聖經新譯本 (Simplified)

Punjabi: NT

Revelation

6

1羊羔揭开六个印
1ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, "ਆਓ।"
2我观看,见有一匹白马;骑在马上的拿着弓,有冠冕赐给他,他就出去,得胜并且要再得胜。
2ਮੈਂ ਤਕਿਆ, ਅਤੇ ਉਥੇ ਮੇਰੇ ਅੱਗੇ ਇੱਕ ਚਿਟ੍ਟਾ ਘੋਡ਼ਾ ਸੀ। ਘੁਡ਼ਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ਡ਼ਿਆ ਹੋਇਆ ਸੀ। ਅਤੇ ਉਸਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
3羊羔揭开了第二个印的时候,我听见第二个活物说:“你来!”
3ਲੇਲੇ ਨੇ ਦੂਸਰੀ ਮੋਹਰ ਖੋਲ੍ਹੀ। ਫ਼ੇਰ ਮੈਂ ਦੂਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, "ਆਓ।"
4就另有一匹红马出来,骑在马上的得了权柄,可以从地上夺去和平,使人互相残杀,又有一把大刀赐给他。
4ਫ਼ੇਰ ਇੱਕ ਹੋਰ ਘੋਡ਼ਾ ਬਾਹਰ ਆਇਆ। ਇਹ ਲਾਲ ਘੋਡ਼ਾ ਸੀ। ਘੁਡ਼ਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੁਡ਼ਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
5羊羔揭开了第三个印的时候,我听见第三个活物说:“你来!”我观看,见有一匹黑马;骑在马上的,手中拿着天平。
5ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, "ਆਓ।" ਮੈਂ ਤਕਿਆ ਅਤੇ ਉਥੇ ਮੇਰੇ ਅੱਗੇ ਇੱਕ ਕਾਲਾ ਘੋਡ਼ਾ ਸੀ। ਘੁਡ਼ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕਡ਼ੀ ਫ਼ਡ਼ੀ ਹੋਈ ਸੀ।
6我听见在四个活物中间,仿佛有声音说:“一公升小麦卖一个银币,三公升大麦卖一个银币,油和酒也不可糟蹋。”
6ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓਥੋਂ ਆ ਰਹੀ ਸੀ ਜਿਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, "ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਡਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।"
7羊羔揭开了第四个印的时候,我听见第四个活物的声音说:“你来!”
7ਲੇਲੇ ਨੇ ਚੌਥੀ ਮੋਹਰ ਖੋਲ੍ਹੀ। ਫ਼ੇਰ ਮੈਂ ਚੌਥੀ ਸਜੀਵ ਚੀਜ਼ ਦੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਆਓ।"
8我观看,见有一匹灰马;骑在马上的,名字叫作“死”。阴间也跟随着他。他们得了权柄可以管辖地上的四分之一,又要用刀剑、饥荒、瘟疫和地上的野兽去杀人。
8ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
9羊羔揭开了第五个印的时候,我看见祭坛底下,有为了 神的道,并且为了自己所作的见证而被杀的人的灵魂。
9ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
10他们大声喊叫,说:“圣洁真实的主啊!你不审判住在地上的人,给我们伸流血的冤,要到几时呢?”
10ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, "ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਰਣਾ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?"
11于是有白袍赐给他们各人,又有话吩咐他们要安息一会儿,等到那些与他们同作仆人和弟兄,像他们一样将要被杀的人,凑满了数目的时候。
11ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
12羊羔揭开了第六个印的时候,我观看,大地震就发生了。太阳变黑,像粗糙的黑毛布;整个月亮变红,像血一样;
12ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
13天上的星辰坠落在地上,像无花果树被大风摇动,落下还没有成熟的果子。
13ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵਗਦੀ ਹੈ ਤਾਂ ਆਪਣੇ ਕਚ੍ਚੇ ਫ਼ਲ ਸੁੱਟ ਦਿੰਦਾ ਹੈ।
14天隐退了,像书被卷起来一样;山岭和海岛都从原处移去了。
14ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾਡ਼ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।
15地上的君王、大臣、军长、财主、勇士和所有作奴隶的、自由的,都藏在山洞和岩穴里。
15ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾਡ਼ਾਂ ਦੀਆਂ ਉਤਲੀਆਂ ਚੱਟਾਨਾਂ ਪਿਛੇ ਲਕੋ ਲਿਆ। ਉਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
16他们向山岭和岩石说:“倒在我们身上吧!把我们藏起来,躲避坐在宝座上那位的面,和羊羔的震怒!
16ਲੋਕਾਂ ਨੇ ਪਹਾਡ਼ਾਂ ਅਤੇ ਚੱਟਾਨਾਂ ਨੂੰ ਆਖਿਆ, "ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
17因为他们震怒的大日子来到了,谁能站立得住呢?”
17ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁਕਿਆ ਹੈ। ਕੌਣ ਇਸਦਾ ਸਾਮ੍ਹਣਾ ਕਰ ਸਕਦਾ ਹੈ?"