聖經新譯本 (Simplified)

Punjabi: NT

Matthew

17

1在山上改变形象(可9:2-13;路9:28-36)
1ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ।
2耶稣在他们面前改变了形象,脸好像太阳一样照耀,衣服洁白像光。
2ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪਡ਼ੇ ਚਾਨਣ ਵਰਗੇ ਚਿਟ੍ਟੇ ਹੋ ਗਏ।
3忽然,摩西和以利亚向他们显现,跟耶稣谈话。
3ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
4彼得对耶稣说:“主啊,我们在这里真好。如果你愿意,我就在这里搭三个帐棚,一个为你,一个为摩西,一个为以利亚。”
4ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
5彼得还说话的时候,有一朵明亮的云彩笼罩他们,云中有声音说:“这是我的爱子,我所喜悦的,你们要听他。”
5ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।”
6门徒听见了,就俯伏在地上,非常害怕。
6ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
7耶稣前来,摸着他们说:“起来,不用怕。”
7ਪਰ ਯਿਸੂ ਨੇ ਨੇਡ਼ੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉਠੋ ਅਤੇ ਡਰੋ ਨਾ।”
8他们抬起头来,看见只有耶稣自己,没有别的人。
8ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
9他们下山的时候,耶稣吩咐他们:“人子从死人中复活以前,你们不要把所看见的异象告诉人。”
9ਜਦੋਂ ਯਿਸੂ ਅਤੇ ਉਸਦੇ ਚੇਲੇ ਪਹਾਡ਼ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
10门徒就问他:“那么经学家为什么说,以利亚必须先来呢?”
10ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
11他回答:“以利亚当然要来,并且复兴一切。
11ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।
12但我告诉你们,以利亚已经来了,可是人们却不认识他,反而任意待他。照样,人子也要这样被他们苦待。”
12ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।”
13这时门徒才领悟,耶稣是指着施洗的约翰说的。
13ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
14治好癫痫病的小孩(可9:14-29;路9:37-42)耶稣和门徒来到群众那里,有一个人前来,跪下对耶稣说:
14ਜਦ ਯਿਸੂ ਅਤੇ ਉਸਦੇ ਚੇਲੇ ਭੀਡ਼ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,
15“主啊,可怜我的儿子吧,他患了癫痫病,非常痛苦,好几次掉进火里和水中。
15ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
16我带他去见你的门徒,他们却不能医好他。”
16ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”
17耶稣说:“唉!这又不信又乖谬的世代啊!我要跟你们在一起到几时呢?我要忍受你们到几时呢?把孩子带到我这里来吧。”
17ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇਥੇ ਲਿਆਓ।”
18耶稣斥责那鬼,鬼就从孩子身上出来;从那时起,孩子就好了。
18ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿਡ਼ਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘਡ਼ੀ ਬੱਚਾ ਚੰਗਾ ਹੋ ਗਿਆ।
19门徒悄悄地前来问耶稣:“为什么我们不能把鬼赶出去呢?”
19ਫ਼ੇਰ ਜਦੋਂ ਯਿਸੂ ਇਕੱਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕਢ ਸਕੇ?
20他说:“因为你们的信心太小了。我实在告诉你们,只要你们的信心像一粒芥菜种,就是对这山说:‘从这里移到那里’,它也必移开。没有什么是你们不能作的。”
20ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
21(有些抄本有第21节:“这一类的鬼,如果不靠祷告和禁食,是赶不出来的。”)
21[This verse may not be a part of this translation]
22第二次预言受难及复活(可9:30-32;路9:43-45)他们聚集在加利利的时候,耶稣对门徒说:“人子将要被交在人的手里,
22ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
23他们要杀害他,第三天他要复活。”他们就很忧愁。
23ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬਡ਼ੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
24缴纳殿税他们来到迦百农,收殿税的人前来对彼得说:“你们的老师不纳税吗?”
24ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
25他说:“纳。”他进到屋子里,耶稣先问他:“西门,你认为怎样?地上的君王向谁征收关税和丁税?向自己的儿子还是外人呢?”
25ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
26他回答:“外人。”耶稣对他说:“这样,儿子就可以免税了。
26ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ। ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
27但为了避免触犯他们,你要到海边去钓鱼;把第一条钓上来的鱼拿起来,打开鱼的嘴,你就会找到一个大银币。你可以拿去交给他们作你我的殿税。”
27ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ਡ਼ੋ। ਜਿਹਡ਼ੀ ਮਛੀ ਤੂੰ ਪਹਿਲਾਂ ਫ਼ਡ਼ੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”