King James Version

Punjabi: NT

Hebrews

13

1Let brotherly love continue.
1ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।
2Be not forgetful to entertain strangers: for thereby some have entertained angels unawares.
2ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
3Remember them that are in bonds, as bound with them; and them which suffer adversity, as being yourselves also in the body.
3ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹਡ਼ੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
4Marriage is honourable in all, and the bed undefiled: but whoremongers and adulterers God will judge.
4ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
5Let your conversation be without covetousness; and be content with such things as ye have: for he hath said, I will never leave thee, nor forsake thee.
5ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6
6So that we may boldly say, The Lord is my helper, and I will not fear what man shall do unto me.
6ਇਸ ਲਈ ਅਸੀਂ ਯਕੀਨੀ ਆਖ ਸਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾਡ਼ ਸਕਦੇ।” ਜ਼ਬੂਰ 118:6
7Remember them which have the rule over you, who have spoken unto you the word of God: whose faith follow, considering the end of their conversation.
7ਆਪਣੇ ਆਗੂਆਂ ਨੂੰ ਚੇਤੇ ਰਖੋ। ਉਨਹਆਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
8Jesus Christ the same yesterday, and to day, and for ever.
8ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
9Be not carried about with divers and strange doctrines. For it is a good thing that the heart be established with grace; not with meats, which have not profited them that have been occupied therein.
9ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ। ਉਨਹਆਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।
10We have an altar, whereof they have no right to eat which serve the tabernacle.
10ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹਡ਼ੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
11For the bodies of those beasts, whose blood is brought into the sanctuary by the high priest for sin, are burned without the camp.
11ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ।
12Wherefore Jesus also, that he might sanctify the people with his own blood, suffered without the gate.
12ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।
13Let us go forth therefore unto him without the camp, bearing his reproach.
13ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸਨੂੰ ਮਸੀਹ ਨੇ ਕੀਤਾ ਸੀ।
14For here have we no continuing city, but we seek one to come.
14ਇਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹਡ਼ਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿਖ੍ਖ ਵਿੱਚ ਮਿਲੇਗਾ।
15By him therefore let us offer the sacrifice of praise to God continually, that is, the fruit of our lips giving thanks to his name.
15ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
16But to do good and to communicate forget not: for with such sacrifices God is well pleased.
16ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
17Obey them that have the rule over you, and submit yourselves: for they watch for your souls, as they that must give account, that they may do it with joy, and not with grief: for that is unprofitable for you.
17ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
18Pray for us: for we trust we have a good conscience, in all things willing to live honestly.
18ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
19But I beseech you the rather to do this, that I may be restored to you the sooner.
19ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵਧ੍ਧ ਚਾਹੁੰਦਾ ਹਾਂ।
20Now the God of peace, that brought again from the dead our Lord Jesus, that great shepherd of the sheep, through the blood of the everlasting covenant,
20[This verse may not be a part of this translation]
21Make you perfect in every good work to do his will, working in you that which is wellpleasing in his sight, through Jesus Christ; to whom be glory for ever and ever. Amen.
21[This verse may not be a part of this translation]
22And I beseech you, brethren, suffer the word of exhortation: for I have written a letter unto you in few words.
22ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
23Know ye that our brother Timothy is set at liberty; with whom, if he come shortly, I will see you.
23ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
24Salute all them that have the rule over you, and all the saints. They of Italy salute you.
24ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।
25Grace be with you all. Amen.
25ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।