聖經新譯本 (Simplified)

Punjabi: NT

Mark

7

1不可因传统废弃 神的诫命(太15:1-20)
1ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ।
2他们看见他的门徒有人用不洁的手,就是没有洗过的手吃饭,
2ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
3(原来法利赛人和所有的犹太人都拘守古人的传统,如果不认真洗手,就不吃东西;
3ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
4从街市回来,不先洗手,也不吃东西,还有许多别的传统,他们都沿袭拘守,例如洗杯、洗罐、洗铜器等等。)
4ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘਡ਼ਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
5法利赛人和经学家问耶稣:“你的门徒为什么不遵行古人的传统,用不洁的手吃饭呢?”
5ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
6耶稣对他们说:“以赛亚指着你们这班伪君子所说的预言是对的,经上记着:‘这人民用嘴唇尊敬我,心却远离我;
6ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
7他们把人的规条当作道理去教导人,所以拜我也是徒然。’
7ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ਯਸਾਯਾਹ 29:13
8你们拘守着人的传统,却离弃了 神的诫命。”
8ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
9耶稣又对他们说:“你们为了坚守自己的传统,而巧妙地把 神的诫命拒绝了。
9ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬਡ਼ਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
10因为摩西说:‘当孝敬父母’,又说:‘咒骂父母的,必被处死。’
10ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
11你们倒说:‘人对父母说,我应该给你的供奉,已经作了各耳板’(各耳板意思是奉给 神的供物),
11ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
12你们就不让那人再为父母作什么。
12ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
13这样,你们借着所领受的传统,把 神的话废弃了。你们还作了许多这一类的事。”
13ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
14于是耶稣又把群众叫过来,对他们说:“你们大家都要听我说,也要明白:
14ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।
15从外面进去的,不能使人污秽,从里面出来的,才能使人污秽。”
15ਅਜਿਹਾ ਕੁਝ ਵੀ ਨਹੀਂ ਜਿਹਡ਼ਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹਡ਼ੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।”
16(有些抄本有第16节:“有耳可听的,就应该听。”)
16[This verse may not be a part of this translation]
17耶稣离开群众,进了屋子,门徒就来问他这比喻的意思。
17[This verse may not be a part of this translation]
18他对他们说:“连你们也是这样不明白吗?难道不知道从外面进去的,不能使人污秽吗?
18ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ।
19因为不是进到他的心,而是进到他的肚腹,再排泄到外面去。”(他这样说是表示各样食物都是洁净的。)
19ਕਿਉਂਕਿ ਇਹ ਚੀਜ਼ਾਂ ਢਿਡ੍ਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸ਼ਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹਾਡ਼ਾ ਮਨੁੱਖ ਲਈ ਅਸ਼ੁਧ ਹੈ।
20接着他又说:“从人里面出来的,才会使人污秽。
20ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ।
21因为从里面,就是从人的心里,发出恶念、淫乱、偷盗、凶杀、
21ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ।
22奸淫、贪心、邪恶、诡诈、放荡、嫉妒、毁谤、骄傲、愚妄;
22ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ।
23这一切恶事,是从人里面出来的,都能使人污秽。”
23ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।”
24叙利亚妇人的信心(太15:21-28)耶稣从那里动身到推罗(有些抄本在此有“和西顿”)境内去。进了一所房子,本来不想让人知道,却隐藏不住。
24ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ।
25有一个女人,她的小女儿被污灵附着,她听见了耶稣的事,就来俯伏在他脚前。
25ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁਡ਼ੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।
26这女人是外族人,属于叙利亚的腓尼基族。她求耶稣把鬼从她女儿身上赶出去。
26ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
27耶稣对她说:“应该先让儿女吃饱。拿儿女的饼去丢给小狗吃是不好的。”
27ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
28那女人回答他:“主啊,是的,不过小狗在桌子底下,也可以吃孩子们掉下来的碎渣。”
28ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕਡ਼ੇ ਖਾਂਦੇ ਹਨ।”
29耶稣对她说:“就凭这句话,你回去吧,鬼已经从你女儿身上出去了。”
29ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
30她回到家里,看见小孩子躺在床上,鬼已经出去了。
30ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ।
31治好又聋又哑的人(太15:29-31)耶稣从推罗境内出去,经过西顿,回到低加波利地区的加利利海。
31ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।
32有人带着一个又聋又哑的人到他那里,求耶稣按手在他身上。
32ਜਦੋਂ ਉਹ ਉਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰਖਕੇ ਉਸਨੂੰ ਚੰਗਾ ਕਰ ਦੇਵੇ।
33耶稣把他从人群中带到一边,用指头探他的耳朵,吐唾沫抹他的舌头,
33ਯਿਸੂ ਉਸ ਬੰਦੇ ਨੂੰ ਭੀਡ਼ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ।
34然后望着天,长长地叹了一口气,对他说:“以法大!”意思是“开了吧”。
34ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ‘ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, “ਇਫ਼ਤ੍ਤਾ!” (ਇਸਦਾ ਭਾਵ, “ਖੁਲ੍ਹ ਜਾ!”)
35那人的耳朵就开了,舌头也松了,说话也准确了。
35ਜਦੋਂ ਉਸਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰਥ ਸੀ।
36耶稣嘱咐他们不要告诉人。但他越是嘱咐,他们却越发传扬。
36ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
37众人非常惊讶说:“他所作的一切事都好极了;他竟然使聋子听见,又使哑巴说话。”
37ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”