聖經新譯本 (Simplified)

Punjabi: NT

John

3

1人必须重生
1ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ।
2他夜间来到耶稣那里,对他说:“拉比,我们知道你是从 神那里来的教师,因为如果没有 神同在,你所行的这些神迹,就没有人能行。”
2ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
3耶稣回答:“我实实在在告诉你,人若不重生,就不能见 神的国。”
3ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
4尼哥德慕说:“人老了,怎能重生呢?难道他能再进母腹生出来吗?”
4ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!”
5耶稣回答:“我实实在在告诉你,人若不是从水和圣灵生的,就不能进 神的国。
5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ।
6从肉身生的就是肉身,从灵生的就是灵。
6ਸ਼ਰੀਰ ਤੋਂ ਸ਼ਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
7你不要因为我对你说‘你们必须重生’而感到希奇。
7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
8风随意而吹,你听见它的响声,却不知道它从哪里来,往哪里去;凡从圣灵生的,也是这样。”
8ਹਵਾ ਉਸ ਪਾਸੇ ਹੀ ਚਲਦੀ ਹੈ ਜਿਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਾਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9尼哥德慕说:“怎能有这事呢?”
9ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸਕਦਾ?”
10耶稣说:“你是以色列人的教师,还不明白这事吗?
10ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11我实实在在告诉你,我们知道的,才讲论;见过的,就作证,然而你们却不接受我们的见证。
11ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
12我对你们讲地上的事,你们尚且不信,如果讲天上的事,怎能相信呢?
12ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13除了那从天上降下来的人子(有些抄本作“除了那从天上降下来仍旧在天上的人子”),没有人升过天。
13ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14摩西在旷野怎样把铜蛇举起,人子也必照样被举起来,
14“ਜਿਸ ਤਰ੍ਹਾ ਮੂਸਾ ਨੇ ਉਜਾਡ਼ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
15使所有信他的人都得永生。
15ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰਖਦਾ ਹੈ ਸਦੀਵੀ ਜੀਵਨ ਪਾ ਸਕਦਾ ਹੈ।”
16“ 神爱世人,甚至把他的独生子赐给他们,叫一切信他的,不至灭亡,反得永生。
16ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।
17因为 神差他的儿子到世上来,不是要定世人的罪,而是要使世人借着他得救。
17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
18信他的,不被定罪;不信的,罪已经定了,因为他不信 神独生子的名。
18ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
19光来到世上,世人因为自己的行为邪恶,不爱光倒爱黑暗,定他们罪的原因,就在这里。
19ਲੋਕਾਂ ਦਾ ਇਸ ਤਥ ਉੱਤੇ ਨਿਰਣਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹਡ਼ੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20凡作恶的都恨光,不来接近光,免得他的恶行暴露出来。
20ਜਿਹਡ਼ਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
21凡行真理的,就来接近光,好显明他所作的都是靠着 神而作的。”
21ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹਡ਼ੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22他必兴旺,我必衰微这事以后,耶稣和门徒来到犹太地,他和他们住在那里,并且施洗。
22ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23约翰也在靠近撒冷的艾嫩施洗,因为那里水多;众人都去受洗。
23ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇਡ਼ੇ ਹੈ। ਯੂਹੰਨਾ ਉਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉਥੇ ਅਥਾਹ ਪਾਣੀ ਸੀ। ਲੋਕ ਉਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
24那时约翰还没有入狱。
24ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।
25约翰的门徒和一个犹太人为洁净礼发生辩论。
25ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁਧਤਾ ਬਾਰੇ ਬਹਿਸ ਕੀਤੀ।
26他们来到约翰那里,对他说:“拉比,你看,从前和你在约旦河东,你为他作见证的那一位,他也在施洗,众人都到他那里去了。”
26ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹਡ਼ਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
27约翰回答:“除了从天上赐下来给他的,人就不能得到什么。
27ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸਨੂੰ ਪਰਮੇਸ਼ੁਰ ਦਿੰਦਾ।
28你们自己可以为我作证:我曾说,我不是基督,不过是奉差遣作他的先锋的。
28ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’
29娶新娘的是新郎。新郎的好友站在那里听着,听见新郎的声音就非常喜乐。因此,我这喜乐满溢了!
29ਲਾਡ਼ੀ ਕੇਵਲ ਲਾਡ਼ੇ ਵਾਸਤੇ ਹੀ ਹੈ। ਲਾਡ਼ੇ ਦਾ ਜੋ ਮਿੱਤਰ ਲਾਡ਼ੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾਡ਼ੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾਡ਼ੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30他必兴旺,我必衰微。
30ਉਸਨੂੰ ਵਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
31从天上来的“那从天上来的,是在万有之上;从地上来的,是属于地,所讲的也是属于地。那从天上来的,是超越万有之上。
31“ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਦੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹਡ਼ਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
32他把所见所闻的见证出来,可是没有人接受他的见证。
32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33那接受他的见证的,就确认 神是真的。
33ਜੋ ਵਿਅਕਤੀ ਉਸਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34 神所差来的那一位讲 神的话,因为 神把圣灵无限地赐给他。
34ਕਿਉਂਕਿ ਜਿਹਡ਼ਾ ਪਰਮੇਸ਼ੁਰ ਦੁਆਰਾ ਘਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸਨੂੰ ਅਸੀਮਿਤ ਆਤਮਾ ਦਿੰਦਾ ਹੈ।
35父爱子,已经把万有交在他手里。
35ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
36信子的,有永生;不信从子的,必不得见永生, 神的震怒却常在他身上。”
36ਉਹ ਵਿਅਕਤੀ ਜਿਹਡ਼ਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਵੀ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”