聖經新譯本 (Simplified)

Punjabi: NT

Mark

8

1给四千人吃饱的神迹(太15:32-39)
1ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,
2“我怜悯这一群人,因为他们和我在一起已经有三天,没有什么吃的了。
2“ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।
3如果我叫他们散开,饿着肚子回家去,他们会在路上晕倒,因为有人是从很远的地方来的。”
3ਜੇਕਰ ਮੈਂ ਇਨ੍ਹਾਂ ਨੂੰ ਭੁਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇਥੋਂ ਕਾਫ਼ੀ ਦੂਰ ਰਹਿੰਦੇ ਹਨ।”
4门徒回答:“在这旷野地方,从哪里能找食物叫这些人吃饱呢?”
4ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿਥੋਂ ਕਰ ਸਕਦੇ ਹਾਂ?”
5他问他们:“你们有多少饼?”他们说:“七个。”
5ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
6耶稣吩咐群众坐在地上;拿起那七个饼,祝谢了,擘开递给门徒,叫他们摆开;门徒就摆在众人面前,
6ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸਨੇ ਸੱਤ ਰੋਟੀਆਂ ਲੈਕੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਰੋਟੀਆਂ ਤੋਡ਼ੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕਠੀ ਹੋਈ ਭੀਡ਼ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸਨੇ ਆਖਿਆ ਸੀ।
7他们还有几条小鱼,耶稣祝了福,就吩咐把这些也摆开。
7ਚੇਲਿਆਂ ਕੋਲ ਕੁਝ ਛੋਟੀਆਂ ਮਛੀਆਂ ਵੀ ਸਨ ਅਤੇ ਉਸਨੇ ਮਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸਨੇ ਉਨ੍ਹਾਂ ਨੂੰ ਮਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।
8众人都吃了,并吃饱了。他们把剩下的零碎收拾起来,装满了七个大篮子。
8ਸਭ ਲੋਕਾਂ ਨੇ ਢਿਡ੍ਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਨਾਲ ਸੱਤ ਟੋਕਰੇ ਭਰੇ।
9当时人数约有四千。耶稣解散了群众,
9ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।
10就立刻和门徒上了船,来到大玛努他地区。
10ਤਦ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਚਢ਼ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11求耶稣显神迹(太16:1-4)法利赛人出来,跟耶稣辩论;他们想试探他,求他显个从天上来的神迹。
11ਫ਼ਰੀਸੀ ਯਿਸੂ ਕੋਲ ਆਏ ਅਤੇ ਉਸਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸਨੂੰ ਕਿਹਾ, ‘ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।’
12耶稣灵里深深地叹息,说:“这世代为什么总是寻求神迹?我实在告诉你们,决不会有神迹显给这个世代的!”
12ਯਿਸੂ ਨੇ ਆਪਣੇ ਆਤਮੇ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”
13于是他离开他们,又上船往对岸去了。
13ਫ਼ੇਰ ਉਹ ਫ਼ਰੀਸੀਆਂ ਨੂੰ ਛੱਡਕੇ, ਬੇਡ਼ੀ ਵਿੱਚ ਚਢ਼ਿਆ ਅਤੇ ਝੀਲ ਪਾਰ ਕਰ ਗਿਆ।
14提防法利赛人和希律的酵(太16:5-12)门徒忘了带饼,船上除了一个饼,身边没有别的了。
14ਚੇਲਿਆਂ ਕੋਲ ਬੇਡ਼ੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।
15耶稣嘱咐他们说:“你们要小心,提防法利赛人的酵和希律的酵!”
15ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
16门徒彼此议论说:“这是因为我们没有饼吧?”
16ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
17耶稣知道了,就说:“为什么议论没有饼这件事呢?你们还不知道,还不明白吗?你们的心还是这么迟钝吗?
17ਯਿਸੂ ਜਾਣਦਾ ਸੀ ਕਿ ਉਸਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰਥ ਨਹੀਂ?
18你们有眼不能看,有耳不能听吗?你们不记得吗?
18ਕੀ ਤੁਸੀਂ ਆਪਣੀਆਂ ਅਖਾਂ ਨਾਲ ਨਹੀਂ ਵੇਖ ਸਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।
19我擘开那五个饼给五千人吃,你们收拾的零碎装满了几个篮子呢?”他们说:“十二个。”
19ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ? ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
20“那七个饼分给四千人吃,你们收拾的零碎装满了几个大篮子呢?”他们说:“七个。”
20“ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”
21耶稣说:“你们还不明白吗?”
21ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, “ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”
22治好伯赛大瞎眼的人后来他们到了伯赛大,有人带了一个瞎眼的人到他跟前,求耶稣摸他。
22ਯਿਸੂ ਅਤੇ ਉਸਦੇ ਚੇਲੇ ਬੈਤਸੈਦਾ ਨੂੰ ਆਏ। ਉਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸਨੂੰ ਛੋਹੇ।
23耶稣拉着他的手,领他到村外,吐唾沫在他的眼睛上,又用双手按在他的身上,问他:“你看见什么没有?”
23ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ਡ਼ਕੇ ਉਸਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅਖਾਂ ਤੇ ਥੁਕਿਆ ਅਤੇ ਆਪਣੇ ਹੱਥ ਉਸ ਉੱਤੇ ਰਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸਕਦਾ ਹੈ?”
24他往上一看,说:“我看见人了!看见他们好像树走来走去。”
24ਅੰਨ੍ਹੇ ਆਦਮੀ ਨੇ ਨਜ਼ਰ ਪਟ੍ਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁਖਾਂ ਵਾਂਗ ਦਿਸਦੇ ਹਨ।”
25于是耶稣再按手在他的眼睛上,他定睛一看,就复原了,样样都看得清楚了。
25ਤਦ ਯਿਸੂ ਨੇ ਫ਼ੇਰ ਉਸਦੀਆਂ ਅਖਾਂ ਉੱਤੇ ਹੱਥ ਰਖੇ ਤਾਂ ਉਸ ਆਦਮੀ ਨੇ ਅਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰਥ ਸੀ।
26耶稣叫他回家去,说:“连这村子你也不要进去。”
26ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।”
27彼得承认耶稣是基督(太16:13-16、20;路9:18-21)耶稣和门徒出去,要到该撒利亚.腓立比附近的村庄。在路上他问门徒说:“人说我是谁?”
27ਯਿਸੂ ਅਤੇ ਉਸਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, ਲੋਕ ਕੀ ਕਹਿੰਦੇ ਹਨ “ਮੈਂ ਕੌਣ ਹਾਂ?”
28他们回答:“有人说是施洗的约翰;有人说是以利亚;还有人说是先知里的一位。”
28ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
29他又问他们说:“那么你们呢?你们说我是谁?”彼得回答:“你就是基督。”
29ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
30耶稣郑重地嘱咐他们,不要把他的事告诉人。
30ਫ਼ਿਰ ਉਸਨੇ ਚੇਲਿਆਂ ਨੂੰ ਕਡ਼ੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”
31耶稣预言受难及复活(太16:21-28;路9:22-27)于是他教导他们,人子必须受许多苦,被长老、祭司长和经学家弃绝、杀害,三天后复活。
31ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।
32耶稣坦白地说了这话,彼得就把他拉到一边,责怪他。
32ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸਨੂੰ ਇੱਕ ਪਾਸੇ ਲੈਜਾਕਿ ਉਸਦੀਆਂ ਕਹੀਆਂ ਗੱਲਾਂ ਕਾਰਣ ਉਸਨੂੰ ਝਿਡ਼ਕਣ ਲੱਗਾ।
33耶稣转过身来,望着门徒,斥责彼得说:“撒但,退到我后面去!因为你不思念 神的事,只思念人的事。”
33ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤਕਿਆ। ਤਦ ਉਸਨੇ ਪਤਰਸ ਨੂੰ ਨਿੰਦਿਆ ਅਤੇ ਉਸਨੂੰ ਕਿਹਾ, “ਮੇਰੇ ਤੋਂ ਦੂਰ ਚਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”
34于是把众人和门徒都叫过来,对他们说:“如果有人愿意跟从我,就应当舍己,背起他的十字架来跟从我。
34ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਸਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਉਸਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲੇ।
35凡是想救自己生命的,必丧掉生命;但为我和福音牺牲生命的,必救了生命。
35ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼-ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸਨੂੰ ਬਚਾ ਲਵੇਗਾ।
36人就是赚得全世界,却赔上自己的生命,有什么好处呢?
36ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?
37人还能用什么换回自己的生命呢?
37ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋਡ਼ੇ ਦੀ ਕੀ ਕੀਮਤ ਤਾਰ ਸਕਦਾ ਹੈ?”
38在淫乱罪恶的世代,凡把我和我的道当作可耻的,人子在他父的荣耀里,和圣天使一起降临的时候,也必把他当作可耻的。”
38ਕਿਉਂਕਿ ਜੋ ਮਨੁੱਖ ਇਸ ਪੀਢ਼ੀ ਵਿੱਚ ਜੀਅ ਰਹੇ ਹਨ ਉਹ ਬਡ਼ੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਵਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”