1耶稣受试探(太4:1-11;可1:12-13)
1ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁਡ਼ਿਆ ਤਾਂ ਆਤਮਾ ਉਸਨੂੰ ਉਜਾਡ਼ ਵਿੱਚ ਲੈ ਗਿਆ।
2那些日子他什么也没有吃,日子满了他就饿了。
2ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬਡ਼ੀ ਭੁਖ ਲੱਗੀ।
3魔鬼对他说:“你若是 神的儿子,就吩咐这块石头变成食物吧!”
3ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”
4耶稣回答:“经上记着:‘人活着不是单靠食物。’”
4ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।”‘ਬਿਵਸਥਾ 8:3
5魔鬼引他上到高处,霎时间把天下万国指给他看,
5ਫ਼ਿਰ ਸ਼ੈਤਾਨ ਉਸਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਉਜਾਗਰ ਕੀਤੀਆਂ।
6对他说:“这一切权柄、荣华,我都可以给你;因为这些都交给了我,我愿意给谁就给谁。
6ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
7所以,只要你在我面前拜一拜,这一切就全是你的了。”
7ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”
8耶稣回答:“经上记着:‘当拜主你的 神,单要事奉他。’”
8ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇਕੱਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
9魔鬼又引他到耶路撒冷,叫他站在殿顶上,对他说:“你若是 神的儿子,就从这里跳下去吧!
9ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖਢ਼ਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ੍ਦ ਜਾ।
10因为经上记着:‘他为了你,会吩咐自己的使者保护你。’
10ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ਜ਼ਬੂਰ 91:11
11又记着:‘用手托住你,免得你的脚碰到石头。’”
11ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।”‘ਜ਼ਬੂਰ 91:12
12耶稣回答:“经上说:‘不可试探主你的 神。’”
12ਯਿਸੂ ਨੇ ਜਵਾਬ ਦਿੱਤਾ, “ਪਰ ‘ਪੋਥੀਆਂ’ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਿਆ।”‘ਬਿਵਸਥਾ 6:16
13魔鬼用尽了各种试探,就暂时离开了耶稣。
13ਤਾਂ ਸ਼ੈਤਾਨ ਜਦੋਂ ਸਾਰਾ ਪਰਤਿਆਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚਲਾ ਗਿਆ।
14在加利利传道(太4:12-17;可1:14-15)耶稣带着圣灵的能力,回到加利利。他的名声传遍了周围各地。
14ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।
15他在各会堂里教导人,很受众人的尊崇。
15ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।
16在本乡遭人厌弃(太13:53-58;可6:1-6)耶稣来到拿撒勒自己长大的地方,照着习惯在安息日进入会堂,站起来要读经。
16ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪਢ਼ਨ ਲਈ ਖਡ਼ੋ ਗਿਆ।
17有人把以赛亚先知的书递给他,他展开书卷找到一处,上面写着:
17ਯਸਾਯਾਹ ਨਬੀ ਦੀ ਪੋਥੀ ਉਸਨੂੰ ਦਿੱਤੀ ਗਈ ਅਤੇ ਉਸਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕਢਿਆ, ਜਿਥੇ ਇਹ ਲਿਖਿਆ ਹੋਇਆ ਸੀ:
18“主的灵在我身上,因为他膏我去传福音给贫穷的人,差遣我去宣告被掳的得释放,瞎眼的得看见,受压制的得自由,
18“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
19又宣告主悦纳人的禧年。”
19ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇਡ਼ੇ ਆ ਗਿਆ ਹੈ।”ਯਸਾਯਾਹ 61:1-2
20他把书卷卷好,交还侍役,就坐下。会堂里众人都注视他。
20ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।
21他就对他们说:“这段经文今天应验在你们中间(“中间”原文作“耳中”)了。”
21ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹਡ਼ਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”
22众人称赞他,希奇他口中所出的恩言,并且说:“这不是约瑟的儿子吗?”
22ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
23他说:“你们必向我说这俗语:‘医生,治好你自己吧!’也必说:‘我们听见你在迦百农所行的一切事,也该在你本乡这里行啊!’”
23ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇਥੇ ਆਪਣੇ ਨਗਰ ਵਿੱਚ ਵੀ ਕਰ!”‘
24他又说:“我实在告诉你们,没有先知在他本乡是受欢迎的。
24ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।
25我对你们说实话,当以利亚的时候,三年六个月不下雨(“不下雨”原文作“天闭塞”),遍地大起饥荒,那时以色列中有许多寡妇,
25ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉਥੇ ਬਹੁਤ ਵਿਧਵਾਵਾਂ ਸਨ।
26以利亚没有奉差遣往他们中间任何一个那里去,只到西顿撒勒法的一个寡妇那里。
26ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
27以利沙先知的时候,以色列中有许多患痲风的人,其中除了叙利亚的乃缦,没有一个得洁净的。”
27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋਢ਼ੀ ਸਨ, ਪਰ ਉਨ੍ਹਾਂ ਵਿੱਚੋਂ ਸ੍ਰੀਯਾਨੀ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋਢ਼ੀ ਨੂੰ ਰਾਜੀ ਨਾ ਕੀਤਾ ਗਿਆ।
28会堂里的众人听见这话,都怒气填胸,
28ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬਡ਼ੇ ਗੁੱਸੇ ਵਿੱਚ ਆਏ।
29起来赶他出城(这城原来建在山上),他们拉他到山崖,要把他推下去。
29ਉਹ ਖਡ਼ੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕਢਿਆ। ਉਨ੍ਹਾਂ ਨੇ ਉਸਦਾ ਪਹਾਡ਼ੀ ਦੀ ਟਿਸੀ ਤੱਕ, ਜਿਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿਛਾ ਕੀਤਾ ਤਾਂ ਜੋ ਉਹ ਉਸਨੂੰ ਖਡ਼ੀ ਚੱਟਾਨ ਤੋਂ ਹੇਠਾਂ ਸੁੱਟ ਸਕਣ।
30耶稣却从他们中间走过,就离去了。
30ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚਲਿਆ ਗਿਆ।
31在迦百农赶出污灵(可1:21-28)耶稣下到加利利的迦百农城,在安息日教导人。
31ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
32他们对他的教训都很惊奇,因为他的话带着权柄。
32ਲੋਕ ਉਸਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।
33会堂里有一个被污鬼附着的人,大声喊叫:
33ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,
34“哎!拿撒勒人耶稣,我们跟你有什么关系呢?你来毁灭我们吗?我知道你是谁,你是 神的圣者。”
34“ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਾਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
35耶稣斥责他说:“住口!从他身上出来!”鬼把那人摔倒在众人中间,就从他身上出来了,没有伤害他。
35ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
36众人都惊骇,彼此谈论说:“这是怎么回事?他用权柄能力吩咐污灵,污灵竟出来了。”
36ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
37耶稣的名声,传遍了周围各地。
37ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।
38治病赶鬼(太8:14-17;可1:29-34)他起身离开会堂,进入西门的家。西门的岳母正在发高热,他们为她求耶稣。
38ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ
39耶稣站在她旁边,斥责那热病,热就退了;她立刻起身服事他们。
39ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
40日落的时候,不论害什么病的人,都被带到耶稣那里;他一一为他们按手,医好他们。
40ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀਡ਼ਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
41又有鬼从好些人身上出来,喊着说:“你是 神的儿子。”耶稣斥责他们,不许他们说话,因为他们知道他是基督。
41ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
42往别的城传道(可1:35-39)天一亮,耶稣出来,到旷野地方去。众人寻找他,一直找到他那里,要留住他,不要他离开他们。
42ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡਕੇ ਇੱਕ ਇਕਾਂਤ ਥਾਂ ਤੇ ਚਲਾ ਗਿਆ ਪਰ ਭੀਡ਼ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿਥੇ ਉਹ ਸੀ। ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉਥੋਂ ਨਾ ਜਾਵੇ।
43他却说:“我也必须到别的城去传 神国的福音,因为我是为了这缘故奉差遣的。”
43ਪਰ ਉਸਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
44于是他往犹太的各会堂去传道。
44ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਜਾਰੀ ਰੱਖਿਆ।