1十个童女的比喻
1“ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾਡ਼ੇ ਨੂੰ ਮਿਲਣ ਗਈਆਂ।
2她们中间有五个是愚蠢的,五个是聪明的。
2ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ।
3那些愚蠢的拿着灯,却没有带油;
3ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈਕੇ ਆਈਆਂ, ਤਾਂ ਜੁ ਮਸ਼ਾਲ ਜਗਦੀ ਰਹੇ।
4但那些聪明的拿着灯,也把油装在瓶里带来。
4ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।
5新郎很晚还没有到,她们都打瞌睡,而且睡着了。
5ਕਿਉਂਕਿ ਲਾਡ਼ਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
6半夜,有人喊叫:‘新郎来了,快出来迎接他。’
6ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾਡ਼ਾ ਆ ਰਿਹਾ ਹੈ, ਉਸਨੂੰ ਮਿਲਣ ਲਈ ਬਾਹਰ ਆਓ!’
7那些童女都醒过来,整理她们的灯。
7“ਤਦ ਸਾਰੀਆਂ ਕੁਆਰੀਆਂ ਉਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
8愚蠢的对聪明的说:‘请把你们的油分一点给我们,我们的灯快要灭了。’
8ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋਡ਼ਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁਕ੍ਕ ਚੁਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
9聪明的回答:‘这些恐怕不够我们大家用,不如你们自己到卖油的地方去买吧!’
9“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁਲ੍ਲ ਲੈ ਆਵੋ।’
10她们去买油的时候,新郎来了;准备好了的童女就和他一同进去参加婚筵,门就关上了。
10ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿਛੋਂ ਲਾਡ਼ਾ ਆ ਗਿਆ ਅਤੇ ਜਿਹਾਡ਼ੀਆਂ ਕੁਆਰੀਆਂ ਤਿਆਰ ਸਨ ਉਹ ਲਾਡ਼ੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
11后来,其余的童女也来到,说:‘主啊,主啊,给我们开门吧!’
11“ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸਕੀਏ!’
12新郎却回答:‘我实在告诉你们,我不认识你们。’
12ਪਰ ਲਾਡ਼ੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’
13所以你们要警醒,因为不知道那日子和那时间。
13“ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ।
14三个仆人的比喻(路19:12-27)“天国又像一个人要出外远行,就叫自己的仆人来,把产业交给他们。
14“ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸਨੇ ਆਪਣੇ ਨੋਕਰਾਂ ਨੂੰ ਸਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
15他按照各人的才干,一个给三万个银币,一个给一万二千个银币,一个给六千个银币(原文作“五个,二个,一个他连得”;一个他连得等于六千个银币),然后就远行去了。
15ਉਸਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਝੋਲੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਝੋਲਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚਲਿਆ ਗਿਆ।
16那领了三万的马上去做生意,另外赚了三万。
16ਜਿਸ ਨੋਕਰ ਨੇ ਧਨ ਦੇ ਪੰਜ ਝੋਲੇ ਪ੍ਰਾਪਤ ਕੀਤੇ ਸਨ ਉਹ ਝੱਟ ਚਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਝੋਲੇ ਕਮਾ ਲਏ।
17那领了一万二千的也是这样,另赚了一万二千。
17ਅਤੇ ਜਿਸਨੂੰ ਧਨ ਦੇ ਦੋ ਝੋਲੇ ਮਿਲੇ ਸਨ ਉਸਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਝੋਲੇ ਕਮਾ ਲਏ।
18但那领了六千的,却去把地挖开,把主人的钱藏起来。
18ਪਰ ਜਿਸਨੂੰ ਧਨ ਦਾ ਸਿਰਫ਼ ਇੱਕ ਹੀ ਝੋਲਾ ਮਿਲਿਆ ਸੀ, ਉਸਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦਬ੍ਬ ਦਿੱਤਾ।
19过了很久,那些仆人的主人回来了,要和他们算帐。
19“ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸਦੇ ਧਨ ਦਾ ਕੀ ਕੀਤਾ।
20那领了三万个银币的,带着另外的三万前来,说:‘主啊,你交了三万给我,你看,我又赚了三万。’
20ਜਿਸ ਨੋਕਰ ਨੂੰ ਉਸਨੇ ਪੰਜ ਥੈਲੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਥੈਲਿਆਂ ਦੇ ਨਾਲ ਹੋਰ ਪੰਜ ਥੈਲੇ ਵੀ ਲੈ ਆਇਆ ਜੋ ਉਸਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਥੈਲੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਝੋਲੇ ਹਨ ਜਿਹਡ਼ੇ ਮੈਂ ਇਨ੍ਹਾਂ ਨਾਲ ਕਮਾਏ ਹਨ।’
21主人对他说:‘又良善又忠心的仆人哪,你作得好!你既然在不多的事上忠心,我要派你管理许多的事。进来,享受你主人的快乐吧!’
