聖經新譯本 (Simplified)

Punjabi: NT

Ephesians

6

1父母与儿女
1ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
2“要孝敬父母,使你得福,在世长寿。”这是第一条带着应许的诫命。
2ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
3
3ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”
4你们作父亲的,不要激怒儿女,却要照着主的教训和劝戒,养育他们。
4ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ।
5主人和仆人你们作仆人的,要存着敬畏、战兢和真诚的心,听从世上的主人,好像听从基督一样。
5ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
6作事不要只作给人看,像那些讨人欢心的一样,却要像基督的仆人,从心里遵行 神的旨意,
6ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
7甘心服务,像是服事主,不是服事人。
7ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।
8你们知道,无论是奴仆或自由的人,如果作了什么善事,都必从主那里得到赏赐。
8ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
9你们作主人的,也要照样对待仆人,不要威吓他们;你们知道,他们和你们在天上同有一位主,他并不偏待人。
9[This verse may not be a part of this translation]
10穿戴 神所赐的军装最后,你们要靠主的大能大力,在他里面刚强。
10ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ।
11要穿戴 神所赐的全副军装,使你们能抵挡魔鬼的诡计。
11ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ।
12因为我们的争战,对抗的不是有血有肉的人,而是执政的、掌权的、管辖这黑暗世界的和天上的邪灵。
12ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।
13所以要穿起 神所赐的全副军装,使你们在这邪恶的时代里可以抵挡得住,并且在作完了一切之后,还能站立得稳。
13ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
14因此,你们要站稳,用真理当带子束腰,披上公义的胸甲,
14ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ।
15把和平的福音预备好了,当作鞋子,穿在脚上,
15ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ।
16拿起信心的盾牌,用来扑灭那恶者所有的火箭;
16ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ।
17并且要戴上救恩的头盔,拿起圣灵的宝剑,就是 神的道,
17ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ਡ਼ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ।
18借着各样的祷告和祈求,随时在圣灵里祈祷,并且要在这事上恒久警醒,为众圣徒祈求。
18ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
19也要为我祈求,使我传讲的时候,得着当说的话,可以坦然无惧地讲明福音的奥秘,
19ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ।
20(我为这奥秘作了被捆锁的使者),也使我按着应当说的,放胆宣讲这福音的奥秘。
20ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
21祝福亲爱的推基古弟兄是主里忠心的仆人,他会把我的一切都告诉你们,使你们可以知道我的景况。
21ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹਡ਼ੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਅਤੇ ਮੈਂ ਕੀ ਕਰ ਰਿਹਾ ਹਾਂ ਬਾਰੇ ਪਤਾ ਲੱਗੇਗਾ।
22为了这缘故,我就差他到你们那里去,好让你们明白我们的近况,并且叫他安慰你们的心。
22ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।
23愿平安、慈爱、信心,从父 神和主耶稣基督临到众弟兄。
23ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ।
24愿一切以不朽的爱爱我们主耶稣基督的人,都蒙恩惠。
24ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕ੍ਕਦਾ।