1And there did come also false prophets among the people, as also among you there shall be false teachers, who shall bring in besides destructive sects, and the Master who bought them denying, bringing to themselves quick destruction,
1ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹਡ਼ੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
2and many shall follow out their destructive ways, because of whom the way of the truth shall be evil spoken of,
2ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।
3and in covetousness, with moulded words, of you they shall make merchandise, whose judgment of old is not idle, and their destruction doth not slumber.
3ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸਕੇ ਤੁਹਾਡਾ ਨਜਾਇਜ਼ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
4For if God messengers who sinned did not spare, but with chains of thick gloom, having cast [them] down to Tartarus, did deliver [them] to judgment, having been reserved,
4ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।
5and the old world did not spare, but the eighth person, Noah, of righteousness a preacher, did keep, a flood on the world of the impious having brought,
5ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।
6and the cities of Sodom and Gomorrah having turned to ashes, with an overthrow did condemn, an example to those about to be impious having set [them];
6ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।
7and righteous Lot, worn down by the conduct in lasciviousness of the impious, He did rescue,
7ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕ੍ਕਰਕੇ ਜੀਵਨ ਵਤੀਤ ਕੀਤਾ।
8for in seeing and hearing, the righteous man, dwelling among them, day by day the righteous soul with unlawful works was harassing.
8ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
9The Lord hath known to rescue pious ones out of temptation, and unrighteous ones to a day of judgment, being punished, to keep,
9ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।
10and chiefly those going behind the flesh in desire of uncleanness, and lordship despising; presumptuous, self-complacent, dignities they are not afraid to speak evil of,
10ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
11whereas messengers, in strength and power being greater, do not bear against them before the Lord an evil speaking judgment;
11ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
12and these, as irrational natural beasts, made to be caught and destroyed — in what things they are ignorant of, speaking evil — in their destruction shall be destroyed,
12ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹਡ਼ੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ਡ਼ੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
13about to receive a reward of unrighteousness, pleasures counting the luxury in the day, spots and blemishes, luxuriating in their deceits, feasting with you,
13ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਦੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।
14having eyes full of adultery, and unable to cease from sin, enticing unstable souls, having an heart exercised in covetousnesses, children of a curse,
14ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹਡ਼ੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
15having forsaken a right way, they did go astray, having followed in the way of Balaam the [son] of Bosor, who a reward of unrighteousness did love,
15ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡਕੇ ਗਲਤ ਰਾਹ ਫ਼ਡ਼ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ਡ਼ਿਆ ਹੈ ਜਿਹਡ਼ਾ ਬਿਲਆਮ ਨੇ ਫ਼ਡ਼ਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
16and had a rebuke of his own iniquity — a dumb ass, in man`s voice having spoken, did forbid the madness of the prophet.
16ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
17These are wells without water, and clouds by a tempest driven, to whom the thick gloom of the darkness to the age hath been kept;
17ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕ੍ਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
18for overswellings of vanity speaking, they do entice in desires of the flesh — lasciviousnesses, those who had truly escaped from those conducting themselves in error,
18ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
19liberty to them promising, themselves being servants of the corruption, for by whom any one hath been overcome, to this one also he hath been brought to servitude,
19ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
20for, if having escaped from the pollutions of the world, in the acknowledging of the Lord and Saviour Jesus Christ, and by these again being entangled, they have been overcome, become to them hath the last things worse than the first,
20ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁਡ਼ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।
21for it were better to them not to have acknowledged the way of the righteousness, than having acknowledged [it], to turn back from the holy command delivered to them,
21ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁਡ਼ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
22and happened to them hath that of the true similitude; `A dog did turn back upon his own vomit,` and, `A sow having bathed herself — to rolling in mire.`
22ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁਡ਼ ਚਿੱਕਡ਼ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”