21“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋਡ਼ੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
22那领了一万二千的也前来,说:‘主啊,你交了一万二千给我,你看,我又赚了一万二千。’
22“ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਝੋਲੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਰਖਵਾਲੀ ਲਈ ਦੇ ਗਏ ਸੀ, ਮੈਂ ਉਸਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’
23主人对他说:‘又良善又忠心的仆人哪,你作得好!你既然在不多的事上忠心,我要派你管理许多的事。进来,享受你主人的快乐吧!’
23“ਮਾਲਕ ਨੇ ਆਖਿਆ, ‘ਬਹੁਤ ਵਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋਡ਼ੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’
24那领了六千的也前来,说:‘主啊,我知道你是个严厉的人,没有撒种的地方,你要收割;没有散播的地方,你要收聚。
24“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਝੋਲਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਾਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉਥੋਂ ਵਢਦੇ ਹੋ ਅਤੇ ਜਿਥੇ ਖਿਲਾਰਿਆ ਨਹੀਂ ਉਥੋਂ ਇਕੱਠਾ ਕਰਦੇ ਹੋ।’
25所以,我就害怕起来,去把你的钱藏在地里。你看,你的钱还在这里。’
25ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਝੋਲਾ।
26可是主人对他说:‘你这个又可恶又懒惰的仆人,你既然知道我要在没有撒种的地方收割,在没有散播的地方收聚,
26“ਮਾਲਕ ਨੇ ਉਸਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿਥੇ ਮੈਂ ਬੀਜਿਆ ਨਹੀਂ ਉਥੋਂ ਵਢਦਾ ਹਾਂ ਅਤੇ ਜਿਥੇ ਮੈਂ ਖਿਲਾਰਿਆ ਨਹੀਂ ਸੀ ਉਥੋਂ ਇਕੱਠਾ ਕਰਦਾ ਹਾਂ।
27那你就应该把我的钱存入银行,到我回来的时候,可以连本带利收回。
27ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁਡ਼ਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
28你们把他的六千银币拿去,交给那个有六万的。
28“ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ।
29因为凡是有的,还要给他,他就充足有余;凡是没有的,就算他有什么也要拿去。
29ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸਨੂੰ ਵਰਤਦਾ ਹੈ ਉਸਨੂੰ ਵਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
30把这没有用的仆人丢在外面的黑暗里,在那里必要哀哭切齿。’
30ਤਾਂ ਉਸਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’
31人子必审判万族“当人子在他的荣耀里,带着所有的使者降临的时候,他要坐在荣耀的宝座上。
31“ਜਦੋਂ ਮਨੁੱਖ ਦਾ ਪੁੱਤਰ ਆਪਾਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
32万族要聚集在他面前,他要把他们彼此分开,好像牧羊人把绵羊和山羊分开一样:
32ਸਾਰੀਆਂ ਕੌਮਾਂ ਉਸਦੇ ਅੱਗੇ ਇਕਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜਡ਼ੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵਖਰੀਆਂ ਕਰਦਾ ਹੈ।
33把绵羊放在右边,山羊放在左边。
33ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰਖੇਗਾ।
34那时,王要对右边的说:‘蒙我父赐福的,来承受创世以来为你们预备好的国吧。
34“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
35因为我饿了,你们给我吃;我渴了,你们给我喝;我作旅客,你们接待我;
35ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
36我赤身露体,你们给我衣服穿;我病了,你们看顾我;我在监里,你们来看我。’
36ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪਡ਼ੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿਤ੍ਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
37义人就回答:‘主啊,我们什么时候见你饿了就给你吃,渴了就给你喝呢?
37“ਤਦ ਚੰਗੇ ਲੋਕ ਉਸਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?’
38又什么时候见你作旅客就接待你,赤身露体就给你衣服穿呢?
38ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪਡ਼ਿਉਂ ਵੇਖਿਆ ਅਤੇ ਤੁਹਾਨੂੰ ਕੱਪਡ਼ੇ ਦਿੱਤੇ?
39或者什么时候见你病了,或在监里就来看你呢?’
39ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’
40王要回答他们:‘我实在告诉你们,你们所作的,只要是作在我一个最小的弟兄身上,就是作在我的身上了。’
40“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
41“王也要对左边的说:‘你们这被咒诅的,离开我,到为魔鬼和他的使者所预备的永火里去吧!
41“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚਲੇ ਜਾਓ, ਜਿਹਡ਼ੀ ਸ਼ੈਤਾਨ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।’
42因为我饿了,你们没有给我吃;我渴了,你们没有给我喝;
42ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
43我作旅客,你们没有接待我;我赤身露体,你们没有给我衣服穿;我病了,我在监里,你们没有看顾我。’
43ਜਦੋਂ ਮੈਂ ਇਕੱਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪਡ਼ਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
44他们就回答:‘主啊,我们什么时候见你饿了、渴了、作旅客、赤身露体、病了,或在监里,却没有服事你呢?’
44“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ’ ਕਦੋਂ ਅਸੀਂ ਤੁਹਾਨੂੰ ਭੁਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪਡ਼ਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
45王要回答他们:‘我实在告诉你们,这些事你们既然没有作在一个最小的身上,就是没有作在我的身上了。’
45“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।”
46他们要进入永远的刑罚,义人却要进入永生。”
46“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਵੀ ਜੀਵਨ ਪਾਉਨਗੇ।”