Young`s Literal Translation

Punjabi: NT

Romans

8

1There is, then, now no condemnation to those in Christ Jesus, who walk not according to the flesh, but according to the Spirit;
1ਤਾਂ ਹੁਣ, ਜਿਹਡ਼ੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਨਹੀਂ ਹੋਵੇਗਾ।
2for the law of the Spirit of the life in Christ Jesus did set me free from the law of the sin and of the death;
2ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
3for what the law was not able to do, in that it was weak through the flesh, God, His own Son having sent in the likeness of sinful flesh, and for sin, did condemn the sin in the flesh,
3ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
4that the righteousness of the law may be fulfilled in us, who do not walk according to the flesh, but according to the Spirit.
4ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
5For those who are according to the flesh, the things of the flesh do mind; and those according to the Spirit, the things of the Spirit;
5ਜਿਹਡ਼ੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹਾਡ਼ੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।
6for the mind of the flesh [is] death, and the mind of the Spirit — life and peace;
6ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।
7because the mind of the flesh [is] enmity to God, for to the law of God it doth not subject itself,
7ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵਸ੍ਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇਕ ਨਹੀਂ।
8for neither is it able; and those who are in the flesh are not able to please God.
8ਉਹ ਮਨੁੱਖ ਜਿਹਡ਼ੇ ਆਪਣੇ ਪਾਪੀ ਸੁਭਾਅ ਦੇ ਅਨੁਸਾਰੇ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦੇ।
9And ye are not in the flesh, but in the Spirit, if indeed the Spirit of God doth dwell in you; and if any one hath not the Spirit of Christ — this one is not His;
9ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।
10and if Christ [is] in you, the body, indeed, [is] dead because of sin, and the Spirit [is] life because of righteousness,
10ਤੁਹਾਡਾ ਸ਼ਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।
11and if the Spirit of Him who did raise up Jesus out of the dead doth dwell in you, He who did raise up the Christ out of the dead shall quicken also your dying bodies, through His Spirit dwelling in you.
11ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਦੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹਡ਼ਾ ਤੁਹਾਡੇ ਅੰਦਰ ਜਿਉਂਦਾ ਹੈ।
12So, then, brethren, we are debtors, not to the flesh, to live according to the flesh;
12ਇਸਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ੍ਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।
13for if according to the flesh ye do live, ye are about to die; and if, by the Spirit, the deeds of the body ye put to death, ye shall live;
13ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸ਼ਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।
14for as many as are led by the Spirit of God, these are the sons of God;
14ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮੇ ਦੇ ਮਗਰ ਚੱਲਦੇ ਹਨ।
15for ye did not receive a spirit of bondage again for fear, but ye did receive a spirit of adoption in which we cry, `Abba — Father.`
15ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹਡ਼ਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।”
16The Spirit himself doth testify with our spirit, that we are children of God;
16ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮੇ ਨਾਲ ਜੁਡ਼ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।
17and if children, also heirs, heirs, indeed, of God, and heirs together of Christ — if, indeed, we suffer together, that we may also be glorified together.
17ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
18For I reckon that the sufferings of the present time [are] not worthy [to be compared] with the glory about to be revealed in us;
18ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਮ੍ਹਣੇ ਕੁਝ ਵੀ ਨਹੀਂ ਹਨ।
19for the earnest looking out of the creation doth expect the revelation of the sons of God;
19ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
20for to vanity was the creation made subject — not of its will, but because of Him who did subject [it] — in hope,
20ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿ ਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ।
21that also the creation itself shall be set free from the servitude of the corruption to the liberty of the glory of the children of God;
21ਉਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਅਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬਚਿਆਂ ਨ੍ਨਾਲ ਸੰਬੰਧਿਤ ਹੈ।
22for we have known that all the creation doth groan together, and doth travail in pain together till now.
22ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
23And not only [so], but also we ourselves, having the first-fruit of the Spirit, we also ourselves in ourselves do groan, adoption expecting — the redemption of our body;
23ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
24for in hope we were saved, and hope beheld is not hope; for what any one doth behold, why also doth he hope for [it]?
24ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹਡ਼ੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸਨੇ ਵੇਖੀ ਹੋਈ ਹੈ।
25and if what we do not behold we hope for, through continuance we expect [it].
25ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।
26And, in like manner also, the Spirit doth help our weaknesses; for, what we may pray for, as it behoveth [us], we have not known, but the Spirit himself doth make intercession for us with groanings unutterable,
26ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।
27and He who is searching the hearts hath known what [is] the mind of the Spirit, because according to God he doth intercede for saints.
27ਪਰਮੇਸ਼ੁਰ ਵੇਖ ਸਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।
28And we have known that to those loving God all things do work together for good, to those who are called according to purpose;
28ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
29because whom He did foreknow, He also did fore-appoint, conformed to the image of His Son, that he might be first-born among many brethren;
29ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਸਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
30and whom He did fore-appoint, these also He did call; and whom He did call, these also He declared righteous; and whom He declared righteous, these also He did glorify.
30ਤਾਂ ਜਿਨ੍ਹਾਂ ਲੋਕਾਂ ਨੂੰ ਉਸਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸਨੇ ਸਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸਨੇ ਧਰਮੀ ਬਣਾਇਆ, ਉਸਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।
31What, then, shall we say unto these things? if God [is] for us, who [is] against us?
31ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸਕਦਾ ਹੈ।
32He who indeed His own Son did not spare, but for us all did deliver him up, how shall He not also with him the all things grant to us?
32ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
33Who shall lay a charge against the choice ones of God? God [is] He that is declaring righteous,
33ਜਿਸਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ।
34who [is] he that is condemning? Christ [is] He that died, yea, rather also, was raised up; who is also on the right hand of God — who also doth intercede for us.
34ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਰਣਾ ਕਰ ਸਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਉਭਾਰਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।
35Who shall separate us from the love of the Christ? tribulation, or distress, or persecution, or famine, or nakedness, or peril, or sword?
35ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।
36(according as it hath been written — `For Thy sake we are put to death all the day long, we were reckoned as sheep of slaughter,`)
36ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵਧ ਨਹੀਂ ਸਮਝਿਆ।” ਜ਼ਬੂਰ 44:22
37but in all these we more than conquer, through him who loved us;
37ਪਰ ਇਨ੍ਹਾਂ ਸਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
38for I am persuaded that neither death, nor life, nor messengers, nor principalities, nor powers, nor things present,
38[This verse may not be a part of this translation]
39nor things about to be, nor height, nor depth, nor any other created thing, shall be able to separate us from the love of god, that [is] in Christ Jesus our Lord.
39[This verse may not be a part of this translation]