1不可判断(路6:37-38、41-42)
1“ਦੂਜੇ ਲੋਕਾਂ ਦਾ ਨਿਰਣਾ ਨਾ ਕਰੋ ਤਾਂ ਤੁਹਡਾ ਨਿਰਣਾ ਵੀ ਨਹੀਂ ਕੀਤਾ ਜਾਵੇਗਾ।
2你们怎样判断人,也必怎样被判断;你们用什么标准衡量人,也必照样被衡量。
2ਜੇਕਰ ਤੁਸੀਂ ਦੂਸਰਿਆਂ ਦਾ ਨਿਰਣਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਣਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
3为什么看见你弟兄眼中的木屑,却不理会自己眼中的梁木呢?
3ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂਡ਼ ਦੇ ਕਣ ਨੂੰ ਕਿਵੇਂ ਵੇਖ ਸਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦੇ।
4你自己眼中有梁木,怎能对弟兄说:‘让我除掉你眼中的木屑’呢?
4ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂਡ਼ ਦੇ ਕਣ ਨੂੰ ਕਢਾਂ’ ਜਦ ਕਿ ਹਲੇ ਵੀ ਤੁਹਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
5伪君子啊!先除掉你眼中的梁木,才可以看得清楚,去除掉弟兄眼中的木屑。
5ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕਢੋ ਤਾਂ ਹੀ ਤੁਸੀਂ ਉਸ ਕਣ ਨੂੰ ਕਢਣ ਵਾਸਤੇ ਸਪਸ਼ਟ ਤੌਰ ਤੇ ਵੇਖ ਸਕਦੇ ਹੋਂ।
6不要把圣物给狗,也不要把你们的珍珠丢在猪前,免得它们用脚把珍珠践踏,又转过来猛噬你们。
6ਪਵਿੱਤਰ ਵਸਤਾਂ ਕੁਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁਡ਼ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
7祈求就必得着(路11:9-13,13:24)“你们祈求,就给你们;寻找,就寻见;叩门,就给你们开门。
7“ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲਭੋ, ਤਾਂ ਲਭੇਗਾ। ਖਡ਼ਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
8因为凡祈求的就得着,寻找的就寻见,叩门的就给他开门。
8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂਂਢਣ ਵਾਲੇ ਨੂੰ ਲਭਦਾ ਹੈ ਅਤੇ ਖਡ਼ਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9你们中间哪一个人,儿子向他要饼,反给他石头;
9“ਤੁਹਾਡੇ ਵਿੱਚੋਂ ਕਿਹਡ਼ਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸਨੂੰ ਪੱਥਰ ਦੇਵੇਗਾ?
10要鱼,反给他蛇呢?
10ਜੇਕਰ ਉਹ ਇੱਕ ਮਛੀ ਮੰਗੇ, ਤਾਂ ਕੀ ਤੁਸੀਂ ਉਸਨੂੰ ਸੱਪ ਦੇਵੋਂਗੇ?
11你们虽然邪恶,尚且知道把好东西给儿女,何况你们在天上的父,难道不更把好东西赐给求他的人吗?
11ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ?
12你们愿意人怎样待你们,你们也要怎样待人,这是律法和先知的总纲。
12“ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।
13“你们当进窄门,因为引到灭亡的门是宽的,路是大的,进去的人也多;
13“ਤੁਸੀਂ ਭੀਡ਼ੇ ਫਾਟਕ ਰਾਹੀਂ ਵਡ਼ੋ ਕਿਉਂ ਜੋ ਇਹ ਰਾਹ ਸੁਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।
14但引到生命的门是窄的,路是小的,找着的人也少。
14ਪਰ ਉਹ ਫਾਟਕ ਬਡ਼ਾ ਭੀਡ਼ਾ ਹੈ ਅਤੇ ਔਖਾ ਹੈ ਜਿਹਡ਼ਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹਡ਼ੇ ਉਸਨੂੰ ਲਭਦੇ ਹਨ ਉਹ ਵਿਰਲੇ ਹਨ।
15坏树不能结好果子(路6:43-44)“提防假先知!他们披着羊皮到你们当中,里面却是残暴的狼。
15“ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆਡ਼ਾਂ ਵਰਗੇ ਹਨ।
16凭着他们的果子就可以认出他们来:荆棘里怎能摘到葡萄?蒺藜里怎能摘到无花果呢?
16ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈਡ਼ੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾਡ਼ੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖਡ਼ੇ ਤੇ ਅੰਜੀਰ ਉਗਦੇ ਹਨ।
17照样,好树结好果子,坏树结坏果子;
17ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾਡ਼ਾ ਬਿਰਛ ਮਾਡ਼ਾ ਫ਼ਲ ਦਿੰਦਾ ਹੈ।
18好树不能结坏果子,坏树也不能结好果子。
18ਚੰਗੇ ਬਿਰਛ ਬੁਰਾ ਫ਼ਲ ਨਹੀਂ ਦੇ ਸਕ੍ਕਦੇ ਅਤੇ ਨਾ ਹੀ ਮਾਡ਼ਾ ਬਿਰਛ ਚੰਗਾ ਫ਼ਲ ਦੇ ਸਕਦਾ ਹੈ।
19凡是不结好果子的树,就被砍下来,丢在火中。
19ਹਰੇਕ ਬਿਰਛ ਜਿਹਡ਼ਾ ਚੰਗਾ ਫ਼ਲ ਨਹੀਂ ਦਿੰਦਾ ਵਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁਟਿਆ ਜ੍ਜਾਂਦਾ ਹੈ।
20因此你们凭着他们的果子就可以认出他们来。
20ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।
21“不是每一个对我说:‘主啊,主啊!’的人,都能进入天国,唯有遵行我天父旨意的人,才能进去。
21ਉਹ ਜਿਹਡ਼ਾ ਕਿ ਮੈਨੂੰ ‘ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵਡ਼ੇਗਾ। ਸਿਰਫ਼ ਉਹੀ ਵਿਅਕਤੀ ਜਿਹਡ਼ਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦਾ ਹੈ।
22到那日,必有许多人对我说:‘主啊,主啊!难道我们没有奉你的名讲道,奉你的名赶鬼,奉你的名行过许多神迹吗?’
22ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈਕੇ ਭੂਤ ਨਹੀਂ ਕਢੇ ਅਤੇ ਕੀ ਤੇਰਾ ਨਾਮ ਲੈਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
23但我必向他们声明:‘我从来不认识你们;你们这些作恶的人,离开我去吧!’
23ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚਲੇ ਜਾਓ।”‘
24听道要行道(路6:47-49)“所以,凡听见我这些话又遵行的,就像聪明的人,把自己的房子盖在磐石上。
24“ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
25雨淋、水冲、风吹,摇撼那房子,房子却不倒塌,因为建基在磐石上。
25ਮੀਂਹ ਵਰ੍ਹਿਆ, ਹਢ਼ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸਦੇ ਘਰ ਨੂੰ ਧਕ੍ਕਾ ਮਾਰਿਆ ਪਰ ਉਹ ਨਾ ਡਿਗਿਆ, ਕਿਉਂਕਿ ਉਸ੍ਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
26凡听见我这些话却不遵行的,就像愚蠢的人,把自己的房子盖在沙土上。
26ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।
27雨淋、水冲、风吹,摇撼那房子,房子就倒塌了,并且倒塌得很厉害。”
27ਅਤੇ ਮੀਂਹ ਵਰ੍ਹਿਆ, ਹਢ਼ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧਕ੍ਕਾ ਵਜਿਆ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
28耶稣讲完了这些话,群众都惊奇他的教训。
28ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
29因为耶稣教导他们,像一个有权柄的人,不像他们的经学家。
29ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।