
11在基督里合而为一你们应当记得,你们从前按肉体来说是外族人;那些所谓在肉体上受过人手所行的割礼的人,称你们为未受割礼的。
11ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹਡ਼ੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹਡ਼ੀ ਉਹ ਖੁਦ ਆਪਣੇ ਸ਼ਰੀਰਾਂ ਉੱਪਰ ਕਰਦੇ ਹਨ।
12那时,你们是在基督以外,与以色列国无分,在带有应许的约上是外人,在世上没有盼望,没有 神。
12ਅਤੀਤ ਵਿੱਚ, ਯਾਦ ਰਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਦੇ ਦਾ ਉਹ ਕਰਾਰ ਨਹੀਂ ਸੀ, ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
13你们从前远离的人,现今在基督耶稣里,靠着他的血已经可以亲近了。
13ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇਡ਼ੇ ਲਿਆਏ ਗਏ ਹੋ।
14基督就是我们的和平:他使双方合而为一,拆毁了隔在中间的墙,就是以自己的身体除掉双方的仇恨,
14ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
15并且废掉了律法的规条,使两者在他里面成为一个新人,这样就缔造了和平。
15ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ।
16基督既然借着十字架消灭了仇恨,就借着十字架使双方与 神和好,成为一体,
16ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸ਼ਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
17并且他来把和平的福音传给你们在远处的人,也给在近处的人。
17ਮਸੀਹ ਆਇਆ ਅਤੇ ਉਸਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹਡ਼ੇ ਪਰਮੇਸ਼ੁਰ ਦੇ ਨਜ਼ਦੀਕ ਹੋ।
18我们双方都借着他,在同一位圣灵里,可以进到父面前。
18ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।
19这样看来,你们不再是外人和客旅,而是与圣徒一同作国民,是 神家里的人了,
19ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
20并且建造在使徒和先知的根基上,基督耶稣自己就是奠基石,
20ਤੁਸੀਂ ਆਸਥਾਵਾਨ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਾਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
21整座建筑都靠着他连接配合,渐渐增长成为在主里面的圣所。
21ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸਨੂੰ ਵਧਾਕੇ, ਮਸੀਹ ਇਸਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।
22你们在他里面也一同被建造,成为 神借着圣灵居住的所在。
22ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਿਤ ਕੀਤੇ ਜਾ ਰਹੇ ਹੋ ਜਿਥੇ ਆਤਮੇ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।