1And the Pharisees and Sadducees having come, tempting, did question him, to shew to them a sign from the heaven,
1ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
2and he answering said to them, `Evening having come, ye say, Fair weather, for the heaven is red,
2ਪਰ ਉਸਨੇ ਉਨ੍ਹਾਂ ਨੂੰ ਉਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।
3and at morning, Foul weather to-day, for the heaven is red — gloomy; hypocrites, the face of the heavens indeed ye do know to discern, but the signs of the times ye are not able!
3ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਾਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
4`A generation evil and adulterous doth seek a sign, and a sign shall not be given to it, except the sign of Jonah the prophet;` and having left them he went away.
4ਇਸ ਪੀਢ਼ੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡਕੇ ਚਲਿਆ ਗਿਆ।
5And his disciples having come to the other side, forgot to take loaves,
5ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।
6and Jesus said to them, `Beware, and take heed of the leaven of the Pharisees and Sadducees;`
6ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਾਣੇ-ਆਪ ਨੂੰ ਬਚਾਓ।”
7and they were reasoning in themselves, saying, `Because we took no loaves.`
7ਚੇਲਿਆਂ ਨੇ ਇੱਕ ਦੂਜੇ ਨਾਲ ਵਿਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
8And Jesus having known, said to them, `Why reason ye in yourselves, ye of little faith, because ye took no loaves?
8ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋਡ਼ੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿਚਾਰਾਂ ਕਰਦੇ ਪਏ ਹੋ?
9do ye not yet understand, nor remember the five loaves of the five thousand, and how many hand-baskets ye took up?
9ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
10nor the seven loaves of the four thousand, and how many baskets ye took up?
10ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
11how do ye not understand that I did not speak to you of bread — to take heed of the leaven of the Pharisees and Sadducees?`
11ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
12Then they understood that he did not say to take heed of the leaven of the bread, but of the teaching, of the Pharisees and Sadducees.
12ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
13And Jesus, having come to the parts of Cesarea Philippi, was asking his disciples, saying, `Who do men say me to be — the Son of Man?`
13ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
14and they said, `Some, John the Baptist, and others, Elijah, and others, Jeremiah, or one of the prophets.`
14ਉਹ ਬੋਲੇ, “ਕੋਈ ਤਾਂ ਯੂਹਾਂਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
15He saith to them, `And ye — who do ye say me to be?`
15ਉਸਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”
16and Simon Peter answering said, `Thou art the Christ, the Son of the living God.`
16ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
17And Jesus answering said to him, `Happy art thou, Simon Bar-Jona, because flesh and blood did not reveal [it] to thee, but my Father who is in the heavens.
17ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
18`And I also say to thee, that thou art a rock, and upon this rock I will build my assembly, and gates of Hades shall not prevail against it;
18ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
19and I will give to thee the keys of the reign of the heavens, and whatever thou mayest bind upon the earth shall be having been bound in the heavens, and whatever thou mayest loose upon the earth shall be having been loosed in the heavens.`
19ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਰਣਾ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”
20Then did he charge his disciples that they may say to no one that he is Jesus the Christ.
20ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।
21From that time began Jesus to shew to his disciples that it is necessary for him to go away to Jerusalem, and to suffer many things from the elders, and chief priests, and scribes, and to be put to death, and the third day to rise.
21ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ।
22And having taken him aside, Peter began to rebuke him, saying, `Be kind to thyself, sir; this shall not be to thee;`
22ਤਦ ਪਤਰਸ ਉਸਨੂੰ ਇੱਕ ਪਾਸੇ ਲਿਜਾਕੇ ਝਿਡ਼ਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
23and he having turned, said to Peter, `Get thee behind me, adversary! thou art a stumbling-block to me, for thou dost not mind the things of God, but the things of men.`
23ਯਿਸੂ ਮੁਡ਼ਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
24Then said Jesus to his disciples, `If any one doth will to come after me, let him disown himself, and take up his cross, and follow me,
24ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ।
25for whoever may will to save his life, shall lose it, and whoever may lose his life for my sake shall find it,
25ਕਿਉਂਕਿ ਜਿਹਡ਼ਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸਨੂੰ ਪਾ ਲਵੇਗਾ।
26for what is a man profited if he may gain the whole world, but of his life suffer loss? or what shall a man give as an exchange for his life?
26ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸਕਦਾ।
27`For, the Son of Man is about to come in the glory of his Father, with his messengers, and then he will reward each, according to his work.
27ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾਦੀ ਮਹਿਮਾ ਨਾਲ ਮੁਡ਼ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
28Verily I say to you, there are certain of those standing here who shall not taste of death till they may see the Son of Man coming in his reign.`
28ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇਥੇ ਖਡ਼ੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”