Young`s Literal Translation

Punjabi: NT

3 John

1

1The Elder to Gaius the beloved, whom I love in truth!
1ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭ ਕਾਮਨਾਵਾਂ, ਜਿਸਨੂੰ ਮੈਂ ਸੱਚਾ ਪਿਆਰ ਕਰਦਾ ਹਾਂ।
2beloved, concerning all things I desire thee to prosper, and to be in health, even as thy soul doth prosper,
2ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।
3for I rejoiced exceedingly, brethren coming and testifying of the truth in thee, even as thou in truth dost walk;
3ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦਸਿਆ। ਉਨ੍ਹਾਂ ਨੇ ਮੈਨੂੰ ਦਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।
4greater than these things I have no joy, that I may hear of my children in truth walking.
4ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵਧ ਹੋਰ ਕੋਈ ਆਨੰਦ ਨਹੀਂ ਹੈ।
5Beloved, faithfully dost thou do whatever thou mayest work to the brethren and to the strangers,
5ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ.
6who did testify of thy love before an assembly, whom thou wilt do well, having sent forward worthily of God,
6ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦਸਿਆ। ਕਿਰ੍ਰਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
7because for [His] name they went forth, nothing receiving from the nations;
7ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਨਾਸਥਾਵਾਨਾਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
8we, then, ought to receive such, that fellow-workers we may become to the truth.
8ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
9I did write to the assembly, but he who is loving the first place among them — Diotrephes — doth not receive us;
9[This verse may not be a part of this translation]
10because of this, if I may come, I will cause him to remember his works that he doth, with evil words prating against us; and not content with these, neither doth he himself receive the brethren, and those intending he doth forbid, and out of the assembly he doth cast.
10ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹਡ਼ੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹਡ਼ੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
11Beloved, be not thou following that which is evil, but that which is good; he who is doing good, of God he is, and he who is doing evil hath not seen God;
11ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹਡ਼ੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹਡ਼ੇ ਨੇਕੀ ਕਰਦੇ ਹਨ। ਜਿਹਡ਼ਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹਡ਼ਾ ਬਦੀ ਕਰਦਾ ਹੈ ਉਸਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।
12to Demetrius testimony hath been given by all, and by the truth itself, and we also — we do testify, and ye have known that our testimony is true.
12ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
13Many things I had to write, but I do not wish through ink and pen to write to thee,
13ਬਹੁਤ ਸਾਰੀਆਂ ਗੱਲਾਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਨਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।
14and I hope straightway to see thee, and mouth to mouth we shall speak. Peace to thee! salute thee do the friends; be saluting the friends by name.
14ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਮ੍ਹਣੇ ਗੱਲ ਕਰ ਸਕਦੇ ਹਾਂ।