聖經新譯本 (Simplified)

Punjabi: NT

Mark

15

1耶稣被押交彼拉多(太27:1-2、11-14;路23:1-3;约18:29-37)
1ਬਹੁਤ ਹੀ ਤਡ਼ਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਗਵਰਨਰ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
2彼拉多问他:“你是犹太人的王吗?”耶稣回答:“你说的是。”
2ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?” ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।
3祭司长控告了他许多事。
3ਪ੍ਰਧਾਨ ਜਾਜਕ ਬਿਨਾ ਸਬੂਤ ਉਸਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ।
4彼拉多又问他:“你看,他们控告你这么多的事!你什么都不回答吗?”
4ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?
5耶稣还是一言不答,使彼拉多非常惊奇。
5ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸਨੂੰ ਵੇਖਕੇ ਹੈਰਾਨ ਸੀ। ਪਿਲਾਤੁਸ ਯਿਸੂ ਨੂੰ ਛੁਡਾਉਣ ਤੋਂ ਅਸਮਰਥ ਰਿਹਾ
6彼拉多判耶稣钉十字架(太27:15-26;路23:13-25;约18:38-19:16)每逢这节期,彼拉多按着众人所要求的,照例给他们释放一个囚犯。
6ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸਨੂੰ ਮੁਕਤ ਕਰਦਾ ਸੀ।
7有一个人名叫巴拉巴,和作乱的人囚禁在一起,他们作乱的时候,曾杀过人。
7ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
8群众上去,要求彼拉多援例给他们办理。
8ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ।
9彼拉多回答他们:“你们要我给你们释放这个犹太人的王吗?”
9ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”
10他知道祭司长是因为嫉妒才把耶稣交了来。
10ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਦੁਸ਼ਮਨੀ ਕਾਰਣ ਹੀ ਉਸ ਹੱਥੀ ਫ਼ਡ਼ਵਾਇਆ ਸੀ।
11祭司长却煽动群众,宁可要总督释放巴拉巴给他们。
11ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਅਜ਼ਾਦ ਕਰਵਾਉਣ ਲਈ ਜੋਰ ਪਾਉਣ।
12彼拉多又对他们说:“那么,你们称为犹太人的王的,你们要我怎样处置他呢?”
12ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”
13他们就喊着说:“把他钉十字架!”
13ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ।”
14彼拉多说:“他作了什么恶事呢?”众人却更加大声喊叫:“把他钉十字架!”
14ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸਨੂੰ ਸਲੀਬ ਤੇ ਚਢ਼ਾ ਦੇਵੋ।
15彼拉多有意讨好群众,就释放了巴拉巴给他们,把耶稣鞭打了,交给他们钉十字架。
15ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋਡ਼ੇ ਮਾਰਨ ਨੂੰ ਆਖਿਆ। ਫ਼ਿਰ ਉਸਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
16士兵戏弄耶稣(太27:27-31)士兵把耶稣带进总督府的院子里,召集了全队士兵。
16ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
17他们给他披上紫色的外袍,又用荆棘编成冠冕给他戴上;
17ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪਡ਼ਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸਦੇ ਸਿਰ ਤੇ ਪਾਇਆ।
18就向他祝贺说:“犹太人的王万岁!”
18ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”
19又用一根芦苇打他的头,向他吐唾沫,并且跪下来拜他。
19ਸਿਪਾਹੀਆਂ ਨੇ ਵਾਰ-ਵਾਰ ਉਸਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸਨੂੰ ਮਖੌਲ ਕਰਨ ਲੱਗੇ।
20他们戏弄完了,就把他的紫色的外袍脱下,给他穿回自己的衣服,带他出去,要钉十字架。
20ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪਡ਼ਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪਡ਼ੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।
21耶稣被钉十字架(太27:32-44;路23:26-43;约19:17-24)有一个古利奈人西门,就是亚历山大和鲁孚的父亲,从乡下来到,经过那里,士兵就强迫他背着耶稣的十字架。
21ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
22他们把耶稣带到各各他地方(这地名译出来就是“髑髅地”),
22ਉਹ ਉਸਨੂੰ ਗਲਗਥਾ ਨਾਉਂ ਦੀ ਜਗ੍ਹਾ ਤੇ ਲੈ ਗਏ ਗਲਗਥਾ ਜਿਸਦਾ ਅਰਥ ਹੈ “ਖੋਪਰਈ ਦਾ ਥਾਂ”
23拿没药调和的酒给他,他却不接受。
23ਉਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾਕੇ ਉਸਨੂੰ ਪੀਣ ਲਈ ਦਿੱਤੀ, ਪਰ ਉਸਨੇ ਨਹੀਂ ਪੀਤੀ।
24他们就把他钉了十字架;又抽签分他的衣服,看谁得着什么。
24ਸਿਪਾਹੀਆਂ ਨੇ ਉਸਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸਦੇ ਕੱਪਡ਼ੇ ਆਪਸ ਵਿੱਚ ਵੰਡ ਲਏ। ਇਹ ਕੱਪਡ਼ੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹਡ਼ਾ ਕਿਹਡ਼ੇ ਕੱਪਡ਼ੇ ਲਵੇਗਾ।
25他们钉他十字架的时候,是在上午九点钟。
