1And it came to pass in Iconium, that they did enter together into the synagogue of the Jews, and spake, so that there believed both of Jews and Greeks a great multitude;
1ਪੌਲੁਸ ਅਤੇ ਬਰਨਬਾਸ ਤਦ ਇਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
2and the unbelieving Jews did stir up and made evil the souls of the nations against the brethren;
2ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭਡ਼ਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
3long time, indeed, therefore, did they abide speaking boldly in the Lord, who is testifying to the word of His grace, and granting signs and wonders to come to pass through their hands.
3ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨ ਲਈ ਇਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪ੍ਰਭੂ ਦੀ ਕਿਰਪਾ ਬਾਰੇ ਪ੍ਰਚਾਰ ਦਿੱਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।
4And the multitude of the city was divided, and some were with the Jews, and some with the apostles,
4ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।
5and when there was a purpose both of the nations and of the Jews with their rulers to use [them] despitefully, and to stone them,
5ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
6they having become aware, did flee to the cities of Lycaonia, Lystra, and Derbe, and to the region round about,
6ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ।
7and there they were proclaiming good news.
7ਉਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।
8And a certain man in Lystra, impotent in the feet, was sitting, being lame from the womb of his mother — who never had walked,
8ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗਡ਼ਾ ਸੀ, ਉਸਨੇ ਕਦੇ ਚੱਲਕੇ ਨਹੀਂ ਸੀ ਵੇਖਿਆ।
9this one was hearing Paul speaking, who, having stedfastly beheld him, and having seen that he hath faith to be saved,
9ਇਹ ਆਦਮੀ ਉਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪ੍ਰਭੂ ਉਸਨੂੰ ਰਾਜ਼ੀ ਕਰ ਸਕਦਾ ਹੈ
10said with a loud voice, `Stand up on thy feet upright;` and he was springing and walking,
10ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉਥੋਂ ਕੁਦਿਆ ਅਤੇ ਉਸਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
11and the multitudes having seen what Paul did, did lift up their voice, in the speech of Lycaonia, saying, `The gods, having become like men, did come down unto us;`
11ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
12they were calling also Barnabas Zeus, and Paul Hermes, since he was the leader in speaking.
12ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
13And the priest of the Zeus that is before their city, oxen and garlands unto the porches having brought, with the multitudes did wish to sacrifice,
13ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।
14and having heard, the apostles Barnabas and Paul, having rent their garments, did spring into the multitude, crying
14ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾਡ਼ੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌਡ਼ ਪਏ ਅਤੇ ਉੱਚੀ-ਉੱਚੀ ਚਿਲ੍ਲਾਉਣ ਲੱਗ ਪਏ,
15and saying, `Men, why these things do ye? and we are men like-affected with you, proclaiming good news to you, from these vanities to turn unto the living God, who made the heaven, and the earth, and the sea, and all the things in them;
15“ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਭਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
16who in the past generations did suffer all the nations to go on in their ways,
16ਪਹਿਲਾਂ ਪ੍ਰਭੂ ਨੇ ਜਿਸ ਰਾਜ ਨੇ ਜੋ ਵੀ ਕੀਤਾ ਉਸਨੂੰ ਕਰ ਦਿੱਤਾ।
17though, indeed, without witness He did not leave himself, doing good — from heaven giving rains to us, and fruitful seasons, filling our hearts with food and gladness;`
17ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰਖਦਾ ਹੈ।”
18and these things saying, scarcely did they restrain the multitudes from sacrificing to them.
18ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬਡ਼ੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ।
19And there came thither, from Antioch and Iconium, Jews, and they having persuaded the multitudes, and having stoned Paul, drew him outside of the city, having supposed him to be dead;
19ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।
20and the disciples having surrounded him, having risen he entered into the city, and on the morrow he went forth with Barnabas to Derbe.
20ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇਕੱਤਰ ਹੋਏ, ਉਹ ਉਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚਲੇ ਗਏ।
21Having proclaimed good news also to that city, and having discipled many, they turned back to Lystra, and Iconium, and Antioch,
21ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
22confirming the souls of the disciples, exhorting to remain in the faith, and that through many tribulations it behoveth us to enter into the reign of God,
22ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕਡ਼ੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।”
23and having appointed to them by vote elders in every assembly, having prayed with fastings, they commended them to the Lord in whom they had believed.
23ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
24And having passed through Pisidia, they came to Pamphylia,
24ਤੱਦ ਉਹ ਦੋਨੋਂ ਪਿਸਿਦਿਯ੍ਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ।
25and having spoken in Perga the word, they went down to Attalia,
25ਫ਼ਿਰ ਉਨ੍ਹਾਂ ਨੇ ਪ੍ਰਭੂ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ।
26and thence did sail to Antioch, whence they had been given by the grace of God for the work that they fulfilled;
26ਉਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
27and having come and gathered together the assembly, they declared as many things as God did with them, and that He did open to the nations a door of faith;
27ਜਦੋਂ ਉਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕਤ੍ਰ੍ਰ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹਡ਼ੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।”
28and they abode there not a little time with the disciples.
28ਉਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।