1海中的兽和地上的兽
1ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
2我所看见的兽,样子好像豹,脚像熊的脚,口像狮子的口。龙把自己的能力、王位和大权柄,都交给了它。
2ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
3兽的七头中有一个似乎受了致命伤,但那致命伤却医好了。全地的人都很惊奇,跟从那兽。
3ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
4因为龙把权柄交给了兽,大家就拜龙,也拜兽,说:“有谁可以跟这兽相比?有谁能与它作战呢?”
4ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂਕਿ ਉਸਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨ੍ਵਰ ਦੀ ਵੀ ਪੂਜਾ ਕੀਤੀ। ਉਨਹਆਂ ਨੇ ਪੁੱਛਿਆ, "ਇਸ੍ਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲਡ਼ ਸਕਦਾ ਹੈ?"
5龙又给了那兽一张说夸大和亵渎话的嘴巴,也给了它权柄可以任意而行四十二个月。
5ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
6兽就开口向 神说亵渎的话,亵渎他的名和他的帐幕,以及那些住在天上的。
6ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿਥੇ ਪਰਮੇਸ਼ੁਰ ਵਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵਸਦੇ ਹਨ ਬੇਇੱਜ਼ਤੀ ਕੀਤੀ।
7它得了允许能跟圣徒作战,并且能胜过他们;又有权柄给了它,可以管辖各支派、各民族、各方言、各邦国。
7ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲਡ਼ਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
8所有住在地上的人,名字没有记在创世以来被杀的羊羔之生命册上的,都要拜它。
8ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨ੍ਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹਡ਼ਾ ਮਾਰਿਆ ਗਿਆ ਸੀ।
9凡有耳的,就应当听!
9ਜਿਹਡ਼ਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
10如果人应该被俘掳,就必被俘掳;如果人应该被刀杀,就必被刀杀。在这里圣徒要有忍耐和信心!
10ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
11我又看见另一只兽从地里上来。它有两个角好像羊羔,说话好像龙。
11ਫ਼ਿਰ ਮੈਂ ਧਰਤੀ ਤੋਂ ਨਿਕ੍ਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
12它在头一只兽面前,行使头一只兽的一切权柄。它使全地和住在地上的人,都拜那受过致命伤而医好了的头一只兽。
12ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹਡ਼ੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹਡ਼ਾ ਭਰ ਚੁਕਿਆ ਸੀ।
13它又行大奇事,甚至在人面前叫火从天上降在地上。
13ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵਡਿਆਂ ਆਗ੍ਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।
14它得了能力,在头一只兽面前能行奇事,迷惑了住在地上的人,吩咐住在地上的人,要为那受过刀伤而还活着的兽做个像。
14ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
15又有能力赐给它,可以把气息给兽像,使兽像能够说话,并且能够杀害那些不拜兽像的人。
15ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।
16那从地里上来的兽,又要所有的人,无论大小贫富,自由的和作奴隶的,都在右手或额上,给自己作个记号。
16ਦੂਸਰੇ ਜਾਨਵਰ ਦਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥ੍ਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
17这记号就是兽的名字或兽名的数字,除了那有记号的,谁也不能买,谁也不能卖。
17ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।
18在这里要有智慧。有悟性的人,就让他计算兽的数字,因为这是人的数字,它的数字是六百六十六。
18ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋਡ਼ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ੍ਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।