1施洗约翰(太3:1-12;路3:1-18;约1:19-28)
1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼-ਖਬਰੀ ਦਾ ਆਰੰਭ:
2正如以赛亚先知的书上写着:“看哪,我差遣我的使者在你面前,预备你的道路;
2ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” ਮਲਾਕੀ 3:1
3在旷野有呼喊者的声音:‘预备主的道,修直他的路!’”
3“ਉਜਾਡ਼ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸਦੇ ਰਾਹਾਂ ਨੂੰ ਸਿਧੇ ਕਰੋ।”‘ਯਸਾਯਾਹ 40:3
4照这话,施洗的约翰在旷野出现了,传讲悔改的洗礼,使罪得赦。
4ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾਡ਼ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
5犹太全地和全耶路撒冷的人,都出来到他那里去,承认自己的罪,在约旦河里受了他的洗。
5ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
6约翰身穿骆驼毛的衣服,腰束皮带,吃的是蝗虫和野蜜。
6ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮਡ਼ੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
7他传讲说:“有一位在我以后来的,能力比我大,我就是弯腰给他解鞋带都没有资格。
7ਅਤੇ ਉਸਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵਧ ਮਹਾਨ ਹੈ ਅਤੇ ਮੈਂ ਇਸ ਲਾਇਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।
8我用水给你们施洗,他却要用圣灵给你们施洗。”
8ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹਡ਼ਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
9耶稣受洗(太3:13-17;路3:21-22)那时候耶稣从加利利的拿撒勒来,在约旦河里受了约翰的洗。
9ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
10他从水里一上来,就看见天裂开了,圣灵仿佛鸽子降在他身上。
10ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
11又有声音从天上来说:“你是我的爱子,我喜悦你。”
11ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
12耶稣受试探(太4:1-11;路4:1-13)圣灵随即催促耶稣到旷野去。
12ਤਦ ਆਤਮਾ ਯਿਸੂ ਨੂੰ ਇਕਲਿਆਂ ਉਜ੍ਜਾਡ਼ ਵਿੱਚ ਲੈ ਗਿਆ।
13他在那里四十天,受撒但的试探,和野兽在一起,有天使来服事他。
13ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
14在加利利传道(太4:12-17;路4:14-15)约翰被捕以后,耶稣来到加利利,宣讲 神的福音,
14ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼-ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹ,
15说:“时候到了, 神的国近了,你们应当悔改,相信福音。”
15“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇਡ਼ੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼-ਖਬਰੀ ਉੱਤੇ ਇਤਬਾਰ ਕਰੋ।”
16呼召四个门徒(太4:18-22;路5:1-11;约1:35-42)耶稣沿着加利利海边行走,看见西门和他弟弟安得烈在海上撒网;他们是渔夫。
16ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ਡ਼ਲ ਲਈ ਜਾਲ ਪਾਉਂਦਿਆਂ ਵੇਖਿਆ।
17耶稣就对他们说:“来跟从我,我要使你们成为得人的渔夫。”
17ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕਠੇ ਕਰਨ ਵਾਲੇ ਬਨਾਵਾਂਗਾ।”
18他们立刻撇下网,跟从了他。
18ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲ ਨੂੰ ਉਥੇ ਹੀ ਛੱਡਕੇ ਉਸਦੇ ਮਗਰ ਹੋ ਤੁਰੇ।
19耶稣稍往前走,看见西庇太的儿子雅各,和雅各的弟弟约翰,正在船上整理鱼网,
19ਯਿਸੂ ਗਲੀਲ ਝੀਲ ਦੇ ਕਿਨਾਰੇ ਥੋਡ਼ਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇਡ਼ੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ਡ਼ ਸਕਣ।
20他立即呼召他们。他们撇下父亲西庇太和雇工在船上,就跟从他去了。
20ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡਕੇ ਯਿਸੂ ਦੇ ਪਿਛੇ ਹੋ ਤੁਰੇ।
21在迦百农赶出污灵(路4:31-37)他们到了迦百农,耶稣随即在安息日进入会堂教导人。
21ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
22大家对他的教训都很惊奇,因为他教导他们,像一个有权柄的人,不像经学家。
22ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।
23就在那时,会堂里有一个被污灵附着的人,喊叫起来,
23ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,
24说:“拿撒勒人耶稣,我们跟你有什么关系呢?你来毁灭我们吗?我知道你是谁,你是 神的圣者。”
24“ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
25耶稣斥责他说:“住口!从他身上出来!”
