聖經新譯本 (Simplified)

Punjabi: NT

John

9

1治好生来瞎眼的人
1ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
2他的门徒问他:“拉比,这人生下来就瞎眼,是谁犯了罪?是他呢,还是他的父母呢?”
2ਯਿਸੂ ਦੇ ਚੇਲਿਆਂ ਨੇ ਉਸਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸਦੇ ਆਪਣੇ ਪਾਪਾਂ ਕਾਰਣ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਕਾਰਣ?”
3耶稣回答:“不是他犯了罪,也不是他的父母犯了罪,而是要在他身上彰显 神的作为。
3ਯਿਸੂ ਨੇ ਆਖਿਆ, “ਇਹ ਉਸਦੇ ਪਾਪਾਂ ਦਾ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4趁着白昼,我们必须作那差我来者的工;黑夜一到,就没有人能作工了。
4ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5我在世上的时候,是世界的光。”
5ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”
6说了这话,就吐唾沫在地上,用唾沫和了一点泥,把泥抹在瞎子的眼睛上,
6ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁਕਿਆ ਅਤੇ ਇਸ ਨਾਲ ਥੋਡ਼ਾ ਚਿੱਕਡ਼ ਕੀਤਾ ਅਤੇ ਉਹ ਚਿੱਕਡ਼ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
7对他说:“你去西罗亚池洗一洗吧。”(西罗亚就是“奉差遣”的意思。)于是他就去了,洗完了,走的时候,就看见了。
7ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅਖਾਂ ਧੋ, ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸਨੂੰ ਸਭ ਵਿਖਦਾ ਸੀ।
8那时,邻居和以前常常见他讨饭的人说:“这不是那一向坐着讨饭的人吗?”
8ਜਿਨ੍ਹਾਂ ਲੋਕਾਂ ਨੇ ਇਸਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹਡ਼ਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”
9有的说:“是他。”有的说:“不是他,只是像他。”他自己说:“是我。”
9[This verse may not be a part of this translation]
10他们就问他:“你的眼睛是怎样开的呢?”
10ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਤੈਨੂੰ ਤੇਰੀ ਦ੍ਰਿਸ਼ਟੀ ਕਿਵੇਂ ਪ੍ਰਾਪਤ ਹੋਈ?”
11他回答:“那名叫耶稣的人和了一点泥,抹在我的眼上,对我说:‘你去西罗亚池洗一洗吧。’我去一洗,就看见了。”
11ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਚਿੱਕਡ਼ ਬਣਾਇਆ ਤੇ ਮੇਰੀਆਂ ਅਖਾਂ ਉੱਤੇ ਪਾ ਦਿੱਤਾ। ਉਸਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”
12他们说:“那人在哪里?”他说:“我不知道。”
12ਲੋਕਾਂ ਨੇ ਉਸਨੂੰ ਆਖਿਆ “ਉਹ ਕਿਥੇ ਹੈ? ਮਨੁੱਖ ਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ।”
13法利赛人查问瞎眼的人他们就把那个从前瞎眼的人带到法利赛人那里。
13ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14耶稣和了泥开他眼睛的那一天,正是安息日。
14ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”
15法利赛人又问他是怎样可以看见的。他告诉他们:“耶稣把泥抹在我的眼上,我一洗就看见了。”
15ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸਨੇ ਮੇਰੀਆਂ ਅਖਾਂ ਤੇ ਚਿੱਕਡ਼ ਲਾਇਆ, ਮੈਂ ਅਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16有几个法利赛人说:“那个人不是从 神那里来的,因为他不守安息日。”另外有些人说:“一个罪人怎能行这样的神迹呢?”他们就起了纷争。
16ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17他们再对瞎子说:“他既然开了你的眼睛,你说他是什么人?”他说:“他是个先知。”
17ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
18犹太人不信他从前是瞎眼,现在才能看见的,于是把他的父母叫来,
18ਜਦੋਂ ਤੱਕ ਉਸਦੇ ਮਾਪਿਆਂ ਨੂੰ ਨਹੀਂ ਸਦਿਆ ਯ੍ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।
19问他们:“这是你们所说那生下来就瞎眼的儿子吗?现在他怎么又能看见呢?”
19ਯਹੂਦੀਆਂ ਨੇ ਉਸਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20他的父母回答:“我们知道他是我们的儿子,生下来就瞎眼;
20ਉਸਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।
21现在他是怎样可以看见的,我们不知道;谁开了他的眼睛,我们也不知道。你们问他吧;他已经长大成人,可以替自己讲话了。”
21ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸਨੂੰ ਪੁਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸਕਦਾ ਹੈ।”
22他的父母这样说,是因为怕犹太人,原来犹太人已经定好了,不论谁承认耶稣是基督,就要把那人赶出会堂。
22ਉਸਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23因此他的父母说:“他已经长大成人,你们问他吧。”
23ਇਸੇ ਲਈ ਉਸਦੇ ਮਾਪਿਆਂ ਨੇ ਆਖਿਆ, “ਉਹ ਕਾਫ਼ੀ ਸਿਆਣਾ ਹੈ, ਉਸਨੂੰ ਹੀ ਪੁਛ ਲਵੋ।”
24于是法利赛人第二次把那从前瞎眼的人叫来,对他说:“你应当归荣耀给 神,我们知道这人是个罪人。”
24ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਮ੍ਹਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25那人回答:“他是不是个罪人,我不知道;我只知道一件事,就是我本来是瞎眼的,现在能看见了。”
25ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗ਼ਲ੍ਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸਕਦਾ ਹਾਂ।”
26他们就问:“他向你作了什么呢?他怎样开了你的眼睛呢?”
26ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸਨੇ ਤੈਨੂੰ ਕੀ ਕੀਤਾ? ਉਸਨੇ ਕਿਵੇਂ ਤੇਰੀਆਂ ਅਖਾਂ ਚੰਗੀਆਂ ਕੀਤੀਆਂ?”
27他回答:“我已经告诉你们,但是你们不听;为什么现在又想听呢?你们也想成为他的门徒吗?”
27ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸਦੇ ਚੇਲੇ ਬਣਨਾ ਚਾਹੁੰਦੇ ਹੋ?”
28他们就骂他,说:“你才是他的门徒,我们是摩西的门徒。
28ਯਹੂਦੀਆਂ ਦੇ ਆਗੂ ਬਡ਼ੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬਡ਼ਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੁਸਾ ਦੇ ਚੇਲੇ ਹਾਂ।
29我们知道 神曾对摩西说话;只是这个人,我们不知道他从哪里来。”
29ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿਥੋਂ ਆਇਆ ਹੈ।”
30那人对他们说:“这就奇怪了,他开了我的眼睛,你们竟然不知道他从哪里来。
30ਉਸ ਮਨੁੱਖ ਨੇ ਕਿਹਾ, “ਇਹ ਬਡ਼ੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅਖਾਂ ਰਾਜੀ ਕੀਤੀਆਂ ਹਨ।
31我们知道 神不听罪人的祈求,只听那敬畏 神,遵行他旨意的人。
31ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸਦੇ ਹੁਕਮਾਂ ਦਾ ਆਗਿਆਕਾਰੀ ਹੈ।
32自古以来,没有人听过生下来就是瞎眼的,有人可以开他们的眼睛。
32ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਆਦਮੀ ਦੀਆਂ ਅਖਾਂ ਚੰਗੀਆਂ ਕੀਤੀਂ ਹੋਣ।
33这人若不是从 神那里来的,他就不能作什么。”
33ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”
34他们说:“你的确是在罪中生的,还敢教训我们吗?”就把他赶出去。
34ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸਨੂੰ ਚਲੇ ਜਾਣ ਲਈ ਕਿਹਾ।
35耶稣听见他们把他赶出去,后来遇见他的时候,就对他说:“你信人子吗?”
35ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36他说:“先生,谁是人子,好让我信他呢?”
36ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸਕਾਂ।”
37耶稣说:“你已经见过他,现在跟你说话的就是他。”
37ਯਿਸੂ ਨੇ ਉਸਨੂੰ ਆਖਿਆ, “ਤੂੰ ਉਸਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38那人说:“主啊,我信。”就向他下拜。
38ਯਿਸੂ ਨੇ ਉਸਨੂੰ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮਥਾ ਟੇਕਿਆ।”
39耶稣说:“我到这世上来是为了审判,使那看不见的能够看见,能看见的反而成了瞎眼的。”
39ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਰਣਾ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸਕਣ ਅਤੇ ਉਹ ਜਿਹਡ਼ੇ ਸੋਚਦੇ ਹਨ ਕਿ ਉਹ ਵੇਖ ਸਕਦੇ ਹਨ ਅੰਨ੍ਹੇ ਹੋ ਜਾਣ।”
40有些和耶稣在一起的法利赛人听了这话,就说:“难道我们也是瞎眼的吗?”
40ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇਡ਼ੇ ਖਡ਼ੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41耶稣对他们说:“如果你们是瞎眼的,就没有罪了;但现在你们说‘我们能看见’,所以你们还是有罪的。”
41ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, “ਅਸੀਂ ਵੇਖ ਸਕਦੇ ਹਾਂ’, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰਖਦੇ ਹੋ।”