1And there was a certain man in Cesarea, by name Cornelius, a centurion from a band called Italian,
1ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ ‘ਇਤਾਲਿਯਾਨੀ’ ਵਿੱਚ ਇੱਕ ਅਧਿਕਾਰੀ ਸੀ।
2pious, and fearing God with all his house, doing also many kind acts to the people, and beseeching God always,
2ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ।
3he saw in a vision manifestly, as it were the ninth hour of the day, a messenger of God coming in unto him, and saying to him, `Cornelius;`
3ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪ੍ਰਭੂ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
4and he having looked earnestly on him, and becoming afraid, said, `What is it, Lord?` And he said to him, `Thy prayers and thy kind acts came up for a memorial before God,
4ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ। ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸਨੂੰ ਕਿਹਾ, “ਪ੍ਰਭੂ ਨੇ ਤੇਰੀਆਂ ਪ੍ਰਾਰਥਨਾਵਾਂ ਸੁਣ ਲਈਆਂ ਹਨ। ਉਸਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
5and now send men to Joppa, and send for a certain one Simon, who is surnamed Peter,
5ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹਡ਼ਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ।
6this one doth lodge with a certain Simon a tanner, whose house is by the sea; this one shall speak to thee what it behoveth thee to do.`
6ਸ਼ਮਊਨ ਕਿਸੇ ਸ਼ਮਊਨ ਖਟੀਕ ਚਮਡ਼ੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇਡ਼ੇ ਹੈ।”
7And when the messenger who is speaking to Cornelius went away, having called two of his domestics, and a pious soldier of those waiting on him continually,
7ਜਿਹਡ਼ਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
8and having declared to them all things, he sent them to Joppa.
8ਇਹ ਸਿਪਾਹੀ ਉਸਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।
9And on the morrow, as these are proceeding on the way, and are drawing nigh to the city, Peter went up upon the house-top to pray, about the sixth hour,
9ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇਡ਼ੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।
10and he became very hungry, and wished to eat; and they making ready, there fell upon him a trance,
10ਪਤਰਸ ਨੂੰ ਭੁਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸਨੇ ਇੱਕ ਦਰਸ਼ਨ ਵੇਖਿਆ।
11and he doth behold the heaven opened, and descending unto him a certain vessel, as a great sheet, bound at the four corners, and let down upon the earth,
11ਉਸਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
12in which were all the four-footed beasts of the earth, and the wild beasts, and the creeping things, and the fowls of the heaven,
12ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹਡ਼ੇ ਕਿ ਚੱਲ ਸਕਦੇ ਹਨ, ਜਿਹਡ਼ੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹਡ਼ੇ ਕਿ ਹਵਾ ‘ਚ ਉੱਡਦੇ ਹਨ।
13and there came a voice unto him: `Having risen, Peter, slay and eat.`
13ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ। ਉਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”
14And Peter said, `Not so, Lord; because at no time did I eat anything common or unclean;`
14ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁਧ ਚੀਜ਼ ਨਹੀਂ ਖਾਧੀ।”
15and [there is] a voice again a second time unto him: `What God did cleanse, thou, declare not thou common;`
15ਪਰ ਉਸ ਅਵਾਜ਼ ਨੇ ਦੋਬਾਰਾ ਉਸਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”
16and this was done thrice, and again was the vessel received up to the heaven.
16ਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।
17And as Peter was perplexed in himself what the vision that he saw might be, then, lo, the men who have been sent from Cornelius, having made inquiry for the house of Simon, stood at the gate,
17ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲਭ ਲਿਆ। ਉਹ ਫ਼ਾਟਕ ਤੇ ਖਢ਼ੇ ਸਨ।
18and having called, they were asking if Simon, who is surnamed Peter, doth lodge here?
18ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇਥੇ ਰਹਿੰਦਾ ਹੈ।”
19And Peter thinking about the vision, the Spirit said to him, `Lo, three men do seek thee;
19ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲਭ ਰਹੇ ਹਨ।
20but having risen, go down and go on with them, nothing doubting, because I have sent them;`
20ਉਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”
21and Peter having come down unto the men who have been sent from Cornelius unto him, said, `Lo, I am he whom ye seek, what [is] the cause for which ye are present?`
21ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸਨੂੰ ਤੁਸੀਂ ਲਭਣ ਆਏ ਹੋ। ਤੁਸੀਂ ਇਥੇ ਕਿਸ ਵਾਸਤੇ ਆਏ ਹੋ?”
22And they said, `Cornelius, a centurion, a man righteous and fearing God, well testified to, also, by all the nation of the Jews, was divinely warned by a holy messenger to send for thee, to his house, and to hear sayings from thee.`
22ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪ੍ਰਭੂ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”
23Having called them in, therefore, he lodged them, and on the morrow Peter went forth with them, and certain of the brethren from Joppa went with him,
23ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ। ਅਗਲੀ ਸਵੇਰ ਪਤਰਸ ਉਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚਲਾ ਗਿਆ। ਯੱਪਾ ਚੋਂ ਕੁਝ ਭਰਾ ਪਤਰਸ ਨਾਲ ਗਏ।
24and on the morrow they did enter into Cesarea; and Cornelius was waiting for them, having called together his kindred and near friends,
24ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇਡ਼ੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
25and as it came that Peter entered in, Cornelius having met him, having fallen at [his] feet, did bow before [him];
25ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸਦੇ ਪੈਰਾਂ ਤੇ ਮਥਾ ਟੇਕਿਆ।
26and Peter raised him, saying, `Stand up; I also myself am a man;`
26ਪਰ ਪਤਰਸ ਨੇ ਉਸਨੂੰ ਉਠਾਇਆ ਅਤੇ ਆਖਿਆ, “ਉਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”
27and talking with him he went in, and doth find many having come together.
27ਉਸਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉਥੇ ਉਸਨੇ ਬਹੁਤ ਸਰਿਆਂ ਨੂੰ ਇਕਠੇ ਹੋਏ ਵੇਖਿਆ।
28And he said unto them, `Ye know how it is unlawful for a man, a Jew, to keep company with, or to come unto, one of another race, but to me God did shew to call no man common or unclean;
28ਤਾਂ ਉਸਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁਧ’ ਨਾ ਸਮਝ।
29therefore also without gainsaying I came, having been sent for; I ask, therefore, for what matter ye did send for me?`
29ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇਥੇ ਕਾਹਦੇ ਲਈ ਬੁਲਾਇਆ ਹੈ?”
30And Cornelius said, `Four days ago till this hour, I was fasting, and [at] the ninth hour praying in my house, and, lo, a man stood before me in bright clothing,
30ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖਡ਼ੋ ਗਿਆ, ਉਸਨੇ ਬਡ਼ੇ ਚਮਕੀਲੇ ਕੱਪਡ਼ੇ ਪਾਏ ਹੋਏ ਸਨ।
31and he said, Cornelius, thy prayer was heard, and thy kind acts were remembered before God;
31ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
32send, therefore, to Joppa, and call for Simon, who is surnamed Peter; this one doth lodge in the house of Simon a tanner, by the sea, who having come, shall speak to thee;
32ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
33at once, therefore, I sent to thee; thou also didst do well, having come; now, therefore, are we all before God present to hear all things that have been commanded thee by God.`
33ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇਥੇ ਆਇਆ ਹੈਂ। ਹੁਣ ਅਸੀਂ ਸਭ ਇਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਾਜਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
34And Peter having opened his mouth, said, `Of a truth, I perceive that God is no respecter of persons,
34ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।
35but in every nation he who is fearing Him, and is working righteousness, is acceptable to Him;
35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।
36the word that he sent to the sons of Israel, proclaiming good news — peace through Jesus Christ (this one is Lord of all,)
36ਇਹ ਉਹ ਸੁਨੇਹਾ ਹੈ ਜੋ ਉਸਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪ੍ਰਭੂ ਨੇ ਉਨ੍ਹਾਂ ਨੂੰ ਖੁਸ਼ ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
37ye — ye have known; — the word that came throughout all Judea, having begun from Galilee, after the baptism that John preached;
37ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।
38Jesus who [is] from Nazareth — how God did anoint him with the Holy Spirit and power; who went through, doing good, and healing all those oppressed by the devil, because God was with him;
38ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
39and we — we are witnesses of all things that he did, both in the country of the Jews, and in Jerusalem, — whom they did slay, having hanged upon a tree.
39ਅਸੀਂ ਉਨ੍ਹਾਂ ਸਬਨਾਂ ਕੰਮਾਂ ਦੇ ਗਵਾਹ ਹਾਂ ਜਿਹਡ਼ੇ ਉਸਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸਨੂੰ ਲਕਡ਼ੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।
40`This one God did raise up the third day, and gave him to become manifest,
40ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸਦਾ ਪੁਨਰ ਉਥਾਨ ਕੀਤਾ ਅਤੇ ਉਸਨੂੰ ਲੋਕਾਂ ਨੂੰ ਪ੍ਰਗਟਾਇਆ।
41not to all the people, but to witnesses, to those having been chosen before by God — to us who did eat with [him], and did drink with him, after his rising out of the dead;
41ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹਡ਼ੇ ਗਵਾਹ ਸਨ ਜਿਨ੍ਹਾਂ ਨੂੰ ਕਿ ਪ੍ਰਭੂ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸਨੂੰ ਵੇਖਣ ਦੇ ਸਮਰਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜੀਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
42and he commanded us to preach to the people, and to testify fully that it is he who hath been ordained by God judge of living and dead —
42ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
43to this one do all the prophets testify, that through his name every one that is believing in him doth receive remission of sins.`
43ਹਰ ਉਹ ਮਨੁੱਖ ਜਿਹਡ਼ਾ ਯਿਸੂ ਵਿੱਚ ਨਿਹਚਾ ਰਖਦਾ ਹੈ ਉਸਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
44While Peter is yet speaking these sayings, the Holy spirit fell upon all those hearing the word,
44ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।
45and those of the circumcision believing were astonished — as many as came with Peter — because also upon the nations the gift of the Holy Spirit hath been poured out,
45ਯਹੂਦੀ ਚੇਲੇ ਜਿਹਡ਼ੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਗਾਇਆ ਗਿਆ ਸੀ।
46for they were hearing them speaking with tongues and magnifying God.
46ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤੱਦ ਪਤਰਸ ਨੇ ਆਖਿਆ,
47Then answered Peter, `The water is any one able to forbid, that these may not be baptized, who the Holy Spirit did receive — even as also we?`
47“ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”
48he commanded them also to be baptized in the name of the Lord; then they besought him to remain certain days.
48ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸਦੇ ਸਾਕ-ਸੰਬੰਧੀਆਂ ਨੂੰ ਉਸਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉਥੋਂ ਦੇ ਲੋਕਾਂ ਨੇ ਪਤਰਸ ਨੂੰ ਉਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।