1耶稣又对他们说:“我实在告诉你们,站在这里的,有人在没有尝过死味以前,必定看见 神的国带着能力降临。”
1ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹਡ਼ੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
2在山上改变形象(太17:1-13;路9:28-36)过了六天,耶稣带着彼得、雅各、约翰,领他们悄悄地上了高山,在他们面前改变了形象。
2ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾਡ਼ੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
3他的衣服闪耀发光,极其洁白,地上漂布的没有能漂得这样白的。
3ਉਸਦੇ ਕੱਪਡ਼ੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ।
4又有以利亚和摩西向他们显现,并且跟耶稣谈话。
4ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
5彼得对耶稣说:“拉比,我们在这里真好!我们可以搭三个帐棚,一个为你,一个为摩西,一个为以利亚。”
5ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
6彼得不知道该说什么才好,因为他们都非常害怕。
6ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
7有一片云彩来,笼罩他们,又有声音从云中出来:“这是我的爱子,你们要听他。”
7ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”
8门徒立刻周围观看,再也看不见别的人,只见耶稣单独和他们在一起。
8ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
9他们下山的时候,耶稣吩咐他们,人子从死人中复活之前,不要把所看见的告诉人。
9[This verse may not be a part of this translation]
10门徒把这句话记在心里,又彼此讨论从死人中复活是什么意思。
10ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ ਕਿ ‘ਮੌਤ ਤੋਂ ਉਭਰਨ’ ਦਾ ਅਰਥ ਕੀ ਹੋਇਆ?
11他们就问耶稣:“经学家为什么说以利亚必须先来呢?”
11ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
12耶稣说:“以利亚固然要先来复兴一切,但圣经为什么又记载人子要受许多苦,被人藐视呢?
12ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁਡ਼ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
13其实我告诉你们,以利亚已经来了,他们却任意待他,正如经上指着他所说的。”
13ਮੈਂ ਤੁਹਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”
14治好癫痫病的小孩(太17:14-21;路9:37-42)他们回到门徒那里,看见一大群人围着他们,又有经学家和他们辩论。
14ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀਡ਼ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
15众人看见了耶稣,都很惊奇,就跑上前去向他问安。
15ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬਡ਼ੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
16他问他们:“你们和他们辩论什么?”
16ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
17群众当中有一个回答他:“老师,我把我的儿子带到你这里来,他被哑巴鬼附着。
17ਭੀਡ਼ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
18无论在哪里,鬼抓住他,把他摔倒,他就口吐白沫,咬牙切齿,浑身僵硬。我请你的门徒把鬼赶出去,他们却办不到。”
18ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
19耶稣回答他们:“唉!不信的世代啊!我跟你们在一起到几时呢?我要忍受你们到几时呢?把他带到我这里来吧。”
19ਯਿਸੂ ਨੇ ਆਖਿਆ, “ਹੇ ਅਨਾਸਥਾਵਾਨ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”
20他们就把孩子带到他跟前。那鬼一见耶稣,就立刻使孩子抽了一阵疯,倒在地上,流着唾沫打滚。
20ਤਾਂ ਚੇਲੇ ਉਸ ਲਡ਼ਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
21耶稣问他父亲:“这事临到他有多久了?”他说:“从小就是这样。
21ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
22鬼常常把他扔在火里水中,要毁灭他。如果你能作什么,求你可怜我们,帮助我们。”
22ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
23耶稣对他说:“‘如果你能’(“如果你能”有些抄本作“你若能信”)──对于信的人,什么都能!”
23ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
24孩子的父亲立刻喊着说:“我信!但我的信心不够,求你帮助我。”
24ਪਿਤਾ ਬਡ਼ਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
25耶稣看见群众围拢了来,就斥责那污鬼说:“聋哑的鬼,我吩咐你从他身上出来,不要再进去。”
25ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
26那鬼大声喊叫,使孩子重重地抽了一阵疯,就出来了。孩子好像死了一样,所以许多人都说:“他死了!”
26ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬਡ਼ੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”
27但耶稣拉着他的手,扶他起来,他就站起来了。
27ਪਰ ਯਿਸੂ ਨੇ ਬੱਚੇ ਦਾ ਹੱਥ ਫ਼ਡ਼ਿਆ ਤੇ ਉਹ ਉਠਕੇ ਖਲੋ ਗਿਆ।
28耶稣进了屋子,门徒私下问他说:“为什么我们不能把那污鬼赶出去呢?”
28ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?”
29耶稣对他们说:“这一类的鬼,非用祷告是赶不出去的。”
29ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕਢਿਆ ਜਾ ਸਕਦਾ ਹੈ।”
30第二次预言受难及复活(太17:22-23;路9:43-45)他们从那里出去,经过加利利,耶稣不想让人知道,
30ਤਦ ਯਿਸੂ ਤੇ ਉਸਦੇ ਚੇਲੇ ਉਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿਥੇ ਹਨ।
31因为他正在教导门徒。他又对他们说:“人子将要被交在人的手里,他们要杀害他,死后三天他要复活。”
31ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
32门徒不明白这话,又不敢问他。
32ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸਕੇ ਪਰ ਉਹ ਉਸਤੋਂ ਇਸਦਾ ਮਤਲਬ ਪੁਛਣ ਤੋਂ ਵੀ ਡਰਦੇ ਰਹੇ।
33门徒争论谁最大(太18:1-5;路9:46-48)他们来到迦百农。在屋里的时候,耶稣问他们:“你们在路上争论什么?”
33ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”
34门徒一声不响,因为他们在路上彼此争论谁为大。
34ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
35耶稣坐下,叫十二门徒来,对他们说:“谁想为首,就该作众人中最末的一个,作众人的仆人。”
35ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
36于是拉过一个小孩子来,叫他站在门徒中间,又把他抱起来,对他们说:
36ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖਡ਼ਾ ਕੀਤਾ। ਫ਼ੇਰ ਉਸਨੂੰ ਕੁਛਡ਼ ਚੁੱਕ ਕੇ ਉਨ੍ਹਾਂ ਨੂੰ ਕਿਹਾ,
37“凡因我的名接待一个这样的小孩子的,就是接待我;凡接待我的,不是接待我,而是接待那差我来的。”
37“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ।
38反对与赞成(路9:49-50)约翰对耶稣说:“老师,我们看见有一个人奉你的名赶鬼,就禁止他,因为他不跟从我们。”
38ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧਡ਼ੇ ਵਿੱਚੋਂ ਨਹੀਂ ਸੀ।
39耶稣说:“不要禁止他,因为没有人能奉我的名行了神迹,又立刻毁谤我。
39ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਲਈ ਹੈ। ਲੂਕਾ 9:49-50) ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
40不反对我们的,就是赞成我们的。
40ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।
41无论谁因你们有属基督的名分,给你们一杯水喝的,我实在告诉你们,他决不会失掉赏赐。
41ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
42坚拒犯罪(太18:6-9;路17:1-2)“如果有人使一个信我的小弟兄犯罪,倒不如在他的颈项上拴一块大磨石投在海里。
42“ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹਡ਼ੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾਡ਼ਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ।
43如果你的一只手使你犯罪,就把它砍下来。你身体残废进永生,总比有两只手下到地狱,进入那不灭的火里好得多。
43ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵਡ਼ਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ।
44(有些抄本有第44节:“在那里虫是不死的,火是不灭的。”)
44[This verse may not be a part of this translation]
45如果你的一只脚使你犯罪,就把它砍下来。你瘸腿进永生,总比你有两只脚而被丢在地狱里好得多。
45ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।
46(有些抄本有第46节:“在那里虫是不死的,火是不灭的。”)
46[This verse may not be a part of this translation]
47如果你的一只眼睛使你犯罪,就把它挖出来。你只有一只眼睛进 神的国,总比你有两只眼睛而被丢在地狱里好得多,
47ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵਡ਼ਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
48在那里虫是不死的,火是不灭的。
48ਨਰਕ ਵਿੱਚ, ਉਹ ਕੀਡ਼ੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ।
49每一个人必被火当盐来腌。(有些抄本在此有“各祭物必用盐来腌”一句;也有些抄本只有附注的一句,而没有正文的一句)
49ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ।
50盐是好的,但如果失了味,可以用什么使它再咸呢?你们自己里面应当有盐,彼此和睦。”
50ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”