聖經新譯本 (Simplified)

Punjabi: NT

Luke

18

1寡妇与法官的比喻
1ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
2他说:“某城里有一个法官,不惧怕 神,也不尊敬人。
2“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।
3那城里有一个寡妇,常常来到他那里,说:‘求你给我伸冤,使我脱离我的对头!’
3ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!”
4他多次不肯,后来心里说:‘我虽然不惧怕 神,也不尊敬人,
4ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।
5只是因为这寡妇常常来麻烦我,就给她伸冤吧,免得她不断地来缠扰我。’”
5ਪਰ ਇਹ ਔਰਤ ਮੈਨੂੰ ਕਿੰਨਾ ਦੁਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸਨੂੰ ਦੇ ਦੇਵਾਂ ਤਾਂ ਇਹ ਮੈਨੂੰ ਇਕਲਿਆਂ ਛ੍ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮਸਿਆ ਹਲ੍ਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।”‘
6主说:“你们听听这不义的法官所说的话吧。
6ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।
7难道 神不会为昼夜呼吁他的选民伸冤吗?难道 神会耽误他们吗?
7ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਚੀਕਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
8我告诉你们,他要快快地给他们伸冤。然而人子来的时候,在世上找得到这种信心吗?”
8ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
9税吏和法利赛人的祷告耶稣向那些自恃为义、轻视别人的人,讲了这个比喻:
9ਉਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
10“有两个人上圣殿去祈祷,一个是法利赛人,一个是税吏。
10“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕਠ੍ਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।
11法利赛人站着,祷告给自己听,这样说:‘ 神啊,我感谢你,我不像别人,勒索、不义、奸淫,也不像这个税吏。
11ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖਢ਼ਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਨੇ ਆਖਿਆ, ‘ਹੇ ਪ੍ਰਭੂ! ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈਡ਼ਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
12我一个礼拜禁食两次,我的一切收入都奉献十分之一。’
12ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
13税吏却远远站着,连举目望天也不敢,只捶着胸说:‘ 神啊,可怜我这个罪人!’
13“ਮਸੂਲੀਆ ਇੱਕ ਖੂਂਜੇ ਵਿੱਚ ਖਢ਼ਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬਾਡ਼ਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪ੍ਰਭੂ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
14我告诉你们,这个人回去,比那个倒算为义了。因为高抬自己的,必要降卑;自己谦卑的,必要升高。”
14ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਥੱਲੇ ਲਿਆਂਦਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁਕਿਆ ਜਾਵੇਗਾ।”
15让小孩子到我这里来(太19:13-15;可10:13-16)有人抱着婴孩到耶稣面前,要他抚摩他们。门徒看见了,就责备那些人。
15ਕੁਝ ਲੋਕ ਆਪਣੇ ਛੋਟੇ ਬਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿਡ਼ਕਿਆ।
16耶稣却叫他们过来,说:“让小孩子到我这里来,不要禁止他们,因为 神的国正属于这样的人。
16ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬਚਿਆਂ ਵਰਗੇ ਹਨ।
17我实在告诉你们,凡不像小孩子一样接受 神的国的,决不能进去。”
17ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹਡ਼ਾ ਪਰਮੇਸ਼ੁਰ ਦੇ ਰਾਜ ਨੂੰ ਬਚਿਆਂ ਦੇ ਭਰੋਸੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”
18有钱的人难进 神的国(太19:16-29;可10:17-30)有一个官长问耶稣:“良善的老师,我当作什么,才可以承受永生?”
18ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਕਦੀ ਵੀ ਖਤਮ ਨਾ ਹੋਣ ਵਾਲਾ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
19耶稣对他说:“你为什么称我是良善的呢?除了 神一位以外,没有良善的。
19ਯਿਸੂ ਨੇ ਉਸਨੂੰ ਆਖਿਆ, ‘ਤੂੰ ਮੈਨੂੰ ਚੰਗਾ ਕਿਉਂ ਆਖਦਾ ਹੈਂ। ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।
