1拉撒路死了
1ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
2这马利亚就是后来用香膏抹主,并且用头发把主的脚擦干的那人;患病的拉撒路是她的兄弟。
2ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿਡ਼ਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
3姊妹二人派人到耶稣那里去,说:“主啊,你所爱的人病了。”
3ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
4耶稣听见,就说:“这病不至于死,而是为了 神的荣耀,使 神的儿子因此得到荣耀。”
4ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੇ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
5耶稣向来爱马大和她的妹妹马利亚,以及拉撒路。
5ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।
6他听说拉撒路病了,仍然在原来的地方住了两天,
6ਜਦੋਂ ਉਸਨੇ ਸੁਣਿਆ ਕਿ ਲਾਜ਼ਰ ਬਡ਼ਾ ਬਿਮਾਰ ਹੈ ਤਾਂ ਜਿਥੇ ਉਹ ਸੀ, ਉਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।
7然后对门徒说:“我们再到犹太去吧。”
7ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।”
8门徒对他说:“拉比,近来犹太人要拿石头打你,你还到那里去吗?”
8ਚੇਲਿਆਂ ਨੇ ਆਖਿਆ, “ਪਰ ਗੁਰੂ! ਥੋਡ਼ਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
9耶稣说:“白昼不是有十二小时吗?人若在白昼行走,就不会跌倒,因为他看见这世上的光;
9ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸਕਦਾ ਹੈ।
10人若在夜间行走,就会跌倒,因为他没有光。”
10ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਰੋਸ਼ਨੀ ਨਹੀਂ ਹੈ।”
11耶稣说完了这些话,跟着又对他们说:“我们的朋友拉撒路睡了,我要去唤醒他。”
11ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸਨੂੰ ਉਠਾਲਣ ਜਾ ਰਿਹਾ ਹਾਂ।”
12门徒说:“主啊,如果他睡了,就会好过来的。”
12ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”
13其实耶稣是指着拉撒路的死说的,门徒却以为他是指正常的睡眠说的。
13ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
14于是,耶稣公开地告诉他们:“拉撒路死了。
14ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁਕਿਆ ਹੈ।
15我为你们欢喜,因为我不在那里,是要使你们相信。现在我们到他那里去吧。”
15ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉਥੇ ਨਹੀਂ ਸਾਂ। ਕਿਉਂਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉਥੇ ਚੱਲੀਏ।”
16那称为“双生子”的多马,对其他的门徒说:“我们也去跟他一同死吧!”
16ਤਦ ਥੋਮਾ ਨੇ ਜਿਹਡ਼ਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।
17耶稣是复活是生命耶稣到了,知道拉撒路在坟墓里已经四天了。
17ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
18伯大尼靠近耶路撒冷,相距约有三公里。
18ਬੈਤਅਨਿਯਾ ਅਤੇ ਯਰੂਸ਼ਲਮ ਵਿਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
19有许多犹太人来到马大和马利亚那里,为了拉撒路的死来安慰她们。
19ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
20马大听见耶稣来了,就去迎接他,马利亚却仍然坐在家里。
20ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।
21马大对耶稣说:“主啊,如果你早在这里,我的兄弟就不会死了!
21ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।
22就是现在,我也知道无论你向 神求什么, 神必赐给你。”
22ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
23耶稣对她说:“你的兄弟必会复活。”
23ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।”
24马大说:“我知道在末日复活的时候,他必会复活。”
24ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਸਮੇਂ ਅੰਤਲੇ ਦਿਨ ਉਭਰੇਗਾ।”
25耶稣说:“我就是复活和生命;信我的人,虽然死了,也要活着。
25ਯਿਸੂ ਨੇ ਉਸਨੂੰ ਆਖਿਆ, “ਪੁਨਰ ਉਥਾਨ ਅਤੇ ਜੀਵਨ ਮੈਂ ਹਾਂ। ਜਿਹਡ਼ਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰਖੇਗਾ।
26所有活着又信我的人,必定永远不死,你信这话吗?”
26ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”
27她说:“主啊,我信;我已经信了,你是基督,是 神的儿子,是那要到世上来的。”
27ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”
28耶稣使拉撒路复活马大说了这些话,就回去暗暗地叫她妹妹马利亚,说:“老师来了,他叫你。”
28ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕਲਿਆਂ ਗ੍ਗੱਲ ਕੀਤੀ ਅਤੇ ਆਖਿਆ, “ਗੁਰੂ ਇਥੇ ਹੈ ਅਤੇ ਉਹ ਤੇਰੇ ਬਾਰੇ ਪੁਛ ਰਿਹਾ ਹੈ।”
29马利亚一听见,就急忙起来,到耶稣那里去。
29ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉਠ ਖਢ਼ੀ ਹੋਈ ਅਤੇ ਯਿਸੂ ਕੋਲ ਗਈ।
30那时,耶稣还没有进入村子,仍然在马大迎接他的地方。
30ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿਥੇ ਮਾਰਥਾ ਉਸਨੂੰ ਮਿਲਣ ਆਈ ਸੀ।
31那些在房子和马利亚在一起安慰她的犹太人,见她匆忙地起来出去,就跟着她,以为她要到坟墓那里去哭。
31ਜਿਹਡ਼ੇ ਯਹੂਦੀ ਮਰਿਯਮ ਦੇ ਘਰ ਵਿੱਚ ਉਸਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉਠਦਿਆਂ ਅਤੇ ਘਰ ਛੱਡਾਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
32马利亚来到耶稣那里,一看见他,就俯伏在他脚前,说:“主啊,如果你早在这里,我的兄弟就不会死了!”
