1Then come unto Jesus do they from Jerusalem — scribes and Pharisees — saying,
1ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।
2`Wherefore do thy disciples transgress the tradition of the elders? for they do not wash their hands when they may eat bread.`
2“ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
3And he answering said to them, `Wherefore also do ye transgress the command of God because of your tradition?
3ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
4for God did command, saying, Honour thy father and mother; and, He who is speaking evil of father or mother — let him die the death;
4ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹਡ਼ਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
5but ye say, Whoever may say to father or mother, An offering [is] whatever thou mayest be profited by me; —
5ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹਡ਼ਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।
6and he may not honour his father or his mother, and ye did set aside the command of God because of your tradition.
6ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਾਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
7`Hypocrites, well did Isaiah prophesy of you, saying,
7ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
8This people doth draw nigh to Me with their mouth, and with the lips it doth honour Me, but their heart is far off from Me;
8“ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
9and in vain do they worship Me, teaching teachings — commands of men.`
9ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।”‘ਯਸਾਯਾਹ 29:13
10And having called near the multitude, he said to them, `Hear and understand:
10ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!
11not that which is coming into the mouth doth defile the man, but that which is coming forth from the mouth, this defileth the man.`
1111ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”
12Then his disciples having come near, said to him, `Hast thou known that the Pharisees, having heard the word, were stumbled?`
12ਯਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸਨੂੰ ਸੁਣਕੇ ਨਰਾਜ਼ ਹੋ ਗਏ ਸਨ।”
13And he answering said, `Every plant that my heavenly Father did not plant shall be rooted up;
13ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜਡ਼ੋਂ ਪੁਟਿਆ ਜਾਵੇਗਾ।
14let them alone, guides they are — blind of blind; and if blind may guide blind, both into a ditch shall fall.`
14ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
15And Peter answering said to him, `Explain to us this simile.`
15ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।”
16And Jesus said, `Are ye also yet without understanding?
16ਉਸਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।”
17do ye not understand that all that is going into the mouth doth pass into the belly, and into the drain is cast forth?
17ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ?
18but the things coming forth from the mouth from the heart do come forth, and these defile the man;
18ਪਰ ਜਿਹਡ਼ੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ।
19for out of the heart come forth evil thoughts, murders, adulteries, whoredoms, thefts, false witnessings, evil speakings:
19ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
20these are the things defiling the man; but to eat with unwashen hands doth not defile the man.`
20ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”
21And Jesus having come forth thence, withdrew to the parts of Tyre and Sidon,
21ਯਿਸੂ ਉਥੋਂ ਚੱਲਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
22and lo, a woman, a Canaanitess, from those borders having come forth, did call to him, saying, `Deal kindly with me, Sir — Son of David; my daughter is miserably demonized.`
22ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
23And he did not answer her a word; and his disciples having come to him, were asking him, saying — `Let her away, because she crieth after us;`
23ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
24and he answering said, `I was not sent except to the lost sheep of the house of Israel.`
24ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।”
25And having come, she was bowing to him, saying, `Sir, help me;`
25ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
26and he answering said, `It is not good to take the children`s bread, and to cast to the little dogs.`
26ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”
27And she said, `Yes, sir, for even the little dogs do eat of the crumbs that are falling from their lords` table;`
27ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕਡ਼ੇ ਖਾਂਦੇ ਹਨ।”
28then answering, Jesus said to her, `O woman, great [is] thy faith, let it be to thee as thou wilt;` and her daughter was healed from that hour.
28ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
29And Jesus having passed thence, came nigh unto the sea of Galilee, and having gone up to the mountain, he was sitting there,
29ਯਿਸੂ ਉਥੋਂ ਤੁਰਕੇ ਗਲੀਲੀ ਝੀਲ ਦੇ ਨੇਡ਼ੇ ਆਇਆ, ਅਤੇ ਪਹਾਡ਼ ਉੱਤੇ ਚਢ਼ਕੇ ਉਥੇ ਬਹਿ ਗਿਆ।
30and there came to him great multitudes, having with them lame, blind, dumb, maimed, and many others, and they did cast them at the feet of Jesus, and he healed them,
30ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗਡ਼ੀਆਂ, ਅੰਨ੍ਹਿਆਂ, ਟੁਂਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
31so that the multitudes did wonder, seeing dumb ones speaking, maimed whole, lame walking, and blind seeing; and they glorified the God of Israel.
31ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗਡ਼ੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
32And Jesus having called near his disciples, said, `I have compassion upon the multitude, because now three days they continue with me, and they have not what they may eat; and to let them away fasting I will not, lest they faint in the way.`
32ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
33And his disciples say to him, `Whence to us, in a wilderness, so many loaves, as to fill so great a multitude?`
33ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?”
34And Jesus saith to them, `How many loaves have ye?` and they said, `Seven, and a few little fishes.`
34ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋਡ਼ੀਆਂ ਨਿਕ੍ਕੀਆਂ ਮਛੀਆਂ ਹਨ।
35And he commanded the multitudes to sit down upon the ground,
35ਤਦ ਯਿਸੂ ਨੇ ਭੀਡ਼ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ।
36and having taken the seven loaves and the fishes, having given thanks, he did break, and gave to his disciples, and the disciples to the multitude.
36ਤਦ ਉਸਨੇ ਸੱਤ ਰੋਟੀਆਂ ਅਤੇ ਮਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋਡ਼ੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
37And they did all eat, and were filled, and they took up what was over of the broken pieces seven baskets full,
37ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।
38and those eating were four thousand men, apart from women and children.
38ਔਰਤਾਂ ਅਤੇ ਬਚਿਆਂ ਦੇ ਖਾਣ ਤੋਂ ਛੁੱਟ ਉਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।
39And having let away the multitudes, he went into the boat, and did come to the borders of Magdala.
39ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇਡ਼ੀ ਉੱਤੇ ਚਢ਼ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।