1And Jesus answering, again spake to them in similes, saying,
1ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:
2`The reign of the heavens was likened to a man, a king, who made marriage-feasts for his son,
2“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।
3and he sent forth his servants to call those having been called to the marriage-feasts, and they were not willing to come.
3ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।
4`Again he sent forth other servants, saying, Say to those who have been called: Lo, my dinner I prepared, my oxen and the fatlings have been killed, and all things [are] ready, come ye to the marriage-feasts;
4“ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
5and they, having disregarded [it], went away, the one to his own field, and the other to his merchandise;
5“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
6and the rest, having laid hold on his servants, did insult and slay [them].
6ਕੁਝ ਹੋਰ ਲੋਕਾਂ ਨੇ ਇਕਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ਡ਼ਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।
7`And the king having heard, was wroth, and having sent forth his soldiers, he destroyed those murderers, and their city he set on fire;
7ਬਾਦਸ਼ਾਹ ਨੂੰ ਬਡ਼ਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾਡ਼ਨ ਲਈ ਆਪਣੀ ਫ਼ੌਜ ਨੂੰ ਭੇਜਿਆ।
8then saith he to his servants, The marriage-feast indeed is ready, and those called were not worthy,
8“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇਥੇ ਆਉਂਦੇ।
9be going, then, on to the cross-ways, and as many as ye may find, call ye to the marriage-feasts.
9ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’
10`And those servants, having gone forth to the ways, did gather all, as many as they found, both bad and good, and the marriage-feast apartment was filled with those reclining.
10ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
11`And the king having come in to view those reclining, saw there a man not clothed with clothing of the marriage-feast,
11“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪਡ਼ੇ ਨਹੀਂ ਪਾਏ ਹੋਏ ਸਨ।
12and he saith to him, Comrade, how didst thou come in hither, not having clothing of the marriage-feast? and he was speechless.
12ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ।
13`Then said the king to the ministrants, Having bound his feet and hands, take him up and cast forth to the outer darkness, there shall be the weeping and the gnashing of the teeth;
13ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
14for many are called, and few chosen.`
14“ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋਡ਼ੇ ਹੀ ਚੁਣੇ ਗਏ ਹਨ।”
15Then the Pharisees having gone, took counsel how they might ensnare him in words,
15ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।
16and they send to him their disciples with the Herodians, saying, `Teacher, we have known that thou art true, and the way of God in truth thou dost teach, and thou art not caring for any one, for thou dost not look to the face of men;
16ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”
17tell us, therefore, what dost thou think? is it lawful to give tribute to Caesar or not?`
17ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”
18And Jesus having known their wickedness, said, `Why me do ye tempt, hypocrites?
18ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?
19show me the tribute-coin?` and they brought to him a denary;
19ਜਿਹਡ਼ਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤੱਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।
20and he saith to them, `Whose [is] this image and the inscription?`
20ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?”
21they say to him, `Caesar`s;` then saith he to them, `Render therefore the things of Caesar to Caesar, and the things of God to God;`
21ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹਡ਼ੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹਡ਼ੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
22and having heard they wondered, and having left him they went away.
22ਅਤੇ ਉਹ ਇਹ ਸੁਣਕੇ ਬਡ਼ੇ ਹੈਰਾਨ ਹੋਏ ਅਤੇ ਉਸਨੂੰ ਛੱਡਕੇ ਚਲੇ ਗਏ।
23In that day there came near to him Sadducees, who are saying there is not a rising again, and they questioned him, saying,
23ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
24`Teacher, Moses said, If any one may die not having children, his brother shall marry his wife, and shall raise up seed to his brother.
24ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।
25`And there were with us seven brothers, and the first having married did die, and not having seed, he left his wife to his brother;
25ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।
26in like manner also the second, and the third, unto the seventh,
26ਦੂਜੇ ਅਤੇ ਤੀਜੇ ਭਰਾ ਤੋਂ ਲੈਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ।
27and last of all died also the woman;
27ਸਾਰਿਆਂ ਦੇ ਪਿਛੋਂ ਉਹ ਔਰਤ ਵੀ ਮਰ ਗਈ।
28therefore in the rising again, of which of the seven shall she be wife — for all had her?`
28ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
29And Jesus answering said to them, `Ye go astray, not knowing the Writings, nor the power of God;
29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
30for in the rising again they do not marry, nor are they given in marriage, but are as messengers of God in heaven.
30ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
31`And concerning the rising again of the dead, did ye not read that which was spoken to you by God, saying,
31ਕੀ ਤੁਸੀਂ ਉਹ ਨਹੀਂ ਪਢ਼ਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।
32I am the God of Abraham, and the God of Isaac, and the God of Jacob? God is not a God of dead men, but of living.`
32‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
33And having heard, the multitudes were astonished at his teaching;
33ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
34and the Pharisees, having heard that he did silence the Sadducees, were gathered together unto him;
34ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ।
35and one of them, a lawyer, did question, tempting him, and saying,
35ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ,
36`Teacher, which [is] the great command in the Law?`
36ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹਡ਼ਾ ਹੈ?”
37And Jesus said to him, `Thou shalt love the Lord thy God with all thy heart, and with all thy soul, and with all thine understanding —
37ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
38this is a first and great command;
38ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।
39and the second [is] like to it, Thou shalt love thy neighbor as thyself;
39ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
40on these — the two commands — all the law and the prophets do hang.`
40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।
41And the Pharisees having been gathered together, Jesus did question them,
41ਜਦੋਂ ਫ਼ਰੀਸੀ ਇਕਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ।
42saying, `What do ye think concerning the Christ? of whom is he son?` They say to him, `Of David.`
42“ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”
43He saith to them, `How then doth David in the Spirit call him lord, saying,
43ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸਨੇ ਇਹ ਅਖਿਆ,
44The Lord said to my lord, Sit at my right hand, till I may make thine enemies thy footstool?
44‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ਜ਼ਬੂਰ 110:1
45If then David doth call him lord, how is he his son?`
45[This verse may not be a part of this translation]
46And no one was able to answer him a word, nor durst any from that day question him any more.
46[This verse may not be a part of this translation]