1These things having said, Jesus went forth with his disciples beyond the brook of Kedron, where was a garden, into which he entered, himself and his disciples,
1ਜਦੋਂ ਯਿਸੂ ਅਰਦਾਸ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਥੋਂ ਚਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚਲੇ ਗਏ। ਉਥੇ ਜੈਤੂਨ ਦੇ ਰੁਖਾਂ ਦਾ ਬਾਗ ਸੀ। ਯਿਸੂ ਅਤੇ ਉਸਦੇ ਚੇਲੇ ਉਥੇ ਚਲੇ ਗਏ।
2and Judas also, who delivered him up, had known the place, because many times did Jesus assemble there with his disciples.
2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ।
3Judas, therefore, having taken the band and officers out of the chief priests and Pharisees, doth come thither with torches and lamps, and weapons;
3ਫ਼ਿਰ ਯਹੂਦਾ ਉਥੇ ਸੈਨਕਾਂ ਦਾ ਇੱਕ ਜਥਾ ਲੈਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4Jesus, therefore, knowing all things that are coming upon him, having gone forth, said to them, `Whom do ye seek?`
4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
5they answered him, `Jesus the Nazarene;` Jesus saith to them, `I am [he];` — and Judas who delivered him up was standing with them; —
5ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖਡ਼ਾ ਸੀ।
6when, therefore, he said to them — `I am [he],` they went away backward, and fell to the ground.
6ਜਦੋਂ ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿਛਾਂਹ ਹਟੇ ਤੇ ਭੁੰਜੇ ਡਿੱਗ ਪਏ।
7Again, therefore, he questioned them, `Whom do ye seek?` and they said, `Jesus the Nazarene;`
7ਯਿਸੂ ਨੇ ਉਨ੍ਹਾਂ ਨੂੰ ਮੁਡ਼ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
8Jesus answered, `I said to you that I am [he]; if, then, me ye seek, suffer these to go away;`
8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
9that the word might be fulfilled that he said — `Those whom Thou hast given to me, I did not lose of them even one.`
9ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।
10Simon Peter, therefore, having a sword, drew it, and struck the chief priest`s servant, and cut off his right ear — and the name of the servant was Malchus —
10ਫ਼ਿਰ ਸ਼ਮਊਨ ਪਤਰਸ ਕੋਲ ਜਿਹਡ਼ੀ ਤਲਵਾਰ ਸੀ ਉਸਨੇ ਬਾਹਰ ਕਢੀ ਅਤੇ ਸਰਦਾ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸਜ੍ਜਾ ਕੰਨ ਵਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ)
11Jesus, therefore, said to Peter, `Put the sword into the sheath; the cup that the Father hath given to me, may I not drink it?`
11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁਖਾਂ ਦਾ ਪਿਆਲਾ, ਜਿਹਡ਼ਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
12The band, therefore, and the captain, and the officers of the Jews, took hold on Jesus, and bound him,
12ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ਡ਼ਕੇ ਬੰਨ੍ਹ ਲਿਆ।
13and they led him away to Annas first, for he was father-in-law of Caiaphas, who was chief priest of that year,
13ਬੰਨ੍ਹਕੇ ਉਸਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ।
14and Caiaphas was he who gave counsel to the Jews, that it is good for one man to perish for the people.
14ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
15And following Jesus was Simon Peter, and the other disciple, and that disciple was known to the chief priest, and he entered with Jesus to the hall of the chief priest,
15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹਡ਼ੇ ਤੀਕ ਗਿਆ।
16and Peter was standing at the door without, therefore went forth the other disciple who was known to the chief priest, and he spake to the female keeping the door, and he brought in Peter.
16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹਡ਼ਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
17Then said the maid keeping the door to Peter, `Art thou also of the disciples of this man?` he saith, `I am not;`
17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18and the servants and the officers were standing, having made a fire of coals, because it was cold, and they were warming themselves, and Peter was standing with them, and warming himself.
18ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖਡ਼ੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖਡ਼ਾ ਸੇਕ ਰਿਹਾ ਸੀ।
19The chief priests, therefore, questioned Jesus concerning his disciples, and concerning his teaching;
19ਸਰਦਾਰ ਜਾਜਕ ਨੇ ਯਿਸੂ ਨੂੰ ਉਸਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
20Jesus answered him, `I spake freely to the world, I did always teach in a synagogue, and in the temple, where the Jews do always come together; and in secret I spake nothing;
20ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
21why me dost thou question? question those having heard what I spake to them; lo, these have known what I said.`
21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
22And he having said these things, one of the officers standing by did give Jesus a slap, saying, `Thus dost thou answer the chief priest?`
22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖਢ਼ੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23Jesus answered him, `If I spake ill, testify concerning the ill; and if well, why me dost thou smite?`
23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਮ੍ਹਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁਟਿਆ ਹੈ?”
24Annas then sent him bound to Caiaphas the chief priest.
24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
25And Simon Peter was standing and warming himself, they said then to him, `Art thou also of his disciples?` he denied, and said, `I am not.`
25ਸ਼ਮਊਨ ਪਤਰਸ ਅੱਗ ਕੋਲ ਖਢ਼ਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26One of the servants of the chief priest, being kinsman of him whose ear Peter cut off, saith, `Did not I see thee in the garden with him?`
26ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
27again, therefore, Peter denied, and immediately a cock crew.
27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕਡ਼ ਨੇ ਬਾਂਗ ਦਿੱਤੀ।
28They led, therefore, Jesus from Caiaphas to the praetorium, and it was early, and they themselves did not enter into the praetorium, that they might not be defiled, but that they might eat the passover;
28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕਢਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁਦੇ ਸਨ।
29Pilate, therefore, went forth unto them, and said, `What accusation do ye bring against this man?`
29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”
30they answered and said to him, `If he were not an evil doer, we had not delivered him to thee.`
30ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸਨੂੰ ਤੇਰੇ ਕੋਲ ਲੈਕੇ ਆਏ ਹਾਂ।”
31Pilate, therefore, said to them, `Take ye him — ye — and according to your law judge him;` the Jews, therefore, said to him, `It is not lawful to us to put any one to death;`
31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਰਣਾ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32that the word of Jesus might be fulfilled which he said, signifying by what death he was about to die.
32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।
33Pilate, therefore, entered into the praetorium again, and called Jesus, and said to him, `Thou art the King of the Jews?`
33ਪਿਲਾਤੁਸ ਮਹਿਲ ਅੰਦਰ ਵਾਪਸ ਚਲਾ ਗਿਆ ਅਤੇ ਉਥੇ ਯਿਸੂ ਨੂੰ ਉਸਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
34Jesus answered him, `From thyself dost thou say this? or did others say it to thee about me?`
34ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35Pilate answered, `Am I a Jew? thy nation, and the chief priests did deliver thee up to me; what didst thou?`
35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
36Jesus answered, `My kingdom is not of this world; if my kingdom were of this world, my officers had struggled that I might not be delivered up to Jews; but now my kingdom is not from hence.`
36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲਡ਼ਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇਥੋਂ ਦਾ ਨਹੀਂ।”
37Pilate, therefore, said to him, `Art thou then a king?` Jesus answered, `Thou dost say [it]; because a king I am, I for this have been born, and for this I have come to the world, that I may testify to the truth; every one who is of the truth, doth hear my voice.`
37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38Pilate saith to him, `What is truth?` and this having said, again he went forth unto the Jews, and saith to them, `I do find no fault in him;
38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲਭਿਆ।
39and ye have a custom that I shall release to you one in the passover; will ye, therefore, [that] I shall release to you the king of the Jews?`
39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
40therefore they all cried out again, saying, `Not this one — but Barabbas;` and Barabbas was a robber.
40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।