聖經新譯本 (Simplified)

Punjabi: NT

Hebrews

9

1旧约敬拜的规例
1ਪਹਿਲੇ ਕਰਾਰ ਵਿੱਚ, ਉਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
2因为有一个支搭好了的会幕,第一进叫作圣所,里面有灯台、桌子和陈设饼。
2ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚਢ਼ਾਈ ਖਾਸ ਰੋਟੀ ਸੀ।
3在第二层幔子后面还有一个会幕,叫作至圣所,
3ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
4里面有金香坛,有全部包金的约柜,柜里有盛着吗哪的金罐、亚伦那发过芽的杖和两块约板。
4ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
5柜的上面有荣耀的基路伯罩着施恩座,关于这一切,现在不能一一细说了。
5ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸਕਦੇ।
6这一切物件都这样预备好了,祭司就常常进入第一进会幕,执行敬拜的事。
6ਤੰਬੂ ਵਿਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।
7至于第二进会幕,只有大祭司一年一次独自进去,并且非带着血不可,好为自己和人民的愚妄把血献上。
7ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
8圣灵借着这事表明,当第一进会幕存在的时候,进入至圣所的路,还没有显明出来。
8ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
9这第一进会幕是现今的时代的预表,其实所献的礼物和祭品,都不能使敬拜的人在良心上得到完全。
9[This verse may not be a part of this translation]
10这些只是关于饮食和各样洁净的礼仪,是在“更新的时候”来到之前,为肉体立的规例。
10ਇਹ ਚਢ਼ਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸ਼ਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
11基督的血洁净我们但基督已经来了,作了已经实现的美好事物的大祭司;他经过更大、更完备的会幕(不是人手所做的,也就是不属于这被造的世界的)。
11ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
12他不是用山羊和牛犊的血,而是用自己的血,只一次进了至圣所,就得到了永远的救赎。
12ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹਡ਼ਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿਡ਼ਕਿਆਂ ਦਾ ਲਹੂ ਲੈਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਅਜ਼ਾਦੀ ਲਿਆਇਆ।
13如果山羊和公牛的血,以及母牛犊的灰,洒在不洁的人身上,尚且可以使他们成为圣洁,身体洁净,
13ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿਡ਼ਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸ਼ਰੀਰਾਂ ਨੂੰ।
14何况基督的血呢?他借着永远的灵,把自己无瑕无疵的献给 神,他的血不是更能洁净我们的良心脱离死行,使我们可以事奉永活的 神吗?
14ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।
15因此,他作了新约的中保,借着他的死,使人在前约之下的过犯得到救赎,就叫那些蒙召的人,得着永远基业的应许。
15ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
16凡有遗嘱(“遗嘱”或译:“约”,与17节同),必须证实立遗嘱的人死了;
16ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀ ਅਤ ਨੂੰ ਲਿਖਣ ਵਾਲਾ ਮਰ ਚੁਕਿਆ ਹੈ।
17因为人死了,遗嘱才能确立,立遗嘱的人还活着的时候,遗嘱决不生效。
17ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀ ਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।
18因此,前约并不是没有用血立的:
18ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।
19当日摩西按照律法,向所有人民宣布了各样的诫命,就拿牛犊(好些抄本在此有“和山羊”)的血和水,用朱红色的羊毛与牛膝草,洒在律法书上和人民身上,
19ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦਸਿਆ। ਫ਼ੇਰ ਉਸਨੇ ਵਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉਤ੍ਤੋਂ ਦੀ ਛਿਡ਼ਕਿਆ।
20说:“这就是 神规定你们立约的血。”
20ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹਡ਼ਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”
21他照样把血洒在会幕和各样应用的器皿上。
21ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿਟ੍ਟਾ ਦਿੱਤਾ ਉਸਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿਟ੍ਟਾ ਦਿੱਤਾ।
22按着律法,几乎所有都是用血洁净的,如果没有流血,就没有赦免。
22ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸਕਦਾ।
23基督一次献上自己就除掉罪照着天上样式作的既然必须这样去洁净,天上物体的本身,就应该用更美的祭品去洁净了。
23ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋਡ਼ੀਂਦੀਆਂ ਹਨ।
24因为基督不是进了人手所做的圣所(那不过是真圣所的表象),而是进到天上,现在替我们显露在 神的面前。
24ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
25他不必多次把自己献上,好像大祭司每年带着不是自己的血进入至圣所一样。
25ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉਚ੍ਚ-ਜਾਜਕ ਵਾਂਗ ਜਿਹਡ਼ਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।
26如果这样,他从创世以来,就必须受许多次的苦了。可是现在他在这世代的终结,只显现一次,把自己作为祭品献上,好除掉罪。
26ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
27按着定命,人人都要死一次,死后还有审判。
27ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰਖਿਆ ਜਾਂਦਾ ਹੈ।
28照样,基督为了担当许多人的罪,也曾经一次把自己献上;将来他还要再一次显现,不是为担当罪,而是要向那些热切期待他的人成全救恩。
28ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।