1Having, then, these promises, beloved, may we cleanse ourselves from every pollution of flesh and spirit, perfecting sanctification in the fear of God;
1ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁਧ੍ਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸ਼ਰੀਰ ਜਾਂ ਆਤਮੇ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਡਾ ਆਦਰ ਕਰਦੇ ਹਾਂ।
2receive us; no one did we wrong; no one did we waste; no one did we defraud;
2ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
3not to condemn you do I say [it], for I have said before that in our hearts ye are to die with and to live with;
3ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਂ ਦੇ ਇਛੁੱਕ ਹਾਂ ਅਤੇ ਇਥ੍ਥੋ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
4great [is] my freedom of speech unto you, great my glory on your behalf; I have been filled with the comfort, I overabound with the joy on all our tribulation,
4ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
5for also we, having come to Macedonia, no relaxation hath our flesh had, but on every side we are in tribulation, without [are] fightings, within — fears;
5ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕਡ਼ਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲਡ਼ਾਈਆਂ ਸਨ ਅਤੇ ਸਾਡੇ ਅੰਦਰ ਡਰ।
6but He who is comforting the cast-down — God — He did comfort us in the presence of Titus;
6ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
7and not only in his presence, but also in the comfort with which he was comforted over you, declaring to us your longing desire, your lamentation, your zeal for me, so that the more I did rejoice,
7ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹਾਡ਼ਾ ਦਿਲਾਸਾ ਤੁਸੀਂ ਉਸਨੂੰ ਦਿੱਤਾ, ਤੀਤੁਸ ਨੇ ਸਾਨੂੰ ਦਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸਨੇ ਦਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।
8because even if I made you sorry in the letter, I do not repent — if even I did repent — for I perceive that the letter, even if for an hour, did make you sorry.
8ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇਡ਼ੇ ਚਿਰ ਲਈ ਉਦਾਸ ਕੀਤਾ।
9I now do rejoice, not that ye were made sorry, but that ye were made sorry to reformation, for ye were made sorry toward God, that in nothing ye might receive damage from us;
9ਹੁਣ ਮੈਂ ਖੁਸ਼ ਹਾਂ। ਇਸ ਲੀ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੁ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁਖ ਨਹੀਂ ਪਹੁੰਚਾਇਆ।
10for the sorrow toward God reformation to salvation not to be repented of doth work, and the sorrow of the world doth work death,
10ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
11for, lo, this same thing — your being made sorry toward God — how much diligence it doth work in you! but defence, but displeasure, but fear, but longing desire, but zeal, but revenge; in every thing ye did approve yourselves to be pure in the matter.
11ਤੁਹਾਨੂੰ ਗਮ ਮਿਲਿਆ ਜਿਹਡ਼ਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮਸਿਆ ਬ੍ਬਾਰੇ ਕਿਸੇ ਵੀ ਪਖੋਂ ਗੁਨਾਹਗਾਰ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲਗਿਆ।
12If, then, I also wrote to you — not for his cause who did wrong, nor for his cause who did suffer wrong, but for our diligence in your behalf being manifested unto you before God —
12ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁਖ ਇਹ ਦੇਖ ਸਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।
13because of this we have been comforted in your comfort, and more abundantly the more did we rejoice in the joy of Titus, that his spirit hath been refreshed from you all;
13ਇਹੀ ਕਾਰਣ ਹੈ ਕਿ ਸਾਨੂੰ ਸੁਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸਨੂੰ ਬਹੁਤ ਸੁਖ ਦਿੱਤਾ।
14because if anything to him in your behalf I have boasted, I was not put to shame; but as all things in truth we did speak to you, so also our boasting before Titus became truth,
14ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
15and his tender affection is more abundantly toward you, remembering the obedience of you all, how with fear and trembling ye did receive him;
15ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵਧ ਜਾਂਦਾ ਹੈ। ਤੁਸੀਂ ਉਸਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ
16I rejoice, therefore, that in everything I have courage in you.
16ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸਕਦਾ ਹਾਂ।