1And I do not wish you to be ignorant, brethren, that all our fathers were under the cloud, and all passed through the sea,
1ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।
2and all to Moses were baptized in the cloud, and in the sea;
2ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ।
3and all the same spiritual food did eat,
3ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।
4and all the same spiritual drink did drink, for they were drinking of a spiritual rock following them, and the rock was the Christ;
4ਅਤੇ ਉਨ੍ਹਾਂ ਸਭਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹਡ਼ੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹੀ ਸੀ।
5but in the most of them God was not well pleased, for they were strewn in the wilderness,
5ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।
6and those things became types of us, for our not passionately desiring evil things, as also these did desire.
6ਅਤੇ ਇਹ ਗੱਲਾਂ ਜਿਹਡ਼ੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
7Neither become ye idolaters, as certain of them, as it hath been written, `The people sat down to eat and to drink, and stood up to play;`
7ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨਚ੍ਚਣ ਲਈ ਖਲੋ ਗਏ।”
8neither may we commit whoredom, as certain of them did commit whoredom, and there fell in one day twenty-three thousand;
8ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।
9neither may we tempt the Christ, as also certain of them did tempt, and by the serpents did perish;
9ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਖਿਆ।
10neither murmur ye, as also some of them did murmur, and did perish by the destroyer.
10ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।
11And all these things as types did happen to those persons, and they were written for our admonition, to whom the end of the ages did come,
11ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।
12so that he who is thinking to stand — let him observe, lest he fall.
12ਇਸ ਲਈ ਜਿਹਡ਼ਾ ਇਹ ਸੋਚਦਾ ਹੈ ਕਿ ਉਹ ਦ੍ਰਿਢ਼ਤਾ ਨਾਲ ਖਲੋਤਾ ਹੈ, ਉਸਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।
13No temptation hath taken you — except human; and God is faithful, who will not suffer you to be tempted above what ye are able, but He will make, with the temptation, also the outlet, for your being able to bear [it].
13ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।
14Wherefore, my beloved, flee from the idolatry;
14ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ।
15as to wise men I speak — judge ye what I say:
15ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁਧਿਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਣਾ ਕਰੋ।
16The cup of the blessing that we bless — is it not the fellowship of the blood of the Christ? the bread that we break — is it not the fellowship of the body of the Christ?
16ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਸ਼ੁਕਰਾਨਾ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹਡ਼ੀ ਰੋਟੀ ਅਸੀਂ ਤੋਡ਼ਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸ਼ਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
17because one bread, one body, are we the many — for we all of the one bread do partake.
17ਇਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸ਼ਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।
18See Israel according to the flesh! are not those eating the sacrifices in the fellowship of the altar?
18ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹਡ਼ੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?
19what then do I say? that an idol is anything? or that a sacrifice offered to an idol is anything? —
19ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚਢ਼ਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
20[no,] but that the things that the nations sacrifice — they sacrifice to demons and not to God; and I do not wish you to come into the fellowship of the demons.
20ਪਰ ਮੈਂ ਇਹ ਆਖਦਾ ਹਾਂ ਕਿ ਜਿਹਡ਼ੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
21Ye are not able the cup of the Lord to drink, and the cup of demons; ye are not able of the table of the Lord to partake, and of the table of demons;
21ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸਕਦੇ।
22do we arouse the Lord to jealousy? are we stronger than He?
22ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸਦੇ ਨਾਲੋਂ ਬਲਵਾਨ ਹਾਂ? ਨਹੀਂ।
23All things to me are lawful, but all things are not profitable; all things to me are lawful, but all things do not build up;
23“ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ।” “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।
24let no one seek his own — but each another`s.
24ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹਡ਼ੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
25Whatever in the meat-market is sold eat ye, not inquiring, because of the conscience,
25ਗੋਸ਼ਤ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉਠਾਓ।
26for the Lord`s [is] the earth, and its fulness;
26ਤੁਸੀਂ ਇਸ ਨੂੰ ਖਾ ਸਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
27and if any one of the unbelieving do call you, and ye wish to go, all that is set before you eat, nothing inquiring, because of the conscience;
27ਜਿਹਡ਼ਾ ਵਿਅਕਤੀ ਆਸਥਾਵਾਨ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸਕਦਾ ਹੈ। ਇਹ ਸਿਧ ਕਰਨ ਲਈ ਕੋਈ ਸਵਾਲ ਨਾ ਉਠਾਓ ਕਿ ਇਸਨੂੰ ਖਾਣਾ ਚੰਗਾ ਹੈ ਜਾਂ ਨਹੀਂ।
28and if any one may say to you, `This is a thing sacrificed to an idol,` — do not eat, because of that one who shewed [it], and of the conscience, for the Lord`s [is] the earth and its fulness:
28ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
29and conscience, I say, not of thyself, but of the other, for why [is it] that my liberty is judged by another`s conscience?
29ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਗੋਸ਼ਤ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਣਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।
30and if I thankfully do partake, why am I evil spoken of, for that for which I give thanks?
30ਮੈਂ ਭੋਜਨ ਦਾ ਸ਼ੁਕਰਾਨਾ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ।
31Whether, then, ye eat, or drink, or do anything, do all to the glory of God;
31ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
32become offenceless, both to Jews and Greeks, and to the assembly of God;
32ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।
33as I also in all things do please all, not seeking my own profit, but that of many — that they may be saved.
33ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇਲਈ ਕੀ ਚੰਗਾ ਹੈ ਮੈਂ ਇਸਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸਕੇ।