1For every high priest taken from among men is ordained for men in things pertaining to God, that he may offer both gifts and sacrifices for sins:
1ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
2Who can have compassion on the ignorant, and on them that are out of the way; for that he himself also is compassed with infirmity.
2ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
3And by reason hereof he ought, as for the people, so also for himself, to offer for sins.
3ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚਢ਼ਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
4And no man taketh this honour unto himself, but he that is called of God, as was Aaron.
4ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7
5So also Christ glorified not himself to be made an high priest; but he that said unto him, Thou art my Son, to day have I begotten thee.
5[This verse may not be a part of this translation]
6As he saith also in another place, Thou art a priest for ever after the order of Melchisedec.
6[This verse may not be a part of this translation]
7Who in the days of his flesh, when he had offered up prayers and supplications with strong crying and tears unto him that was able to save him from death, and was heard in that he feared;
7ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
8Though he were a Son, yet learned he obedience by the things which he suffered;
8ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ।
9And being made perfect, he became the author of eternal salvation unto all them that obey him;
9ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹਡ਼ੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
10Called of God an high priest after the order of Melchisedec.
10ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
11Of whom we have many things to say, and hard to be uttered, seeing ye are dull of hearing.
11ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
12For when for the time ye ought to be teachers, ye have need that one teach you again which be the first principles of the oracles of God; and are become such as have need of milk, and not of strong meat.
12ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋਡ਼ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ੍ਧ ਵਾਂਗ ਲੋਡ਼ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
13For every one that useth milk is unskilful in the word of righteousness: for he is a babe.
13ਕੋਈ ਵੀ ਜਿਹਡ਼ਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
14But strong meat belongeth to them that are of full age, even those who by reason of use have their senses exercised to discern both good and evil.
14ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹਡ਼ੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹਡ਼ੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।