25ਯਿਸੂ ਨੇ ਬਡ਼ੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
26污灵使那人抽疯,大声喊叫,就从他身上出来了。
26ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇਡ਼ੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
27众人都很惊讶,于是彼此对问说:“这是怎么一回事?是个有权能的新道理啊!他吩咐污灵,污灵竟服从了他!”
27ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬਡ਼ੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
28耶稣的名声立刻传遍了加利利一带。
28ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬਡ਼ਰੀ ਤੇਜ਼ੀ ਨਾਲ ਫ਼ੈਲੀ ਗਈ।
29治病赶鬼(太8:14-17;路4:38-41)他们一出会堂,就和雅各、约翰到西门和安得烈的家里去。
29ਯਿਸੂ ਅਤੇ ਉਸਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
30西门的岳母正在发烧躺着,他们立刻告诉耶稣。
30ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤਪ ਰਹੀ ਸੀ। ਉਥੇ ਲੋਕਾਂ ਨੇ ਯਿਸੂ ਨੂੰ ਉਸਦੇ ਬਾਰੇ ਦਸਿਆ।
31耶稣走到她面前,拉着她的手,扶她起来,热就退了,她就服事他们。
31ਤਾਂ ਯਿਸੂ ਉਸਦੇ ਮੰਜੇ ਕੋਲ ਗਿਆ। ਉਸਨੇ ਉਸਦਾ ਹੱਥ ਫ਼ਡ਼ਕੇ ਉਸਨੂੰ ਉਠਾਇਆ, ਅਤੇ ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸਨੇ ਯਿਸੂ ਦੀ ਸੇਵਾ ਕੀਤੀ।
32到了黄昏,有人不断把生病的和被鬼附的,都带到耶稣面前。
32ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਯਿਸੂ ਕੋਲ ਲਿਆਏ।
33全城的人都聚集在门口。
33ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।
34耶稣医好了各样的病,也赶出许多的鬼,并且不许鬼说话,因为鬼认识他。
34ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ।
35在加利利传道赶鬼(路4:42-44)次日凌晨,天还没有亮,耶稣起身出去,来到荒野的地方,在那里祷告。
35ਅਗਲੀ ਸਵੇਰ, ਯਿਸੂ ਬਡ਼ੀ ਸਵਖਤੇ ਉਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇਕਾਂਤ ਵਿੱਚ ਜਾਕੇ ਉਸਨੇ ਪ੍ਰਾਰਥਨਾ ਕੀਤੀ।
36西门和那些跟他在一起的人就去寻找耶稣。
36ਬਾਦ ਵਿੱਚ ਸ਼ਮਊਨ ਅਤੇ ਉਸਦੇ ਸਾਥੀ ਉਸਨੂੰ ਲਭਣ ਗਏ।
37他们找到了,就对他说:“大家都在找你呢!”
37ਜਦੋਂ ਉਨ੍ਹਾਂ ਨੇ ਯਿਸੂ ਨੂੰ ਲਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”
38耶稣对他们说:“我们到邻近的乡镇去吧,我也好在那里传道,因为我就是为这事而来的。”
38ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇਡ਼ੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸਕਾਂ ਜਿਸ ਲਈ ਮੈਂ ਆਇਆ ਹਾਂ।”
39于是他走遍加利利全地,在他们的会堂里传道,并且赶鬼。
39ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ।
40治好痲风病人(太8:2-4;路5:12-16)有一个患痲风的人,来到耶稣跟前,跪下求他说:“如果你肯,必能使我洁净。”
40ਇੱਕ ਆਦਮਈ ਜਿਸਨੂੰ ਕੋਢ਼ ਹੋਇਆ ਸੀ, ਉਸਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸਕਦਾ ਹੈ।”
41耶稣动了怜悯的心,就伸手摸他,说:“我肯,你洁净了吧!”
41ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
42痲风立刻离开了他,他就洁净了。
42ਫ਼ਿਰ ਕੋਢ਼ ਨੇ ਉਸਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
43耶稣打发那人离开以前,严厉地吩咐他,
43ਯਿਸੂ ਨੇ ਉਸ ਆਦਮੀ ਨੂੰ ਬਡ਼ੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,
44说:“你千万不可把这事告诉任何人,你只要去给祭司检查,并且照着摩西所规定的,为你得洁净献祭,好向大家作证。”
44ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
45但那人出来,竟任意传讲,就把这事传开了,以致耶稣不能再公开进城,只好留在外边荒野的地方;然而还是有人从各处到他那里去。
45ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵਡ਼ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।