1给撒狄教会的信
1"ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
2你要警醒,把那些剩下来将要死的坚强起来;因为我见你的行为在我 神面前是不完全的。
2ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
3所以,你应当回想你是怎样领受、怎样听见的;应该遵守,也应该悔改。你若不警醒,我就要像贼来到一样。我什么时候来到你那里,你决不能知道。
3ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸਨੂੰ ਯਾਦ ਰਖੋ। ਇਸਨੂੰ ਚਿੰਬਡ਼ੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚਲੇਗਾ।
4然而在撒狄你还有几名是未曾玷污自己衣服的,他们要身穿白衣与我同行;因为他们是配得上的。
4ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪਡ਼ਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿਟ੍ਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।
5得胜的,也必这样身穿白衣,我决不从生命册上涂抹他的名,我还要在我父和他的众天使面前,承认他的名。
5ਹਰ ਉਹ ਵਿਅਕਤੀ ਜਿਹਡ਼ਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿਟ੍ਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
6圣灵向众教会所说的话,有耳的就应当听。’
6ਹਰ ਵਿਅਕਤੀ ਜੋ ਸੁਣਦਾ ਹੈ ਉਸਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ।
7给非拉铁非教会的信“你要写信给在非拉铁非教会的使者,说:‘那圣洁的、真实的,拿着大卫的钥匙,开了就没有人能关,关了就没有人能开的(“拿着大卫的钥匙......没有人能开的”引自赛22:22),这样说:
7"ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
8我知道你的行为,看哪!我已经在你面前给你一道开着的门,是没有人能关的;因为你有一点点力量,也遵守我的道,没有否认我的名。
8ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
9看哪!从撒但的一党,就是自称是犹太人,其实不是犹太人,而是说谎的人中,我要使他们一些人来在你脚前下拜,并且知道我已经爱了你。
9"ਸੁਣੋ। ਇਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
10你既然遵守了我忍耐的道,我也必定保守你脱离那试炼的时候;这就是那将要临到普天下,来试炼住在地上的人的时候。
10ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹਡ਼ਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
11我必快来!你要持守你所有的,不要让人拿走你的冠冕。
11"ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ਡ਼ੀ ਰਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸਕੇਗਾ।
12得胜的,我要叫他在我 神的圣所里作柱子,他决不再出去,我也要把我 神的名,和我 神的城的名,就是那从天上、从我 神那里降下来的新耶路撒冷,以及我的新名,都写在他身上。
12ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
13圣灵向众教会所说的话,有耳的就应当听。’
13ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ।
14给老底嘉教会的信“你要写信给在老底嘉教会的使者,说:‘那位阿们的,忠信真实的见证人, 神创造万有的根源,这样说:
14"ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਹਡ਼ਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
15我知道你的行为,你不冷也不热;我巴不得你或冷或热。
15ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
16因为你好像温水,不热也不冷,所以我要把你从我口中吐出去。
16ਪਰ ਤੁਸੀਂ ਸਿਰਫ਼ ਕੋਸੇ ਹੋ- ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁਕ੍ਕਣ ਲਈ ਤਿਆਰ ਹਾਂ।
17你说:我是富足的,已经发了财,毫无缺乏。却不知你是困苦的、可怜的、贫穷的、瞎眼的、赤身的。
17"ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋਡ਼ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
18我劝你向我买精炼的金子,使你富足;又买白衣穿上,使你赤身的羞耻不会显露出来;也买眼药膏抹你的眼睛,使你可以看见。
18"ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪਡ਼ੇ ਖਰੀਦੋ ਜਿਹਡ਼ੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁਚ ਦੇਖ ਸਕੋਂਗੇ।
19凡是我所爱的,我就责备管教;所以你要热心,也要悔改。
19"ਮੈਂ ਉਨ੍ਹਾਂ ਲੋਕਾਂ ਨੂੰ ਝਿਡ਼ਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
20看哪!我站在门外敲门;如果有人听见我的声音就开门的,我要进到他那里去,我要跟他在一起,他也要跟我在一起吃饭。
20ਇਹ ਮੈਂ ਹਾਂ। ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
21得胜的,我必定赐他和我一同坐在我的宝座上,正像我得了胜和我父一同坐在他的宝座上一样。
21"ਹਰ ਉਸ ਵਿਅਕਤੀ ਨੂੰ ਜਿਹਡ਼ਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ।
22圣灵向众教会所说的话,有耳的就应当听。’”
22ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।"