32ਮਰਿਯਮ ਉਥੇ ਆਈ ਜਿਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
33耶稣看见她在哭,和她一同来的犹太人也在哭,就心里激动,难过起来,
33ਜਦੋਂ ਯਿਸੂ ਨੇ ਮਰਿਯਮ ਅਤੇ ਉਸਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬਡ਼ਾ ਦਰਦ ਅਤੇ ਦੁਖ ਮਹਿਸੂਸ ਕੀਤਾ।
34说:“你们把他安放在哪里?”他们说:“主啊,请来看。”
34ਉਸਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।”
36于是犹太人说:“你看,他多么爱这个人!”
36ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।”
37他们中间有人说:“他既然开了瞎子的眼睛,难道不能使这个人不死吗?”
37ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ।”
38耶稣又再心里激动,来到坟墓前面。那坟墓是一个洞穴,洞口有块石头堵住。
38ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬਡ਼ਾ ਦੁਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
39耶稣说:“把这块石头挪开!”死者的姊姊马大对他说:“主啊,已经四天了,他必定臭了。”
39ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸਢ਼ਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
40耶稣说:“我不是对你说过‘如果你信,就必定看见 神的荣耀’吗?”
40ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
41于是他们把石头挪开。耶稣举目向天,说:“父啊,我感谢你,因为你垂听了我,
41ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
42我知道你常常听我,但我说这话,是为了周围站着的群众,叫他们信是你差了我来。”
42ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇਕੱਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
43说了这话,就大声呼喊:“拉撒路,出来!”
43ਇਸ ਪ੍ਰਾਰਥਨਾ ਤੋਂ ਬਾਦ ਉਸਨੇ ਉੱਚੀ ਅਵਾਜ਼ ਵਿਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”
44那死了的人就出来,他的手脚都缠着布,脸上裹着巾。耶稣说:“解开他,让他走!”
44ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸਦੇ ਹੱਥ-ਪੈਰ ਲਿਨਨ ਦੇ ਕੱਪਡ਼ੇ ਦੇ ਟੁਕਡ਼ਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪਡ਼ਾ ਹਟਾਵੋ ਅਤੇ ਇਸਨੂੰ ਜਾਣ ਦਿਓ।”
45祭司长等想杀害耶稣有许多到马利亚那里去的犹太人,看见了耶稣所作的事,就信了他。
45ਬਹੁਤ ਸਾਰੇ ਯਹੂਦੀ ਉਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
46但他们中间有些人到法利赛人那里去,把耶稣所作的事都告诉他们。
46ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦਸਿਆ ਕਿ ਉਸ੍ਸਨੇ ਕੀ ਕੀਤਾ ਸੀ।
47于是祭司长和法利赛人召开公议会,说:“这个人行了许多神迹,我们怎么办呢?
47ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
48我们若让他这样,所有的人都会信他,罗马人就会来,夺取我们的圣地,除灭我们的民族。”
48ਜੇਕਰ ਅਸੀਂ ਇਸਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
49他们当中有一位该亚法,是那年作大祭司的,对他们说:“你们什么都不知道,
49ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।
50也不去想想,一个人代替人民死,免得整个民族灭亡,这对你们是有益的。”
50ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
51他说这话不是由于自己,而是因为他是那年的大祭司,所以预言耶稣要替犹太民族死;
51ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸਨੇ ਭਵਿਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
52不但替犹太民族死,也要把散居各地的 神的儿女招聚成为一体。
52ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬਚਿਆਂ ਵਾਸਤੇ ਜਿਹਡ਼ੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕਠਿਆਂ ਲਿਆ ਸਕੇ।
53从那天起,他们就想杀害耶稣。
53ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
54因此,耶稣不再在犹太人中间公开活动,却离开那里,到旷野附近的地方去;到了一座名叫以法莲的城,就和门徒住在那里。
54ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚਲਾ ਗਿਆ ਜਿਹਡ਼ਾ ਉਜਾਡ਼ ਦੇ ਨੇਡ਼ੇ ਸੀ। ਉਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
55犹太人的逾越节快到了,有许多人在过节前从各乡上耶路撒冷去,要在那里洁净自己。
55ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
56他们到处找寻耶稣,站在圣殿里的时候,彼此说:“你们认为怎样?他不会来过节吧?”
56ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖਢ਼ੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”
57祭司长和法利赛人早已下了命令:如果有人知道耶稣在哪里,就要前来报告,好去逮捕他。
57ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿਥੇ ਹੈ। ਉਸਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸਨੂੰ ਕੈਦ ਕਰ ਸਕਣ।