1预言圣殿被毁(太24:1-2;路21:5-6)
1ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
2耶稣对他说:“你看见这些伟大的建筑吗?将来必没有一块石头留在另一块石头上面,每一块都要拆下来。”
2ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
3这世代终结的预兆(太24:3-14;路21:7-19)耶稣在橄榄山上,面对圣殿坐着,彼得、雅各、约翰和安得烈私下问他:
3ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
4“请告诉我们,什么时候会有这些事呢?这一切事将要成就的时候有什么预兆呢?”
4“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”
5耶稣就告诉他们说:“你们要小心,不要被人迷惑。
5ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।
6有许多人要来,假冒我的名说‘我就是基督’,并且要迷惑许多的人。
6ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
7你们听见战争和战争的风声,也不要惊慌,这是免不了的,不过,结局还没有到。
7ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
8一个民族要起来攻打另一个民族,一个国家要起来攻打另一个国家,到处要有地震,有饥荒,这些不过是痛苦的开始。
8ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
9但你们要小心!因为人要把你们交给公议会,你们要在会堂里被鞭打,又要为我的缘故站在总督和君王面前,向他们作见证。
9“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
10然而福音必须先传给万民。
10ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।
11人把你们捉去送官的时候,用不着预先思虑要说什么,到那时候赐给你们什么话,你们就说什么,因为说话的不是你们,而是圣灵。
11ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
12弟兄要出卖弟兄,父亲要出卖儿子,甚至把他们置于死地;儿女要悖逆父母,害死他们。
12ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
13你们为我的名,要被众人恨恶,然而坚忍到底的必然得救。
13ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹਡ਼ਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
14大灾难的日子(太24:15-28;路21:20-24)“当你们看见‘那造成荒凉的可憎者’,站在不该站的地方(读者必须领悟),那时,住在犹太的应当逃到山上;
14“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹਡ਼ੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।”‘ (ਤੁਸੀਂ ਜਿਹਡ਼ਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾਡ਼ਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।”
15在房顶的不要下来,也不要进到屋子里拿什么东西;
15ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
16在田里的也不要回去取衣服。
16ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸਨੂੰ ਆਪਣਾ ਕੁਡ਼ਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।
17当那些日子,怀孕的和乳养孩子的有祸了!
17ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
18你们应当祈求,不要让这些事在冬天发生。
18ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।
19因为那些日子必有灾难,这是从 神创世的开始到现在未曾有过的,以后也必不会再有。
19ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
20如果不是主减少那些日子,没有一个人可以存活;但是为了自己的选民,他必使那些日子减少。
20ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
21那时,如果有人对你们说:‘看哪,基督在这里!看哪,他在那里!’你们不要信。
21ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
22因为必有假基督和假先知出现,行神迹和奇事,如果可以的话,连选民也要迷惑了。
22ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
23所以你们应当小心!我已经事先把一切都告诉你们了。
23ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
24人子必驾云降临(太24:29-35;路21:25-33)“当那些日子,在那灾难以后,太阳就变黑了,月亮也不发光,
24“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
25众星从天坠落,天上的万象震动。
25ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:4
26那时,他们要看见人子,满有能力和荣耀,驾着云降临;
26“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।
27他要差派天使,把他的选民从四方,从地极直到天边,都招聚来。
27ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
28“你们应该从无花果树学个功课:树枝发出嫩芽长出叶子的时候,你们就知道夏天近了。
28“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
29同样,你们什么时候看见这些事发生,就知道他已经近在门口了。
29ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
30我实在告诉你们,这一切都必会发生,然后这世代才会过去。
30ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ।
31天地都要过去,但我的话决不会废去。
31ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
32警醒准备(太24:36-51;路21:34-36)“至于那日子和时间,没有人知道,连天上的天使和子也不知道,只有父知道。
32“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
33你们要小心,要警醒,因为你们不知道那日期什么时候来到。
33ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘਡ਼ੀ ਕਿਸ ਵੇਲੇ ਆ ਜਾਵੇ।
34这就像一个人出外远行,把责任(“责任”原文作“权柄”)一一地交给他的仆人,又吩咐看门的要警醒。
34ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
35所以你们要警醒,因为你们不知道家主什么时候来到,也许在黄昏,也许在半夜,也许在鸡叫时,也许在清晨。
35ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
36恐怕他忽然来到,发现你们正在睡觉。
36ਉਹ ਝੱਟ ਹੀ ਵਾਪਸ ਆ ਸਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁਤ੍ਤੇ ਨਾ ਹੋਵੋ।
37我对你们所说的话,也是对众人说的,‘你们要警醒’。”
37ਮੈਂ ਇਹ ਤੁਹਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ਜਾਗਦੇ ਰਹੋ।”