1因信称义后所得的恩典
1ਜੇਕਰ ਅਸੀਂ ਆਪਣੇ ਨਿਹਚੇ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
2我们也凭着信,借着他可以进入现在所站的这恩典中,并且以盼望得享 神的荣耀为荣。
2ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿਡ਼ਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
3不但这样,我们更以患难为荣;知道患难产生忍耐,
3ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
4忍耐产生毅力,毅力产生盼望;
4ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।
5盼望是不会令人蒙羞的,因为 神借着所赐给我们的圣灵,把他的爱浇灌在我们的心里。
5ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿਡ਼ਕਾ ਕੀਤਾ ਹੈ। ਉਸਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
6当我们还软弱的时候,基督就照所定的日期,为不敬虔的人死了。
6ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
7为义人死,是少有的;为好人死,或有敢作的;
7ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿ ਅਕਤੀ ਬਡ਼ਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇਛੁਕ ਹੋ ਸਕਦਾ।
8唯有基督在我们还作罪人的时候为我们死, 神对我们的爱就在此显明了。
8ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹਾਯ।
9所以,我们现在既然因他的血称义,就更要借着他免受 神的忿怒。
9ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
10我们作仇敌的时候,尚且借着 神儿子的死与他复和,既然复和了,就更要因他的生得救了!
10ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
11不但这样,我们现在已经借着我们的主耶稣基督与 神复和,也借着他以 神为荣。
11ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
12亚当与基督的比较正好像罪借着一个人入了世界,死又是从罪来的,所以死就临到全人类,因为人人都犯了罪。
12ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
13没有律法以前,罪已经在世界上了;不过,没有律法的时候,罪也不算罪。
13ਪਾਪ ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿਥੇ ਕਿਤੇ ਸ਼ਰ੍ਹਾ ਨਹੀਂ ਹੈ ਉਥੇ ਪਾਪ ਦਾ ਲੇਖਾ ਨਹੀਂ ਹੁੰਦਾ।
14可是,从亚当到摩西,死就掌权了,甚至那些不像亚当那样犯罪的人,也在死的权下;亚当正是要来的那一位的预表。
14ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
15但恩赏和过犯是截然不同的;如果因着那一人的过犯,众人都死了, 神的恩典和这一人耶稣基督在恩典里的赏赐,对众人就更加丰盛了。
15ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
16这赏赐和那一人犯罪的后果也是不同的;因为审判是由一人而来,以致定罪,恩赏却由许多过犯而来,以致称义。
16ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।
17如果因着那一人的过犯,死就因那一人而掌权,那些蒙丰富的恩典并且得公义为赏赐的,就更要因这一位耶稣基督在生命中掌权了。
17ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹਡ਼ੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।
18这样看来,因一次的过犯,全人类都被定罪;照样,因一次的义行,全人类都被称义得生命了。
18ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
19因着那一人的悖逆,众人就被列为罪人;照样,因着这一人的顺服,众人也被列为义人了。
19ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਵਗਿਆ ਕ੍ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।
20律法的出现,是要叫过犯增多;然而罪在哪里增多,恩典就更加增多了。
20ਸ਼ਰ੍ਹਾ ਲੋਕਾਂ ਤੋਂ ਵਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵਧ ਤੋਂ ਵਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵਧ ਤੋਂ ਵਧ ਆਪਣੀ ਕਿਰਪਾ ਵਰਤਾਈ।
21罪借着死掌权;照样,恩典也借着义掌权,使人借着我们的主耶稣基督进入永生。
21ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਵੀ ਜੀਵਨ ਲਿਆਵੇਗੀ।