聖經新譯本 (Simplified)

Punjabi: NT

James

3

1要制伏舌头
1ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹਡ਼ਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਰਣਾ ਹੋਰ ਵੀ ਕਠੋਰਤਾ ਨਾਲ ਹੋਵੇਗਾ।
2我们在许多的事上都有过错,假如有人在言语上没有过错,他就是完全的人,也能够控制全身。
2ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸ਼ਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3我们若把嚼环扣入马嘴,使它们驯服,就能驾驭它们的全身。
3ਅਸੀਂ ਘੋਡ਼ਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋਡ਼ਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸ਼ਰੀਰ ਨੂੰ ਕਾਬੂ ਕਰ ਸਕਦੇ ਹਾਂ।
4试看,船只虽然甚大,又被狂风催逼,舵手只用小小的舵,就可以随意操纵。
4ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰਖਦਾ ਹੈ। ਜਿਹਡ਼ਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰਖਦਾ ਹੈ ਉਹੀ ਨਿਰਣਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
5照样,舌头虽然是个小肢体,却会说夸大的话。试看,星星之火,可以燎原;
5ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸ਼ਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿਕ੍ਕੀ ਜਿਹੀ ਚੰਗਿਆਰੀ ਨਾਲ ਭਡ਼ਕ ਸਕਦੀ ਹੈ।
6舌头就是火,在我们百体中,是个不义的世界,能污秽全身,把整个生命在运转中焚烧起来,而且是被地狱之火点燃的。
6ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸ਼ਰੀਰ ਦੇ ਅੰਗਾਂ ਵਿਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸ਼ਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹਡ਼ੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7各类飞禽、走兽、昆虫、水族,都可以驯服,而且都已经被人类制伏了;
7ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸਪਾਂ ਅਤੇ ਮਛੀਆਂ ਨੂੰ ਸਿਧਾ ਸਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿਧਾਇਆ ਹੋਇਆ ਹੈ।
8可是没有人能够制伏舌头;它是喋喋不休的恶物,充满了致命的毒素。
8ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹਡ਼ੀ ਲੋਕਾਂ ਨੂੰ ਮਾਰ ਸਕਦੀ ਹੈ।
9我们用它来称颂我们的主和天父,又用它来咒诅照 神的形象被造的人。
9ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
10同一张嘴竟然又称颂主,又咒诅人;我的弟兄们,这是不应该的!
10ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
11同一泉眼里能够涌出甜水和苦水来吗?
11ਕੀ ਮਿਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
12我的弟兄们,无花果树能结橄榄吗?葡萄树能长无花果吗?咸水也不能发出甜水来。
12ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇਡ਼ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉਗ੍ਗ ਸਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿਠ੍ਠਾ ਪਾਣੀ ਨਹੀਂ ਦੇ ਸਕਦਾ। ਅਸਲੀ ਸਿਆਣਪ
13从天上来的智慧你们中间谁是有智慧、有见识的呢?他就应当有美好的生活,用明智的温柔,把自己的行为表现出来。
13ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
14如果你们心中存着刻薄的嫉妒和自私,就不可夸口,也不可说谎抵挡真理。
14ਜੇ ਤੁਸੀਂ ਖੁਦ ਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌਡ਼ੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹਡ਼ਾ ਸੱਚ ਨੂੰ ਛੁਪਾਉਂਦਾ ਹੈ।
15这种智慧不是从天上来的,而是属地的、属血气的和属鬼魔的。
15ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।
16因为凡有嫉妒和自私的地方,就必有扰乱和各样的坏事。
16ਜਿਥ੍ਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗਡ਼ਬਡ਼ੀ ਅਤੇ ਹਰ ਤਰ੍ਹਾਂ ਦੀ ਬਦੀ ਓਥੇ ਹੋਵੇਗੀ।
17至于从天上来的智慧,首先是纯洁的,其次是和平的,温柔的,谦逊的,满有恩慈和善果,没有偏袒,没有虚伪。
17ਪਰ ਜਿਹਡ਼ੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
18这是缔造和平的人,用和平所培植出来的义果。
18ਉਹ ਲੋਕ ਜਿਹਡ਼ੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹਡ਼ੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।