1亚伯拉罕因信称义
1ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?
2亚伯拉罕若是因行为称义,就有可夸的,只是不能在 神面前夸口。
2ਉਸਨੇ ਨਿਹਚਾ ਬਾਰੇ ਕੀ ਸਿਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸਕਿਆ।
3经上怎么样说呢?”亚伯拉罕信 神,这就算为他的义。”
3ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸਨੂੰ ਧਰਮੀ ਕਰਾਰ ਦਿੱਤਾ।”
4作工的得工资,不算是恩典,是他应得的。
4ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।
5可是,那不作工而只信那称不敬虔的人为义的 神的,他的信就算为义了。
5ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸਨੂੰ ਧਰਮੀ ਬਣਾਉਂਦਾ ਹੈ।
6大卫也是这样说,那不靠行为而蒙 神算为义的人是有福的!
6ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸਨੂੰ ਪਰਮੇਸ਼ੁਰ ਉਸਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
7“过犯得蒙赦免,罪恶得到遮盖的人,是有福的;
7“ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।
8主不算为有罪的,这人是有福的。”
8ਧੰਨ ਹੈ ਉਹ ਮਨੁੱਖ ਜਿਸਦੇ ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।
9这样看来,那有福的人,是指受割礼的呢,还是指没有受割礼的呢?因为我们说:“亚伯拉罕的信算为他的义。”
9ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।
10那么,是怎样算的呢?是在他受割礼以后呢,还是在他受割礼之前呢?不是在他受割礼以后,而是在他受了割礼以前。
10ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।
11他领受了割礼为记号,作他受割礼之前因信称义的印证,使他作所有没有受割礼而信之人的父,使他们也被算为义;
11ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
12又作受割礼之人的父,就是作那些不仅受割礼,并且照着我们祖宗亚伯拉罕未受割礼时就信的那脚踪而行之人的父。
12ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹਡ਼ੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹਡ਼ੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
13 神应许的他必能成就原来 神给亚伯拉罕和他后裔承受世界的应许,并不是因着律法,而是借着因信而来的义。
13ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹਡ਼ੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
14如果属于律法的人才能成为后嗣,信就没有作用,应许也就落空了。
14ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।
15因为律法带来刑罚,没有律法,就没有违背律法的事。
15ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸਕਦੀ?
16所以,成为后嗣是因着信,为的是要按着 神的恩典,使给所有后裔的应许坚定不移,不但临到那属于律法的人,也临到那效法亚伯拉罕而信的人。亚伯拉罕在 神面前作我们众人的父,
16ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
17如经上所记:“我已经立了你作万国的父。”他所信的,是叫死人得生命、使无变为有的 神。
17ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
18在他没有盼望的时候,仍然怀着盼望去信,因此就成了万国的父,正如 神所说:“你的后裔将要这样众多。”
18ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
19他快到一百岁的时候,想到自己的身体好像已经死了,撒拉也不能生育,他的信心还是不软弱,
19ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
20也没有因着不信而疑惑 神的应许,反倒坚信不移,把荣耀归给 神,
20ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
21满心相信 神所应许的, 神必能成就。
21ਦੂਜੇ ਪਾਸੇ, ਉਸਨੇ ਦ੍ਰਿਡ਼ਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
22因此,这就算为他的义。
22ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸਨੂੰ ਧਰਮੀ ਬਣਾਇਆ।” ਇਹ ਸ਼ਬਦ “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ” ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
23“算为他的义”这一句话,不是单为他写的,
23ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ।
24也是为我们这将来得算为义的人写的,就是为我们这信 神使我们的主耶稣从死人中复活的人写的。
24ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਉਭਾਰਿਆ।
25耶稣为我们的过犯被交去处死,为我们的称义而复活。
25ਯਿਸੂ ਸਾਡੇ ਪਾਪਾਂ ਖਾਤਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।