1弟兄们,我心里切切盼望的,并且为以色列人向 神祈求的,是要他们得救。
1ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸਕਣ।
2我可以为他们作证,他们对 神有热心,但不是按着真见识;
2ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
3他们既然不明白 神的义,而又企图建立自己的义,就不服 神的义了。
3ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
4因为律法的终极就是基督,使所有信的人都得着义。
4ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹਡ਼ਾ ਉਸ ਵਿੱਚ ਨਿਹਚਾ ਰਖਦਾ ਹੈ, ਧਰਮੀ ਬਣਾਇਆ ਜਾਵੇਗਾ।
5求告主名的都必得救论到出于律法的义,摩西写着说:“遵行这些事的人就必因这些事而活。”
5ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹਡ਼ਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।”
6但那出于信心的义却这样说:“你心里不要说:‘谁要升到天上去呢?’(就是要把基督领下来,)
6ਪਰ ਪੋਥੀ ਧਾਰਮਿਕਤਾ ਬਾਰੇ ਆਸਥਾ ਰਾਹੀਂ ਆਖਦੀ ਹੈ: “ਆਪਣੇ ਚਿਤ੍ਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?”‘ ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”
7或是说:‘谁要下到深渊去呢?’(就是要把基督从死人中领上来。)”
7“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ”‘ ਇਸ ਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਆਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”
8然而那出于信心的义还说什么呢?”这话与你相近,在你口里,也在你心里。”这话就是我们所传信心的信息。
8ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇਡ਼ੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿਖਿਆ ਨਿਹਚਾ ਦੀ ਸਿਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।
9你若口里认耶稣为主,心里信 神使他从死人中复活,就必得救;
9ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
10因为心里相信就必称义,用口承认就必得救。
10ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।
11经上说:“所有信靠他的人,必不致失望。”
11ਹਾਂ, ਪੋਥੀ ਆਖਦੀ ਹੈ, “ਜਿਹਡ਼ਾ ਵੀ ਮਨੁੱਖ ਉਸ ਉੱਪਰ ਨਿਹਚਾ ਰਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
12其实并不分犹太人和希腊人,因为大家同有一位主;他厚待所有求告他的人,
12ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹਡ਼ੇ ਉਸ ਵਿੱਚ ਨਿਹਚਾ ਰਖਦੇ ਹਨ।
13因为“凡求告主名的,都必得救。”
13ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।”
14然而,人还没有信他,怎能求告他呢?没有听见他,怎能信他呢?没有人传扬,怎能听见呢?
14ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ?
15如果没有蒙差遣,怎能传扬呢?如经上所记:“那些传美事报喜讯的人,他们的脚踪多么美!”
15ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹਡ਼ੇ ਖੁਸ਼ ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
16但并不是所有的人都顺从福音,因为以赛亚说:“主啊,我们所传的,有谁信呢?”
16ਪਰ ਸਾਰੇ ਯਹੂਦੀਆਂ ਨੇ ਖੁਸ਼ ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
17可见信心是从所听的道来的,所听的道是借着基督的话来的。
17ਇਸ ਲਈ ਨਿਹਚਾ, ਖੁਸ਼ ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
18但是我要说,他们没有听见吗?他们的确听见了,如经上所记:“他们的声音传遍全地,他们的言语传到地极。”
18ਪਰ ਮੈਂ ਪੁਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।” ਜ਼ਬੂਰ 19:4
19我再说:以色列人真的不明白吗?首先,摩西说:“我要使你们对那不是子民的生嫉妒,对那无知的民族起忿怒。”
19ਮੈਂ ਫ਼ਿਰ ਪੁਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।” ਬਿਵਸਥਾ 32:21
20后来,以赛亚也放胆地说:“没有寻找我的,我让他们找到;没有求问我的,我向他们显现。”
20ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ: “ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਨ੍ਹਾਂ ਨੇ ਮੈਨੂੰ ਲਭ ਲਿਆ। ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।” ਯਸਾਯਾਹ 65:1
21论到以色列人,他却说:“我整天向那悖逆顶嘴的子民伸开双手。”
21ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ-ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”