1Wherefore, having left the word of the beginning of the Christ, unto the perfection we may advance, not again a foundation laying of reformation from dead works, and of faith on God,
1ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
2of the teaching of baptisms, of laying on also of hands, of rising again also of the dead, and of judgment age-during,
2ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਉਭਾਰੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵਧਣਾ ਚਾਹੀਦਾ ਹੈ।
3and this we will do, if God may permit,
3ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।
4for [it is] impossible for those once enlightened, having tasted also of the heavenly gift, and partakers having became of the Holy Spirit,
4[This verse may not be a part of this translation]
5and did taste the good saying of God, the powers also of the coming age,
5[This verse may not be a part of this translation]
6and having fallen away, again to renew [them] to reformation, having crucified again to themselves the Son of God, and exposed to public shame.
6[This verse may not be a part of this translation]
7For earth, that is drinking in the rain many times coming upon it, and is bringing forth herbs fit for those because of whom also it is dressed, doth partake of blessing from God,
7ਉਹ ਲੋਕ ਉਸ ਧਰਤੀ ਵਰਗੇ ਹਨ ਜਿਹਡ਼ੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
8and that which is bearing thorns and briers [is] disapproved of, and nigh to cursing, whose end [is] for burning;
8ਪਰ ਜੇ ਉਹ ਧਰਤੀ ਘਾਹ-ਪਤ੍ਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
9and we are persuaded, concerning you, beloved, the things that are better, and accompanying salvation, though even thus we speak,
9ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵਧੇਰੇ ਚੰਗੀਆਂ ਗੱਲਾਂ ਦੀ ਆਸ ਰਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
10for God is not unrighteous to forget your work, and the labour of the love, that ye shewed to His name, having ministered to the saints and ministering;
10ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰਖੇਗਾ ਜਿਹਡ਼ਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਨਿਰੰਤਰ ਕਰ ਰਹੇ ਹੋ।
11and we desire each one of you the same diligence to shew, unto the full assurance of the hope unto the end,
11ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।
12that ye may not become slothful, but followers of those who through faith and patient endurance are inheriting the promises.
12ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹਡ਼ੇ ਪਰਮੇਸ਼ੁਰ ਵਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਦਿਆਂ ਨੂੰ ਪ੍ਰਾਪਤ ਕੀਤਾ ਹੈ।
13For to Abraham God, having made promise, seeing He was able to swear by no greater, did swear by Himself,
13ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
14saying, `Blessing indeed I will bless thee, and multiplying I will multiply thee;`
14ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”
15and so, having patiently endured, he did obtain the promise;
15ਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਦਾ ਕੀਤਾ ਸੀ।
16for men indeed do swear by the greater, and an end of all controversy to them for confirmation [is] the oath,
16ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
17in which God, more abundantly willing to shew to the heirs of the promise the immutability of his counsel, did interpose by an oath,
17ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
18that through two immutable things, in which [it is] impossible for God to lie, a strong comfort we may have who did flee for refuge to lay hold on the hope set before [us],
18ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹਡ਼ੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
19which we have, as an anchor of the soul, both sure and stedfast, and entering into that within the vail,
19ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮੇ ਲਈ ਸੁਰਖਿਆ ਹੈ। ਇਹਪਰਦੇ ਪਿਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
20whither a forerunner for us did enter — Jesus, after the order of Melchisedek chief priest having become — to the age.
20ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁਕਿਆ ਹੈ ਅਤੇ ਉਸਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।