1耶稣受试探(可1:12-13;路4:1-13)
1ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾਡ਼ ਵਿੱਚ ਕੀਤੀ।
2耶稣禁食了四十昼夜,就饿了,
2ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁਖ ਲੱਗੀ।
3试探者前来对他说:“你若是 神的儿子,就吩咐这些石头变成食物吧!”
3ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
4耶稣回答:“经上记着:‘人活着,不是单靠食物,更要靠 神口里所出的一切话。’”
4ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।”‘ ਬਿਵਸਥਾ 8:3
5随后,魔鬼带耶稣进了圣城,使他站在殿顶上,
5ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬਡ਼ੇ ਉੱਚੇ ਸਥਾਨ ਉੱਤੇ ਖਡ਼ਾ ਕਰਕੇ ਕਿਹਾ,
6对他说:“你若是 神的儿子,就跳下去吧!因为经上记着:‘ 神为了你,会吩咐自己的使者用手托住你,免得你的脚碰到石头。’”
6“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।”‘ਜ਼ਬੂਰ 91:11-12
7耶稣对他说:“经上又记着:‘不可试探主你的 神。’”
7ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।”‘ਬਿਵਸਥਾ 6:16
8最后,魔鬼带耶稣上了一座极高的山,把世界各国和各国的荣华都指给他看。
8ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾਡ਼ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
9并且对他说:“你只要跪下来拜我,我就把这一切都给你。”
9ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
10但耶稣说:“撒但,走开!经上记着:‘当拜主你的 神,单要事奉他。’”
10ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
11于是魔鬼离开了耶稣,有天使前来服事他。
11ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ
12耶稣在加利利传道(可1:14-20;路4:14-15,5:1-11,6:17-19;约1:35-42)耶稣听见约翰被捕,就往加利利去。
12ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚਲਿਆ ਗਿਆ।
13他又离开拿撒勒,往西布伦和拿弗他利境内近海的迦百农去,住在那里,
13ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇਡ਼ੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
14为了要应验以赛亚先知所说的:
14ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।
15“西布伦地、拿弗他利地,沿海之路,约旦河外,外族人的加利利啊!
15“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
16住在黑暗中的人民,看见了大光;死亡幽暗之地的居民,有光照亮他们。”
16ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।” ਯਸਾਯਾਹ 9:1-2
17从那时起,耶稣就开始传道,说:“天国近了,你们应当悔改。”
17ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।”
18耶稣在加利利海边行走的时候,看见兄弟二人,就是名叫彼得的西门和他的弟弟安得烈,正在把网撒到海里去;他们是渔夫。
18ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ਡ਼ ਰਹੇ ਸਨ।
19耶稣就对他们说:“来跟从我,我要使你们作得人的渔夫。”
19ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
20他们立刻撇下网,跟从了他。
20ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ।
21耶稣又往前走,看见另一对兄弟,就是西庇太的儿子雅各和约翰,正和父亲西庇太在船上整理鱼网,他就呼召他们。
21ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
22他们立刻离了船,别了父亲,跟从了耶稣。
22ਉਹ ਝੱਟ ਬੇਡ਼ੀ ਅਤੇ ਆਪਣੇ ਪਿਉ ਨੂੰ ਛੱਡਕੇ ਉਸਦੇ ਮਗਰ ਹੋ ਤੁਰੇ।
23耶稣走遍加利利,在各会堂里教导人,宣扬天国的福音,医治民间各种疾病、各种病症。
23ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਕੀ ਨੂੰ ਹਟਾਉਂਦਾ ਸੀ।
24他的名声传遍了叙利亚全地,人们就把一切患病的,就是患各种疾病、疼痛、鬼附、癫痫、瘫痪的,都带到他面前,他就医好他们。
24ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
25于是有许多人从加利利、低加波利、耶路撒冷、犹太和约旦河东来跟从耶稣。
25ਵੱਡੀਆਂ ਭੀਡ਼ਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸਦੇ ਮਗਰ ਲੱਗ ਪਈਆਂ। ਚੰ