25ਸਵੇਰ ਦੇ ਨੌ ਵਜੇ ਸਨ ਜਦੋਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ।
26耶稣的罪状牌上写着“犹太人的王”。
26ਅਤੇ ਉਥੇ ਇੱਕ ਪੱਤਰੀ ਸੀ ਜਿਸ ਉੱਤੇ ਉਸਦੇ ਵਿਰੁੱਧ ਦੋਸ਼ ਲਿਖੇ ਹੋਏ ਸਨ, “ਯਹੂਦੀਆਂ ਦਾ ਪਾਤਸ਼ਾਹ।”
27他们又把两个强盗和他一同钉十字架,一个在右,一个在左。
27ਉਨ੍ਹਾਂ ਨੇ ਉਸਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚਢ਼ਾਇਆ। ਇੱਕ ਨੂੰ ਉਸਦੇ ਸੱਜੇ ਅਤੇ ਦੂਜੇ ਨੂੰ ਉਸਦੇ ਖੱਬੇ ਪਾਸੇ ਚਢ਼ਾਇਆ।
28(有些抄本有第28节:“这就应验了经上所说的:‘他和不法者同列。’”)
28[This verse may not be a part of this translation]
29过路的人讥笑他,摇着头说:“哼,你这个要拆毁圣所,三日之内又把它建造起来的,
29ਅਤੇ ਜੋ ਲੋਕ ਉਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। “ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, ਬਲ੍ਲੇ! ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸਕਦਾ ਹੈ।
30从十字架上把自己救下来吧!”
30ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”
31祭司长和经学家也同样讥笑他,彼此说:“他救了别人,却不能救自己;
31ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖਡ਼ੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸਕਿਆ।
32以色列的王基督啊,现在可以从十字架上下来,让我们看见就信吧。”那和他同钉十字架的人也侮辱他。
32ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹਡ਼ੇ ਚੋਰ ਉਸਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ।
33耶稣死时的情形(太27:45-56;路23:44-49;约19:28-30)从正午到下午三点钟,遍地都黑暗了。
33ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।
34下午三点的时候,耶稣大声呼号:“以罗伊,以罗伊,拉马撒巴各大尼?”这句话译出来就是:“我的 神,我的 神,你为什么离弃我?”
34ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇਕੱਲਾ ਕਿਉਂ ਛੱਡ ਦਿੱਤਾ ਹੈ?”
35有些站在旁边的人听见了就说:“看,他呼叫以利亚呢。”
35ਉਥ ਖਢ਼ੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
36有一个人跑去拿海绵浸满了酸酒,绑在芦苇上,递给他喝,说:“等一等,我们看看以利亚来不来救他。”
36ਉਥੇ ਇੱਕ ਆਦਮੀ, ਭਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।”
37耶稣大叫一声,气就断了。
37ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।
38圣所里的幔子,从上到下裂成两半。
38ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈਕੇ ਥੱਲੇ ਤੱਕ ਦੋਫ਼ਾਡ਼ ਹੋ ਗਿਆ।
39站在他对面的百夫长,看见他这样断气,就说:“这人真是 神的儿子!”
39ਤਾਂ ਉਹ ਸੂਬੇਦਾਰ ਜਿਹਡ਼ਾ ਸਾਮ੍ਹਣੇ ਖਡ਼ਾ ਸਭ ਵੇਖ ਰਿਹਾ ਸੀ, ਜਦ ਉਸਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
40也有些妇女远远地观看,她们之中有抹大拉的马利亚,小雅各和约西的母亲马利亚,以及撒罗米。
40ਕੁਝ ਔਰਤਾਂ ਥੋਡ਼ੀ ਦੂਰੀ ਤੇ ਖਢ਼ੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
41这些妇女,当耶稣在加利利的时候,就一直跟随他、服事他。此外,还有许多和他一同上耶路撒冷的妇女。
41ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।
42耶稣葬在坟墓里(太27:57-61;路23:50-56;约19:38-42)到了晚上,因为是预备日,就是安息日的前一日,
42ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।
43一个一向等候 神国度的尊贵的议员,亚利马太的约瑟来了,就放胆地进去见彼拉多,求领耶稣的身体。
43ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬਡ਼ੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸ਼ਰੀਰ ਦੀ ਮੰਗ ਕੀਤੀ।
44彼拉多惊讶耶稣已经死了,就叫百夫长前来,问他耶稣是不是死了很久。
44ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸਦਿਆ ਅਤੇ ਉਸਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁਕਿਆ ਸੀ।
45他从百夫长知道了实情以后,就把尸体给了约瑟。
45ਸੂਬੇਦਾਰ ਨੇ ਪਿਲਾਤੁਸ ਨੂੰ ਦਸਿਆ ਕਿ ਯਿਸੂ ਮਰ ਗਿਆ ਹੈ। ਜਦੋਂ ਉਸਨੇ ਇਹ ਸੁਣਿਆ ਤਾਂ ਪਿਲਾਤੁਸ ਨੇ ਲੋਥ ਯੂਸੁਫ਼ ਨੂੰ ਦੇ ਦਿੱਤੀ।
46约瑟买了细麻布,把耶稣取下,用细麻布裹好,安放在一个从磐石凿出来的坟墓里,又辊过一块石头来挡住墓门。
46ਤਾਂ ਯੂਸੁਫ਼ ਨੇ ਇੱਕ ਮਹੀਨ ਕੱਪਡ਼ਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪਡ਼ੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹਡ਼ੀ ਚੱਟਾਨ ਵਿੱਚ ਵਢੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਣ ਲਈ ਇੱਕ ਵੱਡਾ ਪੱਥਰ ਰੇਢ਼ ਦਿੱਤਾ।
47抹大拉的马利亚和约西的母亲马利亚都看见安放他的地方。
47ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।