1得胜的羊羔配展开书卷
1ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
2我又看见一位大力的天使,大声宣告说:“谁配展开那书卷,拆开它的封印呢?”
2ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਕੌਣ ਇਨ੍ਹਾਂ ਮੋਹਰਾਂ ਨੂੰ ਤੋਡ਼ਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਮਰਥ ਹੈ"
3在天上、地上、地底下,没有一个能够展开书卷观看的。
3ਪਰ ਉਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹਡ਼ਾ ਸੂਚੀ ਪੱਤਰ ਖੋਲ੍ਹ ਸਕੇ ਜਾਂ ਅੰਦਰ ਝਾਕ ਸਕੇ।
4因为没有人配展开观看书卷,我就大哭。
4ਮੈਂ ਚੀਕਿਆ ਅਤੇ ਚੀਕਿਆ ਕਿਉਂਕਿ ਉਥੇ ਅਜਿਹਾ ਕੋਈ ਨਹੀ ਸੀ ਜਿਹਡ਼ਾ ਸੂਚੀ ਪੱਤਰ ਖੋਲ੍ਹਣ ਜਾਂ ਉਸਦੇ ਅੰਦਰ ਝਾਕਣ ਦੇ ਸਮਰਥ ਹੁੰਦਾ।
5长老中有一位对我说:“不要哭!看哪,那从犹大支派出来的狮子,大卫的根,他已经得胜了,他能够展开那书卷,拆开它的七印。”
5ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। "ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।"
6我又看见在宝座和四个活物中间,并且在众长老中间,有羊羔站着,像是被杀过的。他有七角七眼,就是 神的七灵,奉差遣到全地去的。
6ਫ਼ੇਰ ਮੈਂ ਤਖਤ ਦੇ ਸਾਮ੍ਹਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿਚਕਾਰ ਇੱਕ ਲੇਲਾ ਖਢ਼ਾ ਦੇਖਿਆ। ਲੇਲਾ ਇਉਂ ਦਿਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹਡ਼ੇ ਦੁਨੀਆਂ ਵਿੱਚ ਭੇਜੇ ਗਏ ਸਨ।
7羊羔走过去,从坐在宝座上那位的右手中取了书卷。
7ਲੇਲਾ ਆਇਆ ਅਤੇ ਉਸਨੇ ਉਸਦੇ ਸੱਜੇ ਹੱਥ ਵਿੱਚੋਂ, ਜਿਹਡ਼ਾ ਤਖਤ ਤੇ ਬੈਠਾ ਸੀ, ਸੂਚੀ ਫ਼ਡ਼ ਲਈ।
8他拿了书卷之后,四个活物和二十四位长老就俯伏在羊羔面前,各拿着琴和盛满了香的金炉,这香就是众圣徒的祈祷。
8ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ਡ਼ੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਸਨ।
9他们唱着新歌,说:“你配取书卷,配拆开封印,因为你曾被杀,曾用你的血,从各支派、各方言、各民族、各邦国,把人买了来归给 神,
9ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ; "ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
10使他们成为我们 神的国度和祭司,他们要在地上执掌王权。”
10ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਣਗੇ।
11我又观看,听见了千千万万天使的声音,他们都在宝座、活物和长老的四周,
11ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉਥੇ ਅਣਗਿਣਤ ਦੂਤ ਸਨ।
12大声说:“被杀的羊羔是配得权能、丰富、智慧、力量、尊贵、荣耀、颂赞的!”
12ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ; "ਉਹ ਲੇਲਾ ਜਿਹਡ਼ਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।"
13我又听见在天上、地上、地底下和海里的一切被造之物,以及天地间的万有,都说:“愿颂赞、尊贵、荣耀、能力,都归给坐在宝座上的那一位和羊羔,直到永永远远!”
13ਫ਼ੇਰ ਮੈਂ ਸਵਰਗ ਵਿਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿਚਲੀ ਹਰ ਸ਼ੈਅ ਨੂੰ ਇਕਲਿਆਂ ਇਹ ਕਹਿੰਦਿਆਂ ਸੁਣਿਆ; "ਉਸ ਇੱਕ ਨੂੰ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।"
14四个活物就说:“阿们!”众长老也俯伏敬拜。
14ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, "ਆਮੀਨ।" ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।