20诫命你是知道的:不可奸淫,不可杀人,不可偷盗,不可作假证供,当孝敬父母。”
20ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇਜ੍ਜਤ ਕਰਨੀ ਚਾਹੀਦੀ ਹੈ।”
21他说:“这一切我从小都遵守了。”
21ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚਲਿਆ ਆ ਰਿਹਾ ਹਾਂ।”
22耶稣听了,就告诉他:“你还缺少一件,应当变卖你一切所有的,分给穷人,你就必定有财宝在天上,而且你还要来跟从我。”
22ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿਛੇ-ਪਿਛੇ ਚੱਲ।”
23他听见这话,非常忧愁,因为他十分富有。
23ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬਡ਼ਾ ਉਦਾਸ ਹੋਇਆ ਕਿਉਂਕਿ ਉਹ ਬਡ਼ਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।
24耶稣见他这样,就说:“富有的人要进 神的国,是多么难哪!
24ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬਡ਼ਾ ਉਦਾਸ ਹੋ ਗਿਆ ਹੈ ਤਾਂ ਉਸਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬਡ਼ਾ ਔਖਾ ਹੈ।
25骆驼穿过针眼,比有钱的人进 神的国还容易呢。”
25ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਇੱਕ ਊਠ ਦਾ ਸੂਈ ਦੇ ਨਕ੍ਕੇ ਵਿੱਚੋਂ ਲੰਘਣਾ ਸੌਖਾ ਹੈ।”
26听见的人说:“这样,谁可以得救呢?”
26ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸਕਦਾ ਹੈ?”
27耶稣说:“人所不能的,在 神却是可能的。”
27ਯਿਸੂ ਨੇ ਆਖਿਆ, “ਜਿਹਡ਼ੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।”
28彼得说:“你看,我们已舍弃自己所有的,跟从你了!”
28ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡਕੇ ਤੇਰੇ ਮਗਰ ਹੋ ਤੁਰੇ ਹਾਂ।”
29耶稣说:“我实在告诉你们,人为 神的国撇下房屋、妻子、弟兄、父母或儿女,
29ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛਡਿਆ ਹੈ,
30没有不在今世得许多倍,来世得永生的。”
30ਉਹ ਆਪਣੇ ਛੱਡੇ ਤੋਂ ਕਿਤੇ ਵਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”
31第三次预言受难及复活(太20:17-19;可10:32-34)耶稣把十二门徒带到一边,对他们说:“我们现在上耶路撒冷去,先知所写的一切,都要成就在人子身上。
31ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
32他要被交给外族人,受戏弄,被凌辱,他们要向他吐唾沫,
32ਉਸਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁਕ੍ਕਣਗੇ।
33鞭打他,杀害他;第三日他要复活。”
33ਉਸਨੂੰ ਕੁਟ੍ਟਣਗੇ ਅਤੇ ਫੇਰ ਉਸਨੂੰ ਮਾਰ ਦੇਣਗੇ। ਪਰ ਉਸਨੂੰ ਤੀਜੇ ਦਿਨ ਜੀਵਨ ਵੱਲ ਉਭਾਰ ਲਿਆ ਜਾਵੇਗਾ।”
34这些话的含义对门徒是隐藏的。他们听了,一点也不明白,不知道他说的是什么。
34ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
35治好瞎眼的人(太20:29-34;可10:46-52)耶稣走近耶利哥的时候,有一个瞎眼的人坐在路旁讨饭,
35ਜਦੋਂ ਯਿਸੂ ਯਰੀਹੋ ਦੇ ਨੇਡ਼ੇ ਆਇਆ ਉਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸਡ਼ਕ ਦੇ ਕਿਨਾਰੇ ਬੈਠਾ ਸੀ।
36他听见人群经过,就问是什么事。
36ਜਦੋਂ ਉਸਨੇ ਭੀਡ਼ ਲੰਘਦੀ ਨੂੰ ਸੁਣਿਆ ਤਾਂ ਉਸਨੇ ਪੁੱਛਿਆ, “ਇਹ ਕੀ ਵਾਪਸ ਰਿਹਾ ਹੈ?”
37别人告诉他,是拿撒勒人耶稣经过。
37ਲੋਕਾਂ ਨੇ ਉਸਨੂੰ ਦਸਿਆ, “ਯਿਸੂ ਨਾਸਰੀ, ਇਥੇ ਆ ਰਿਹਾ ਹੈ।”
38他就喊叫说:“大卫的子孙耶稣啊,可怜我吧!”
38ਅੰਨ੍ਹਾ ਆਦਮੀ ਬਡ਼ਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ!”
39在前头走的人责备他,叫他不要出声;但他越发喊叫:“大卫的子孙,可怜我吧!”
39ਜਿਹਡ਼ੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
40耶稣站住,吩咐领他过来。等他走近,就问他:
40ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ। ਜਦੋਂ ਅੰਨ੍ਹਾ ਆਦਮੀ ਨੇਡ਼ੇ ਆਇਆ ਤਾਂ ਉਸਨੇ ਉਸਨੂੰ ਪੁੱਛਿਆ,
41“你要我为你作什么?”他说:“主啊,叫我能看见!”
41“ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?” ਉਸਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”
42耶稣说:“你就看见吧!你的信使你痊愈了。”
42ਯਿਸੂ ਨੇ ਉਸਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੀ ਆਸਥਾ ਨੇ ਤੈਨੂੰ ਰਾਜੀ ਕੀਤਾ ਹੈ।”
43他立刻看见了,就跟随耶稣,颂赞 神。众人看见这事,也赞美 神。
43ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।